Punjab News: ਕੁਦਰਤ ਦੇ ਕਹਿਰ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਤੇ ਗੁਆਂਢੀ ਸੂਬਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ ਜਾਰੀ ਹੈ। ਇਸ ਕੁਦਰਤੀ ਕਹਿਰ ਕਾਰਨ ਲੋਕਾਂ ਦੀ ਜ਼ਿੰਦਗੀ ਭਰ ਦੀ ਮਿਹਨਤ ਦੀ ਕਮਾਈ ਨਾਲ ਬਣਾਏ ਆਸ਼ਿਆਨੇ ਚੰਦ ਹੀ ਮਿੰਟਾਂ ਵਿੱਚ ਢਹਿ-ਢੇਰੀ ਹੋ ਗਏ। ਇਸ ਪ੍ਰਲਯ ਮਗਰੋਂ ਲੋਕਾਂ ਦਾ ਵੱਡੇ ਪੱਧਰ ਉਤੇ ਜਾਨੀ ਤੇ ਮਾਲੀ ਨੁਕਸਾਨ ਹੋ ਗਿਆ ਹੈ।


COMMERCIAL BREAK
SCROLL TO CONTINUE READING

ਅਜਿਹੀ ਹੀ ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਹੋਿਆ ਹੈ ਜਿੱਥੇ ਹੜ੍ਹ ਨਾਲ ਲੋਕਾਂ ਦਾ ਆਰਥਿਕ ਤੌਰ 'ਤੇ ਨੁਕਸਾਨ ਹੋਇਆ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਿੱਚ ਵੀ ਹੜ੍ਹ ਦੀ ਲਪੇਟ ਵਿੱਚ ਵਧੇਰੇ ਫਸਲਾਂ ਦੇ ਆਉਣ ਨਾਲ ਨੁਕਸਾਨ ਹੋਇਆ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਹੱਦਆਂ ਦੇ ਇੱਕ ਕਿਸਾਨ ਨਾਲ ਜਿਸ ਨੇ ਆਪਣਾ ਟਰੱਕ ਵੇਚ ਕੇ 10 ਕਿਲੇ ਜ਼ਮੀਨ ਠੇਕੇ 'ਤੇ ਲੈ ਕੇ ਮੱਕੀ ਦੀ ਫ਼ਸਲ ਬੀਜੀ ਸੀ ਜੋ ਪੂਰੀ ਤਰ੍ਹਾਂ ਬਰਬਾਦ ਹੋ ਗਈ। ਜਿਸ ਦੇ ਲਈ ਉਹ ਸਰਕਾਰ ਤੋਂ ਮਦਦ ਦੀ ਗੁਹਾਰ ਲਗਾ ਰਿਹਾ ਹੈ। 


ਇਹ ਵੀ ਪੜ੍ਹੋ: Punjab Politics News: ਸ਼੍ਰੋਮਣੀ ਅਕਾਲੀ ਦਲ ਅੱਜ ਤੋਂ ਸ਼ੁਰੂ ਕਰੇਗਾ ਜਨ ਅੰਦੋਲਨ, ਸਮੱਸਿਆਵਾਂ ਦੇ ਹੱਲ ਲਈ ਸਰਕਾਰ 'ਤੇ ਪਾਵੇਗਾ ਦਬਾਅ

ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਦਾ ਕਹਿਣਾ ਸੀ ਕਿ ਪਿਛਲੇ ਦਿਨੀਂ ਹੋਈ ਭਾਰੀ ਬਰਸਾਤ ਨਾਲ ਆਏ ਹੜ੍ਹ ਕਾਰਨ10 ਕਿੱਲਿਆਂ ਵਿੱਚ ਬੀਜੀ ਮੱਕੀ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ। ਇਸ ਸਬੰਧੀ ਕਿਸਾਨ ਜੋਗਿੰਦਰ ਸਿੰਘ ਨੇ ਦੱਸਿਆ ਉਸ ਨੇ ਆਪਣੀ ਕਮਾਈ ਦਾ ਸਾਧਨ ਟਰੱਕ ਸੀ ਜਿਸ ਨੂੰ ਵੇਚ ਕੇ ਉਸ ਵਲੋਂ 10 ਕਿੱਲੇ ਜ਼ਮੀਨ ਠੇਕੇ ’ਤੇ ਲੈ ਕੇ ਮੱਕੀ ਦੀ ਫ਼ਸਲ ਬੀਜੀ ਸੀ। 


 ਇਸ ਤੋਂ ਹੋਣ ਵਾਲੀ ਕਮਾਈ ਨਾਲ ਅੱਗੋਂ ਵੀ ਮੱਕੀ ਦੀ ਫ਼ਸਲ ਬੀਜਣੀ ਸੀ, ਪ੍ਰੰਤੂ ਪਿਛਲੇ ਦਿਨੀਂ ਜ਼ਿਲ੍ਹੇ ਵਿੱਚ ਆਏ ਹੜ੍ਹ ਕਾਰਨ ਉਸ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ, ਜਿਸ ਕਾਰਨ ਉਸ ਕੋਲ ਹੁਣ ਨਾ ਟਰੱਕ ਰਿਹਾ ਹੈ ਅਤੇ ਨਾ ਹੀ ਫ਼ਸਲ ਬਚੀ ਹੈ। ਉਸ ਨੇ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ। 


ਇਹ ਵੀ ਪੜ੍ਹੋ: Punjab News: BSF ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਆਈ 3 ਕਿਲੋ 770 ਗ੍ਰਾਮ ਹੈਰੋਇਨ ਕੀਤੀ ਬਰਾਮਦ

(ਜਗਮੀਤ ਸਿੰਘ ਦੀ ਰਿਪੋਰਟ)