Punjab Congress Protest: ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਪੰਜਾਬ ਦੇ ਮਾੜੇ ਹਾਲਾਤ ਖਿਲਾਫ ਪੰਜਾਬ ਕਾਂਗਰਸ ਅੱਜ ਪੰਜਾਬ ਸਰਕਾਰ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿੰਡ ਪਡਿਆਲਾ ਬਾਈਪਾਸ ਵਿਖੇ ਕਾਂਗਰਸ ਦੇ ਵੱਖ-ਵੱਖ ਆਗੂਆਂ ਨੇ ਪਹੁੰਚੇ ਪਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਸਮੇਤ ਕਈ ਸੀਨੀਅਰ ਆਗੂ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਨਹੀਂ ਹੋਏ।


COMMERCIAL BREAK
SCROLL TO CONTINUE READING

ਮੁਹਾਲੀ ਦੇ ਪਡਿਆਲਾ ਵਿੱਚ ਪੰਜਾਬ ਕਾਂਗਰਸ ਵੱਲੋਂ ਕੀਤੇ ਗਏ ਧਰਨੇ ਵਿੱਚ ਪੁੱਜੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਉਂਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ 'ਚ  I.N.D.I.A ਗਠਜੋੜ ਦਾ ਹਿੱਸਾ 'ਆਪ' ਅਤੇ ਕਾਂਗਰਸ ਆਉਣ ਵਾਲੀਆਂ ਇਕ ਮੰਚ 'ਤੇ ਇਕੱਠੇ ਹੋਣਗੀਆਂ ਜਾ ਨਹੀਂ ਇਸ ਸਬੰਧੀ ਤਸਵੀਰ ਜਲਦੀ ਹੀ ਸਪੱਸ਼ਟ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਤੇ ਪੰਜਾਬ ਇੰਚਾਰਜ ਨੂੰ ਜਾਣੂ ਕਰਵਾ ਦਿੱਤਾ ਹੈ। ਮੈਨੂੰ ਭਰੋਸਾ ਹੈ ਕਿ ਉਸੇ ਸਟੈਂਡ ਨੂੰ ਹਾਈਕਮਾਂਡ ਵੀ ਕਾਇਮ ਰੱਖੇਗੀ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਨੂੰ ਇਕਜੁੱਟ ਹੋਣ ਦੀ ਲੋੜ ਹੈ, ਜਿਸ ਤਰ੍ਹਾਂ ਹੱਥ ਬੰਦ ਹੁੰਦਾ ਹੈ, ਤਾਂ ਉਸ ਵਿੱਚ ਤਾਕਤ ਹੁੰਦੀ ਹੈ।


ਇਹ ਵੀ ਪੜ੍ਹੋ: Chandigarh Mayor Election: ਨਾਮਜ਼ਦਗੀ ਵਾਪਸ ਲੈਣ ਪਹੁੰਚੇ ਕਾਂਗਰਸ ਦੇ ਉਮੀਦਵਾਰ ਬੰਟੀ ਦੇ ਪਿਤਾ ਨੇ ਕੀਤਾ ਹੰਗਾਮਾ


ਕਾਂਗਰਸੀ ਆਗੂ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਰੋਸ ਧਰਨੇ ਵਿੱਚ ਕਾਂਗਰਸੀ ਮੋਹਾਲੀ ਦੇ ਪਡਿਆਲਾ ਵਿੱਚ ਇੱਕਠੇ ਹੋਏ ਸਨ। ਇਸ ਮੌਕੇ ਪਾਰਟੀ ਇੰਚਾਰਜ ਦਵਿੰਦਰ ਯਾਦਵ, ਪ੍ਰਤਾਪ ਸਿੰਘ ਬਾਜਵਾ, ਐਮ.ਐਲ.ਏ ਨਰੇਸ਼ ਪੁਰੀ, ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਐਨਐਸਯੂਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਮੇਤ ਕਈ ਲੋਕ ਮੰਚ ’ਤੇ ਮੌਜੂਦ ਸਨ। ਹਾਲਾਂਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਸਮੇਤ ਕਈ ਸੀਨੀਅਰ ਆਗੂ ਇਸ ਵਿੱਚ ਸ਼ਾਮਲ ਨਹੀਂ ਹੋਏ।


ਇਹ ਵੀ ਪੜ੍ਹੋ: Sadhu Singh Dharamsot News: ਸਾਧੂ ਸਿੰਘ ਧਰਮਸੋਤ ਨੂੰ ਮੁਹਾਲੀ ਅਦਾਲਤ ਨੇ ਪੁਲਿਸ ਰਿਮਾਂਡ 'ਤੇ ਭੇਜਿਆ


ਕਾਂਗਰਸ ਵੱਲੋਂ ਇਹ ਰੋਸ ਪ੍ਰਦਰਸ਼ਨ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕੀਤਾ ਗਿਆ ਸੀ। ਧਰਨੇ 'ਚ ਸ਼ਾਮਲ ਲੋਕਾਂ ਨੇ ਹੱਥਾਂ 'ਚ ਵੱਖ-ਵੱਖ ਨਾਅਰਿਆਂ ਵਾਲੇ ਹੋਰਡਿੰਗ ਫੜੇ ਹੋਏ ਸਨ। ਇਨ੍ਹਾਂ ਵਿੱਚ ਗੈਂਗਸਟਰ, ਡਰੱਗਜ਼ ਅਤੇ ਕਤਲ ਵਰਗੇ ਮੁੱਦੇ ਸ਼ਾਮਲ ਸਨ