Punjab Congress Protest: ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਪਟਿਆਲਾ ਵਿਖੇ ਅੱਜ ਪੰਜਾਬ ਕਾਂਗਰਸ ਦਾ ਧਰਨਾ
Punjab Congress Protest in Patiala: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਉਹ ਪੰਜਾਬ ਸਰਕਾਰ ਨੂੰ ਉਹਨਾਂ ਦੀ ਜ਼ਿੰਮੇਵਾਰੀ ਤੋਂ ਭੱਜਣ ਨਹੀਂ ਦੇਣਗੇ ਤੇ ਹੜ੍ਹ ਪੀੜਤ ਨੂੰ ਉਹਨਾਂ ਦਾ ਬਣਦਾ ਮੁਆਵਜ਼ਾ ਜ਼ਰੂਰ ਦਿਵਾਉਣਗੇ।
Punjab Congress Protest in Patiala over Floods 2023: ਪੰਜਾਬ ਕਾਂਗਰਸ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਅੱਜ ਯਾਨੀ 9 ਅਗਸਤ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੀਨੀਅਰ ਪਾਰਟੀ ਲੀਡਰਸ਼ਿਪ, ਵਰਕਰ ਅਤੇ ਸਮਰਥਕਾਂ ਵੱਲੋਂ ਪਟਿਆਲਾ ਦੇ ਡੀਸੀ ਦਫ਼ਤਰ ਦੇ ਧਰਨਾ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ 7 ਜੁਲਾਈ ਨੂੰ ਮਾਨਸਾ ਵਿਖੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਲਈ ਡੀ.ਸੀ. ਦਫ਼ਤਰ ਦੇ ਅੱਗੇ ਧਰਨਾ ਦਿੱਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹੜ੍ਹਾਂ ਦੇ ਕਹਿਰ ਨੂੰ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ ਪੀੜਤਾਂ ਦੀ ਮੱਦਦ ਲਈ ਮੁਆਵਜ਼ਾ ਦੇਣ ਦੀ ਮੰਗ ਕਰ ਰਹੇ ਹਨ।
ਮਾਨਸਾ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਵੀ ਕਿਹਾ ਸੀ ਕਿ ਉਹ ਪੰਜਾਬ ਸਰਕਾਰ ਨੂੰ ਉਹਨਾਂ ਦੀ ਜ਼ਿੰਮੇਵਾਰੀ ਤੋਂ ਭੱਜਣ ਨਹੀਂ ਦੇਣਗੇ ਤੇ ਹੜ੍ਹ ਪੀੜਤ ਨੂੰ ਉਹਨਾਂ ਦਾ ਬਣਦਾ ਮੁਆਵਜ਼ਾ ਜ਼ਰੂਰ ਦਿਵਾਉਣਗੇ।
ਉਨ੍ਹਾਂ ਕਿਹਾ, "ਅਸੀਂ ਆਪਣੇ ਲੋਕਾਂ ਅਤੇ ਉਹਨਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ!" ਹਾਲ ਹੀ ਵਿੱਚ ਰਾਜਾ ਵੜਿੰਗ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ "ਅਸੀਂ ਵਾਰ-ਵਾਰ ਸਰਕਾਰ ਨੂੰ ਕਹਿੰਦੇ ਆ ਰਹੇ ਹਾਂ ਕਿ ਹੜ੍ਹਾਂ ਦਾ ਮੁਆਵਜ਼ਾ ਛੇਤੀ ਤੋਂ ਛੇਤੀ ਪੀੜਤਾਂ ਤੱਕ ਪੁੱਜਦਾ ਕਰ ਦਿਓ। ਉਹਨਾਂ ਨੇ ਆਪਣਾ ਸਭ ਕੁੱਝ ਗਵਾ ਲਿਆ ਹੈ। ਪਹਿਲਾਂ ਵੀ ਤੁਹਾਡੀ ਨਾਲਾਇਕੀ ਤੇ ਅਣਗਹਿਲੀ ਕਰਕੇ ਹੜ੍ਹਾਂ ਦੀ ਤਬਾਹੀ ਦੁੱਗਣੀ ਹੋਈ ਹੁਣ ਤੁਸੀਂ ਸਮੇਂ ਸਿਰ ਮੁਆਵਜ਼ਾ ਨਾ ਦੇ ਕੇ ਉਹਨਾਂ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰ ਰਹੇ ਹੋ। ਕਿਰਪਾ ਕਰਕੇ ਪੰਜਾਬ ਵੱਲ ਧਿਆਨ ਦਿਓ!"
ਦੱਸਣਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਮਹੀਨੇ ਪਏ ਭਾਰੀ ਮੀਂਹ ਕਰਕੇ ਹੜ੍ਹ ਵਰਗੇ ਹਾਲਾਤ ਬਣ ਗਏ ਸਨ ਜਿਸ ਕਰਕੇ ਸੂਬਾ ਦਾ ਕਾਫੀ ਨੁਕਸਾਨ ਹੋ ਗਿਆ ਸੀ। ਇਸ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਸੀ। ਇਸ ਲਈ ਜਿੱਥੇ ਪੰਜਾਬ ਕਾਂਗਰਸ ਹੜ੍ਹ ਪੀੜਤਾਂ ਲਈ ਇਨਸਾਫ ਦੀ ਮੰਗ ਕਰ ਰਿਹਾ ਹੀ ਉੱਥੇ ਕੇਂਦਰ ਦੀ ਇੱਕ ਟੀਮ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਾਇ ਰਹੀ ਹੈ।
ਇਹ ਵੀ ਪੜ੍ਹੋ: Punjab Bandh Today Live Updates: ਪੰਜਾਬ 'ਚ ਅੱਜ ਬੰਦ ਦਾ ਐਲਾਨ, ਦੋਆਬਾ ਖੇਤਰ 'ਚ ਵੱਧ ਅਸਰ ਦੇਖਣ ਦੇ ਆਸਾਰ
(For more news apart from Punjab Congress Protest in Patiala over Floods 2023, stay tuned to Zee PHH)