Punjab Corona New Variant JN.1: ਕੋਰੋਨਾ ਦੇ ਨਵੇਂ ਵੇਰੀਐਂਟ ਨੂੰ (Covid-19 New Variant) ਦੇਖਦੇ ਹੋਏ ਚੰਡੀਗੜ੍ਹ ਤੋਂ ਬਾਅਦ ਹੁਣ ਪੰਜਾਬ ਅਲਰਟ ਹੋ ਗਿਆ ਹੈ। ਹਾਲ ਹੀ ਵਿੱਚ ਪੰਜਾਬ ਦੇ ਸਿਹਤ ਵਿਭਾਗ ਨੇ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਭੀੜ ਵਾਲੀਆਂ ਥਾਵਾਂ ਤੋਂ ਬਚਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਹਸਪਤਾਲ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। 


COMMERCIAL BREAK
SCROLL TO CONTINUE READING

ਪੰਜਾਬ ਵਿੱਚ ਕੋਰੋਨਾ ਦੇ ਨਵੇਂ ਰੂਪ JN.1 ਨੂੰ ਲੈ ਕੇ ਸਿਹਤ ਵਿਭਾਗ ਨੂੰ ਅਲਰਟ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਨਵੀਂ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। ਇਸ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਿਕ ਸਾਵਧਾਨੀ ਦੇ ਤੌਰ 'ਤੇ ਸਿਹਤ ਵਿਭਾਗ ਨੇ ਹਸਪਤਾਲਾਂ ਅਤੇ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ। ਲੋਕਾਂ ਨੂੰ ਭੀੜ ਵਾਲੀਆਂ ਥਾਵਾਂ 'ਤੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।


ਇਹ ਵੀ ਪੜ੍ਹੋ: Covid in Chandigarh: ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਚੰਡੀਗੜ੍ਹ ਹੋਇਆ ਅਲਰਟ! ਜਾਣੋ ਕਿਵੇਂ ਬਚਿਆ ਜਾ ਸਕਦਾ ਹੈ


ਸਿਹਤ ਵਿਭਾਗ ਦੀ ਐਡਵਾਈਜ਼ਰੀ 
ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਕੋਵਿਡ ਨੂੰ ਫੈਲਣ ਤੋਂ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।


1. ਐਡਵਾਈਜ਼ਰੀ ਮੁਤਾਬਕ ਹੁਣ ਭੀੜ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣਾ ਜ਼ਰੂਰੀ ਹੋਵੇਗਾ।
2. ਹਸਪਤਾਲਾਂ ਵਿੱਚ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਲਾਜ਼ਮੀ ਤੌਰ 'ਤੇ ਮਾਸਕ ਪਹਿਨਣੇ ਹੋਣਗੇ।
3. ਮਰੀਜ਼ਾਂ ਅਤੇ ਉਨ੍ਹਾਂ ਦੇ ਸੇਵਾਦਾਰਾਂ ਨੂੰ ਲਾਜ਼ਮੀ ਤੌਰ 'ਤੇ ਮਾਸਕ ਪਹਿਨਣੇ ਹੋਣਗੇ ਅਤੇ ਹੋਰ ਸਾਵਧਾਨੀਆਂ ਦੀ ਪਾਲਣਾ ਕਰਨੀ ਪਵੇਗੀ।
4. ਸਿਹਤ ਵਿਭਾਗ ਨੇ ਛਿੱਕ ਮਾਰਦੇ ਸਮੇਂ ਨੱਕ ਅਤੇ ਮੂੰਹ ਨੂੰ ਰੁਮਾਲ ਜਾਂ ਕੂਹਣੀ ਨਾਲ ਢੱਕਣ ਦੀ ਸਲਾਹ ਦਿੱਤੀ ਹੈ। 
5.  ਵਾਰ-ਵਾਰ ਆਪਣੇ ਹੱਥ ਧੋਵੋ। ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਧੋਣਾ ਪਵੇਗਾ।
6. ਜੇ ਤੁਸੀਂ ਸਾਹ ਦੇ ਲੱਛਣਾਂ ਤੋਂ ਪੀੜਤ ਹੋ ਤਾਂ ਆਪਣੇ ਨਿੱਜੀ ਸੰਪਰਕਾਂ ਨੂੰ ਸੀਮਤ ਕਰੋ।
7.ਜੇ ਤੁਸੀਂ ਬਿਮਾਰ ਮਹਿਸੂਸ ਕਰ ਰਹੇ ਹੋ ਅਤੇ ਬੁਖਾਰ, ਖਾਂਸੀ, ਸਾਹ ਲੈਣ ਵਿੱਚ ਮੁਸ਼ਕਲ ਹੈ, ਤਾਂ ਡਾਕਟਰ ਦੀ ਸਲਾਹ ਲਓ।
8. ਡਾਕਟਰ ਕੋਲ ਜਾਣ ਵੇਲੇ ਆਪਣੇ ਮੂੰਹ ਅਤੇ ਨੱਕ ਨੂੰ ਢੱਕਣ ਲਈ ਮਾਸਕ ਪਾਓ।
9.. ਡਾਕਟਰ ਦੀ ਸਲਾਹ 'ਤੇ ਟੈਸਟ ਕਰਵਾਓ ਅਤੇ ਆਪਣੇ ਹੱਥਾਂ ਨਾਲ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਤੋਂ ਬਚੋ।
10. ਜਨਤਕ ਥਾਵਾਂ 'ਤੇ ਨਾ ਥੁੱਕੋ। ਕਿਸੇ ਵੀ ਕਿਸਮ ਦੀ ਡਾਕਟਰੀ ਸਲਾਹ ਲਈ, ਮੈਡੀਕਲ ਹੈਲਪਲਾਈਨ 104 'ਤੇ ਸੰਪਰਕ ਕਰੋ।


ਇਹ ਵੀ ਪੜ੍ਹੋHeart Attack in Winter: आख़िर सर्दियों के मौसम में क्यों आता हार्ट अटैक? इससे बचने के लिए करें ये काम