Punjab Congress Protest News: ਚੰਡੀਗੜ੍ਹ 'ਚ ਅਡਾਨੀ ਗਰੁੱਪ ਅਤੇ ਮੋਦੀ ਸਰਕਾਰ ਦੇ ਵਿਰੋਧ 'ਚ ਪੁਲਿਸ ਅਤੇ ਕਾਂਗਰਸ ਆਹਮੋ-ਸਾਹਮਣੇ ਹੋ ਗਈ। ਕਾਂਗਰਸੀ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਜਾ ਰਹੇ ਸਨ ਕਿ ਪੁਲਿਸ ਨੇ ਉਨ੍ਹਾਂ ਨੂੰ ਅੱਧ ਵਿਚਕਾਰ ਹੀ ਰੋਕ ਲਿਆ। ਕਾਂਗਰਸੀ ਵਰਕਰਾਂ ਨੂੰ ਰੋਕਣ ਲਈ ਬੈਰੀਕੇਡਿੰਗ ਲਗਾਈ ਗਈ। ਵਰਕਰ ਉਨ੍ਹਾਂ ਬੈਰੀਕੇਡਾਂ ਨੂੰ ਪਾਰ ਕਰ ਰਹੇ ਸਨ। ਇਸ ’ਤੇ ਪੁਲਿਸ ਨੇ ਉਨ੍ਹਾਂ ’ਤੇ ਲਾਠੀਚਾਰਜ ਵੀ ਕੀਤਾ। ਦੱਸ ਦੇਈਏ ਕਿ ਪੰਜਾਬ ਕਾਂਗਰਸ ਵੱਲੋ ਅੱਜ ਰਾਜ ਭਵਨ ਤੱਕ ਅਡਾਨੀ ਖਿਲਾਫ਼ ਰੋਸ ਮਾਰਚ ਕੱਢਿਆ ਜਾਣਾ ਸੀ। ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ (Punjab Congress Protest) ਪੰਜਾਬ ਕਾਂਗਰਸ ਭਵਨ ਸੈਕਟਰ-15 ਚੰਡੀਗੜ੍ਹ ਤੋਂ ਸ਼ੁਰੂ ਕੀਤਾ ਜਾਣਾ ਸੀ। ਇਸ ਵਿੱਚ ਸੂਬੇ ਦੀ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਈ। 


COMMERCIAL BREAK
SCROLL TO CONTINUE READING

ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਬੈਰੀਕੇਡ ਲਗਾ ਕੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕਰ ਦਿੱਤੇ ਸਨ। ਦੱਸ ਦੇਈਏ ਕਿ ਜਿੱਥੇ ਕਾਂਗਰਸ ਸਮੇਤ ਪੂਰਾ ਦੇਸ਼ ਮਹਿੰਗਾਈ, ਬੇਰੋਜ਼ਗਾਰੀ ਅਤੇ ਅਡਾਨੀ ਦੇ ਮੁੱਦੇ 'ਤੇ ਮੋਦੀ ਸਰਕਾਰ (Punjab Congress Protest) ਨੂੰ ਘੇਰ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਕਾਂਗਰਸ ਵੱਲੋਂ ਪੂਰੇ ਦੇਸ਼ 'ਚ ਜ਼ਿਲਾ ਹੈੱਡ ਕੁਆਰਟਰ ਤੋਂ ਲੈ ਕੇ ਰਾਜ ਭਵਨ ਤੱਕ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।


ਇਸ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਵੱਲੋਂ ਵੀ ਚੰਡੀਗੜ੍ਹ ਵਿੱਚ ਵੀ ਮਾਰਚ ਕੱਢਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਦੱਸਿਆ ਕਿ ‘ਚਲੋ ਰਾਜ ਭਵਨ’ ਨਾਂ ਦਾ ਇਹ ਮਾਰਚ ਭਾਜਪਾ ਦੇ ਸਰਮਾਏਦਾਰ ਗੌਤਮ ਅਡਾਨੀ ਦੀਆਂ ਨੀਤੀਆਂ ਖ਼ਿਲਾਫ਼ (Punjab Congress Protest) ਕੱਢਿਆ ਜਾ ਰਿਹਾ ਹੈ। 



ਇਹ ਵੀ ਪੜ੍ਹੋ: Punjab News: ਲੱਕੜ ਦਾ ਬਣਿਆ ਹੈ ਦੇਸ਼ ਦਾ ਇਹ ਪਹਿਲਾ ਗੁਰਦੁਆਰਾ ਸਾਹਿਬ; ਸੰਗਤਾਂ ਦੀ ਹਰ ਰੋਜ਼ ਵੱਧ ਰਹੀ ਗਿਣਤੀ

ਪੰਜਾਬ ਕਾਂਗਰਸ ਸ਼ੁਰੂ ਤੋਂ ਹੀ ਲਗਾਤਾਰ ਭਾਜਪਾ 'ਤੇ ਅਡਾਨੀ ਦਾ ਸਮਰਥਨ ਕਰਨ ਅਤੇ ਉਸ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਲਾਉਂਦੀ ਰਹੀ ਹੈ। ਭਾਜਪਾ 'ਤੇ ਸਰਕਾਰੀ ਟੈਂਡਰਾਂ ਸਮੇਤ ਵਿਦੇਸ਼ੀ ਦੌਰਿਆਂ ਦੌਰਾਨ ਆਪਣੇ ਕਾਰੋਬਾਰ 'ਚ ਅਡਾਨੀ ਦਾ ਪੱਖ ਲੈਣ ਦਾ ਦੋਸ਼ ਲਗਾਇਆ ਜਾ ਰਿਹਾ ਹੈ।