Punjab By Poll 2024: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਕਾਂਗਰਸ ਨੇ ਐਲਾਨੇ ਉਮੀਦਵਾਰ
Punjab By Poll 2024: ਅੰਮ੍ਰਿਤਾ ਵੜਿੰਗ ਨੂੰ ਗਿੱਦੜਬਾਹਾ, ਜਤਿੰਦਰ ਕੌਰ ਨੂੰ ਡੇਰਾ ਬਾਬਾ ਨਾਨਕ, ਰਣਜੀਤ ਕੁਮਾਰ ਨੂੰ ਚੱਬੇਵਾਲ ਤੇ ਕੁਲਦੀਪ ਢਿੱਲੋਂ ਨੂੰ ਬਰਨਾਲਾ ਤੋਂ ਟਿਕਟ ਦਿੱਤੀ
Punjab Congress list: ਪੰਜਾਬ ਕਾਂਗਰਸ ਨੇ ਜ਼ਿਮਨੀ ਚੋਣਾਂ ਲਈ ਦੇਰ ਸ਼ਾਮ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਸੂਚੀ ਮੁਤਾਬਕ ਹਲਕਾ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ, ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਰਾਖਵਾਂ ਹਲਕਾ ਚੱਬੇਵਾਲ ਤੋਂ ਰਣਜੀਤ ਕੁਮਾਰ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ।
‘ਆਪ’ ਪਹਿਲਾਂ ਹੀ ਚਾਰ ਸੀਟਾਂ ਤੋਂ ਉਮੀਦਵਾਰ ਐਲਾਨ ਚੁੱਕੀ ਹੈ ਜਦਕਿ ਭਾਜਪਾ ਨੇ ਵੀ ਤਿੰਨ ਸੀਟਾਂ ਤੋਂ ਉਮੀਦਵਾਰ ਐਲਾਨ ਦਿੱਤੇ ਹਨ। ਅੰਮ੍ਰਿਤਾ ਵੜਿੰਗ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦੀ ਪਤਨੀ ਜਦੋਂਕਿ ਜਤਿੰਦਰ ਕੌਰ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਹੈ।
Punjab Congress list
ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਐਲਾਨੇ ਉਮੀਦਵਾਰ
ਦਰਅਸਲ ਗਿੱਦੜਬਾਹਾ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਿਧਾਇਕ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਮੈਦਾਨ 'ਚ ਉਤਾਰਿਆ ਹੈ। ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਖੁਦ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਸਨ। ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਆਪਣਾ ਅਹੁਦਾ ਛੱਡ ਦਿੱਤਾ ਸੀ। ਹੁਣ ਕਾਂਗਰਸ ਨੇ ਉਪ ਚੋਣਾਂ ਵਿੱਚ ਉਨ੍ਹਾਂ ਦੀ ਪਤਨੀ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ।
ਇਹ ਵੀ ਪੜ੍ਹੋ: Daljit Kalsi: ਦਲਜੀਤ ਕਲਸੀ ਨੇ ਡੇਰਾ ਬਾਬਾ ਨਾਨਕ ਤੋਂ ਚੋਣ ਲੜਨ ਦਾ ਫੈਸਲਾ ਲਿਆ ਵਾਪਸ
ਕਾਂਗਰਸ ਨੇ ਬਰਨਾਲਾ ਤੋਂ ਕੁਲਦੀਪ ਸਿੰਘ ਉਰਫ਼ ਕਾਲਾ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਕਾਲਾ ਢਿੱਲੋਂ ਲੰਬੇ ਸਮੇਂ ਤੋਂ ਇਲਾਕੇ ਵਿੱਚ ਕਾਂਗਰਸ ਲਈ ਕੰਮ ਕਰ ਰਹੇ ਹਨ। ਇਸ ਸਮੇਂ ਉਹ ਬਰਨਾਲਾ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ। ਸੂਬਾ ਕਾਂਗਰਸ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ।
ਜਦਕਿ ਚੱਬੇਵਾਲ ਤੋਂ ਕਾਂਗਰਸ ਨੇ ਰਣਜੀਤ ਸਿੰਘ ਨੂੰ ਟਿਕਟ ਦਿੱਤੀ ਹੈ। ਪੇਸ਼ੇ ਤੋਂ ਵਕੀਲ ਰਣਜੀਤ ਕੁਮਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਨ। ਰਣਜੀਤ ਨੇ ਬਸਪਾ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜੀ ਸੀ। ਰਣਜੀਤ ਕਰੀਬ ਇੱਕ ਹਫ਼ਤਾ ਪਹਿਲਾਂ ਚੰਡੀਗੜ੍ਹ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਰਾਹੀਂ ਗੁਪਤ ਰੂਪ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਿਆ ਸੀ।