Punjab News: 'ਸਿੱਖਿਆ ਵਿਭਾਗ ਦਾ ਕੋਈ ਵੀ ਅਧਿਆਪਕ ਹੁਣ ਪੰਜਾਬ ‘ਚ ਕੱਚਾ ਨਹੀਂ ਰਹੇਗਾ'
Advertisement
Article Detail0/zeephh/zeephh1799368

Punjab News: 'ਸਿੱਖਿਆ ਵਿਭਾਗ ਦਾ ਕੋਈ ਵੀ ਅਧਿਆਪਕ ਹੁਣ ਪੰਜਾਬ ‘ਚ ਕੱਚਾ ਨਹੀਂ ਰਹੇਗਾ'

Punjab Contractual Teachers News: ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਅਧਿਆਪਕਾਂ ਸਣੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ।

Punjab News: 'ਸਿੱਖਿਆ ਵਿਭਾਗ ਦਾ ਕੋਈ ਵੀ ਅਧਿਆਪਕ ਹੁਣ ਪੰਜਾਬ ‘ਚ ਕੱਚਾ ਨਹੀਂ ਰਹੇਗਾ'

Punjab Contractual Teachers News: ਪੰਜਾਬ 'ਚ ਅੱਜ ਯਾਨੀ ਸ਼ੁਕਰਵਾਰ ਦਾ ਦਿਨ ਕੱਚੇ ਅਧਿਆਪਕਾਂ ਲਈ ਇੱਕ ਇਤਿਹਾਸਿਕ ਦਿਨ ਹੋਵੇਗਾ ਕਿਉਂਕਿ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਕਰੀਬਨ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਸਰਵਿਸ  ਲੈਟਰ ਸੌਂਪੇ ਜਾਣਗੇ। 

ਇਸਦੇ ਨਾਲ ਹੀ ਇਨ੍ਹਾਂ ਅਧਿਆਪਕਾਂ ਦੀ ਤਕਰੀਬਨ 10 ਸਾਲਾਂ ਦੀ ਲੰਬੀ ਉਡੀਕ ਖਤਮ ਹੋਵੇਗੀ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਗੱਲ ਕਹਿ ਗਈ ਕਿ ਸਕੂਲ ਪੱਧਰ 'ਤੇ ਵੀ ਇਕੋ ਸਮੇਂ ਹੀ ਸਮਾਗਮ ਕਰਵਾਏ ਜਾਣਗੇ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਰਹੀ ਹੈ।  

ਹਰਜੋਤ ਬੈਂਸ ਨੇ ਇਹ ਵੀ ਕਿਹਾ ਕਿ ਬਹੁਤ ਲੰਬੇ ਸਮੇਂ ਤੱਕ ਮੰਥਨ ਕਰਨ ਤੋਂ ਬਾਅਦ ਉਨ੍ਹਾਂ ਨੇ ਅਧਿਆਪਕਾਂ ਨੂੰ ਪੱਕੇ ਕਰਨ ਵਾਲੀ ਨੀਤੀ ਤਿਆਰ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਵਿਭਾਗ ਦਾ ਕੋਈ ਵੀ ਅਧਿਆਪਕ ਹੁਣ ਪੰਜਾਬ ‘ਚ ਕੱਚਾ ਨਹੀਂ ਰਹੇਗਾ ਤੇ ਅਧਿਆਪਕਾਂ ਦੀ ਘੱਟੋ-ਘੱਟ ਤਨਖਾਹ ਹੁਣ 15,000 ਰੁਪਏ ਹੋਵੇਗੀ ਤੇ ਇਸ ‘ਚ ਹਰ ਸਾਲ 5 ਫ਼ੀਸਦ ਦਾ ਵਾਧਾ ਹੋਇਆ ਕਰੇਗਾ।  

ਬੈਂਸ ਨੇ ਹੋਰ ਵੀ ਕਿਹਾ ਸੀ ਕਿ “ਜੋ ਪਿਛਲੀਆਂ ਸਰਕਾਰਾਂ ਪਿਛਲੇ 10 ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ਆਮ ਆਦਮੀ ਪਾਰਟੀ ਵੱਲੋਂ ਸਿਰਫ ਲਗਭਗ ਡੇੜ੍ਹ ਸਾਲ ਦੇ ਵਿੱਚ ਹੀ ਕਰ ਦਿੱਤਾ ਗਿਆ।  

ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਅਧਿਆਪਕਾਂ ਸਣੇ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਅਧਿਆਪਕਾਂ ਦੀ ਭਰਤੀ ਬਹੁਤ ਗਲਤ ਤਰੀਕੇ ਨਾਲ ਕੀਤੀ ਗਈ ਸੀ ਤੇ ਇਸ ਸੰਬੰਧੀ ਬਹੁਤ ਸਾਰੇ ਸੀਨੀਅਰ ਵਕੀਲਾਂ ਨਾਲ ਵਿਚਾਰ ਕੀਤਾ ਗਿਆ ਅਤੇ ਪੰਜਾਬ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਕੀਤਾ। 

ਇਹ ਵੀ ਪੜ੍ਹੋ: Punjab News: CM ਭਗਵੰਤ ਮਾਨ ਨੇ ਮਨਪ੍ਰੀਤ ਬਾਦਲ 'ਤੇ ਕੱਸਿਆ ਤੰਜ, ਕਿਹਾ "ਮੈਨੂੰ ਤੁਹਾਡੇ ਬਾਗ਼ਾਂ ਦੇ ਕੱਲੇ ਕੱਲੇ ਕਿੰਨੂ ਦਾ ਪਤੈ"

(For more news apart from Punjab Contractual Teachers News, stay tuned to Zee PHH)

 

 

 

Trending news