Punjab News: ਲੰਬੇ ਇੰਤਜ਼ਾਰ ਤੋਂ ਬਾਅਦ 12500 ਅਧਿਆਪਕਾਂ ਨੂੰ ਕੀਤਾ ਗਿਆ ਪੱਕਾ, CM ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰ
Punjab Contractual Teachers News: ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਅਧਿਆਪਕਾਂ ਸਣੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ।
Punjab Contractual Teachers News: ਪੰਜਾਬ ਵਿੱਚ ਕਰੀਬ 10 ਸਾਲਾਂ ਤੋਂ ਨੌਕਰੀ ਵਿੱਚ ਪੱਕੇ ਹੋਣ ਲਈ ਸੰਘਰਸ਼ ਕਰ ਰਹੇ 12500 ਕੱਚੇ ਅਧਿਆਪਕਾਂ ਨੂੰ (Punjab Contractual Teachers) ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੂੰ 22500 ਰੁਪਏ ਪ੍ਰਤੀ ਮਹੀਨਾ ਤਨਖਾਹ ਵੀ ਮਿਲੇਗੀ। ਸਰਕਾਰ ਉਨ੍ਹਾਂ ਲਈ ਤਰੱਕੀ ਲਈ ਨੀਤੀ ਵੀ ਬਣਾਏਗੀ। ਨਿਯੁਕਤੀ ਪੱਤਰ ਵੰਡਣ ਦਾ ਮੁੱਖ ਪ੍ਰੋਗਰਾਮ ਸੈਕਟਰ-18 ਸਥਿਤ ਟੈਗੋਰ ਥੀਏਟਰ ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮਹਿਮਾਨ ਵਜੋਂ ਭਗਵੰਤ ਸਿੰਘ ਮਾਨ ਸ਼ਾਮਲ ਹੋਏ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਘੱਟ ਮੌਕੇ ਅਜਿਹੇ ਹੁੰਦੇ ਹਨ ਜਦੋਂ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਸ਼ਬਦਾਂ ਦੇ ਅਖੌਤੀ ਜਾਦੂਗਰਾਂ ਨੂੰ ਵੀ ਸ਼ਬਦਾਂ ਦੀ ਕਮੀ ਮਹਿਸੂਸ ਹੁੰਦੀ ਹੈ। ਇਸ ਕਾਰਨ ਅੱਜ ਵੀ ਉਨ੍ਹਾਂ ਦੀ ਗੱਲ ਸਮਝ ਨਹੀਂ ਆ ਰਹੀ, ਉਨ੍ਹਾਂ ਕਿਹਾ ਕਿ 12,710 ਅਧਿਆਪਕਾਂ ਦੇ ਨਾਵਾਂ ਦੇ ਅੱਗੇ 'ਕੱਚਾ' ਲਿਖਿਆ ਹੋਇਆ ਸੀ, ਜਦੋਂ ਮੈਨੂੰ ਲਿਸਟ ਮਿਲੀ ਕਿ ਇਨ੍ਹਾਂ ਅਧਿਆਪਕਾਂ ਦੀ ਤਨਖਾਹ 3500-6000 ਰੁਪਏ ਹੈ, ਬਹੁਤ ਉਦਾਸ ਮਹਿਸੂਸ ਕੀਤਾ। ਜਿਨ੍ਹਾਂ ਮੋਢਿਆਂ 'ਤੇ ਦੇਸ਼ ਦੀਆਂ ਜ਼ਿੰਮੇਵਾਰੀਆਂ ਦਾ ਬੋਝ ਹੋਣਾ ਚਾਹੀਦਾ ਸੀ, ਉਹ ਅੱਜ ਵੀ ਸਰਕਾਰੀ ਲਾਠੀਆਂ ਦੇ ਜ਼ਖਮ ਸਹਾਰ ਰਹੇ ਹਨ।
ਮੁੱਖ ਮੰਤਰੀ ਨੇ ਹੋਰ ਕੱਚੇ ਅਧਿਆਪਕਾਂ ਨੂੰ ਵੀ ਜਲਦੀ ਪੱਕਾ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਦਾ ਖਜ਼ਾਨਾ ਕਦੇ ਵੀ ਖਾਲੀ ਨਹੀਂ ਹੁੰਦਾ ਪਰ ਨੀਅਤ ਸਾਫ਼ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਕੋਈ ਉਪਕਾਰ ਨਹੀਂ ਕਰ ਰਿਹਾ, ਸਗੋਂ ਇਹ ਮੇਰਾ ਫਰਜ਼ ਹੈ।
ਇਸਦੇ ਨਾਲ ਹੀ ਇਨ੍ਹਾਂ ਅਧਿਆਪਕਾਂ ਦੀ (Punjab Contractual Teachers) ਤਕਰੀਬਨ 10 ਸਾਲਾਂ ਦੀ ਲੰਬੀ ਉਡੀਕ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Punjab News: 'ਸਿੱਖਿਆ ਵਿਭਾਗ ਦਾ ਕੋਈ ਵੀ ਅਧਿਆਪਕ ਹੁਣ ਪੰਜਾਬ ‘ਚ ਕੱਚਾ ਨਹੀਂ ਰਹੇਗਾ'
ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਦਿਨ ਇਤਿਹਾਸਕ ਹੈ। ਸਰਕਾਰ ਨੇ ਆਪਣੀ ਇੱਕ ਹੋਰ ਗਰੰਟੀ ਪੂਰੀ ਕਰੇਗੀ। ਰੈਗੂਲਰ ਕੀਤੇ ਅਧਿਆਪਕਾਂ ਵਿੱਚ ਸਿੱਖਿਆ ਪ੍ਰਦਾਤਾ, IEEGS, STR, AIE, ਅਤੇ ਵਿਸ਼ੇਸ਼ ਸੰਮਲਿਤ ਅਧਿਆਪਕ ਸ਼ਾਮਲ ਸਨ।
ਇਹ ਵੀ ਪੜ੍ਹੋ: Punjab Accident News: ਟਿੱਪਰ ਨੇ ਸਕੂਲ ਜਾ ਰਹੀਆਂ ਵਿਦਿਆਰਥਣਾਂ ਨੂੰ ਦਰੜਿਆ, ਇੱਕ ਦੀ ਮੌਤ
ਸਿੱਖਿਆ ਮੰਤਰੀ ਨੇ ਦੱਸਿਆ ਕਿ ਮੁੱਖ ਸਮਾਗਮ ਚੰਡੀਗੜ੍ਹ ਵਿਖੇ ਹੋਇਆ ਸੀ। ਇਸ ਮੌਕੇ ਸੂਬੇ ਭਰ ਦੇ ਸਕੂਲਾਂ ਵਿੱਚ ਸਮਾਗਮ ਵੀ ਕਰਵਾਏ ਗਏ। ਅਧਿਆਪਕਾਂ ਵੱਲੋਂ ਦਹਾਕਿਆਂ ਤੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਨ ਲਈ ਹਰੇਕ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿੱਚ ਪ੍ਰਿੰਸੀਪਲ, ਸਕੂਲ ਕਮੇਟੀਆਂ ਦੇ ਮੈਂਬਰ, ਪੰਚਾਇਤਾਂ ਅਤੇ ਸ਼ਹਿਰੀ ਸੰਸਥਾਵਾਂ ਦੇ ਨੁਮਾਇੰਦਿਆਂ, ਸਿੱਖਿਆ ਅਧਿਕਾਰੀਆਂ ਅਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।
ਕਰੀਬ 2 ਮਹੀਨੇ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਐਡਹਾਕ, ਠੇਕਾ ਆਧਾਰਿਤ, ਦਿਹਾੜੀਦਾਰ, ਵਰਕਚਾਰਜ ਅਤੇ ਆਰਜ਼ੀ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਕੀਤਾ ਸੀ। ਇਸ ਦੇ ਲਈ ਸੂਬਾ ਸਰਕਾਰ ਨੇ ਨਵੀਂ ਨੀਤੀ ਤਿਆਰ ਕੀਤੀ ਹੈ। ਇਸ ਤਹਿਤ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਗੱਲ ਕਹੀ ਗਈ।