Punjab Corona Update: ਪੰਜਾਬ 'ਚ ਕੋਰੋਨਾ (Coronavirus Punjab update) ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ ਅਤੇ ਫਿਲਹਾਲ 13 ਜ਼ਿਲ੍ਹੇ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 85 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦਕਿ ਸੋਮਵਾਰ ਨੂੰ ਮਿਲੇ ਅੰਕੜਿਆਂ ਦੇ ਮੁਤਾਬਕ 72 ਨਵੇਂ ਮਾਮਲੇ ਸਾਹਮਣੇ ਆਏ ਸਨ। 


COMMERCIAL BREAK
SCROLL TO CONTINUE READING

ਨਵੇਂ ਮਾਮਲਿਆਂ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 666 ਤੱਕ ਪਹੁੰਚ ਗਈ ਹੈ। ਇਸ ਦੌਰਾਨ ਮੰਦਭਾਗੀ ਖ਼ਬਰ ਇਹ ਸਾਹਮਣੇ ਆਈ ਕਿ ਕੋਰੋਨਾ ਕਰਕੇ 3 ਹੋਰ ਲੋਕਾਂ ਦੀ ਮੌਤ ਹੋ ਗਈ ਹੈ। 


ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਇਨਫੈਕਸ਼ਨ (Punjab Corona Update) ਦੀ ਦਰ ਵੱਧ ਰਹੀ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਸ਼ਨੀਵਾਰ ਨੂੰ ਲਾਗ ਦੀ ਦਰ 3.41 ਦਰਜ ਕੀਤੀ ਗਈ ਸੀ ਅਤੇ ਐਤਵਾਰ ਨੂੰ 6.43 ਫੀਸਦੀ ਦਰਜ ਹੋਈ ਸੀ। ਹਾਲਾਂਕਿ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਘੱਟ ਸੈਂਪਲਿੰਗ ਕਰਕੇ ਹੋ ਰਿਹਾ ਹੈ ਕਿਉਂਕਿ ਐਤਵਾਰ ਨੂੰ ਮਹਿਜ਼ 1242 ਸੈਂਪਲ ਲਏ ਗਏ ਸਨ।


ਇਸ ਦੌਰਾਨ ਕੋਵਿਡ-19 ਨਿਯੰਤਰਣ ਦੇ ਸਟੇਟ ਪ੍ਰੋਗਰਾਮ ਅਫਸਰ ਡਾ. ਰਾਜੇਸ਼ ਭਾਸਕਰ ਦਾ ਕਹਿਣਾ ਹੈ ਕਿ ਲਾਗ ਦੀ ਦਰ ਦੀ ਗਣਨਾ ਕੋਰੋਨਾ ਮਾਮਲਿਆਂ ਦੀ ਕੁੱਲ ਗਿਣਤੀ ਅਤੇ ਉਸ ਦਿਨ ਟੈਸਟ ਕੀਤੇ ਗਏ ਨਮੂਨਿਆਂ ਦੀ ਕੁੱਲ ਗਿਣਤੀ ਦੇ ਹਿਸਾਬ ਨਾਲ ਕੀਤੀ ਜਾਂਦੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ 2524 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ ਤੇ ਐਤਵਾਰ ਨੂੰ ਛੁੱਟੀ ਹੋਣ ਕਰਕੇ ਮਹਿਜ਼ 1242 ਸੈਂਪਲ ਲਏ ਗਏ ਸਨ। 


ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਲ ਹੀ ਵਿੱਚ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਸੀ ਕਿ ਸੂਬੇ 'ਚ ਕੋਰੋਨਾ  (Coronavirus Punjab update) ਸਥਿਤੀ ਕਾਬੂ ਹੇਠ ਹੈ। 


ਇਹ ਵੀ ਪੜ੍ਹੋ: Shri Guru Tegh Bahadur Parkash Purab: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ


ਉਨ੍ਹਾਂ ਟਵੀਟ 'ਚ ਲਿਖਿਆ ਸੀ, "ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ਵਿੱਚ ਹੈ..ਕੋਈ ਵੀ ਮਰੀਜ਼ ਵੈੰਟੀਲੇਟਰ ਤੇ ਨਹੀਂ ਹੈ ..ਹਸਪਤਾਲਾਂ ਵਿੱਚ ਸਾਰੀਆਂ ਮੈਡੀਕਲ ਸਹੂਲਤਾਂ, ਦਵਾਈਆਂ,ਆਕਸੀਜਨ ਵਗੈਰਾ ਦਾ ਪੂਰਾ ਪੑਬੰਧ ਹੈ..ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹਾਂ..ਮੈਂ ਲਗਾਤਾਰ ਸਿਹਤ ਮੰਤਰਾਲੇ ਨਾਲ ਸੰਪਰਕ ਵਿੱਚ ਹਾਂ..ਖੁਸ਼ ਰਹੋ..ਤੰਦਰੁਸਤ ਰਹੋ.."


ਇਹ ਵੀ ਪੜ੍ਹੋ: Amritpal Singh aide arrested: ਅੰਮ੍ਰਿਤਪਾਲ ਸਿੰਘ ਦਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫ਼ਤਾਰ