Coronavirus Punjab Latest Death and Cases News Update: ਪੰਜਾਬ 'ਚ ਮੁੜ ਕੋਰੋਨਾ ਵਾਇਰਸ ਨੇ ਜਾਨਲੇਵਾ ਰੂਪ ਧਾਰਨ ਕਰਨਾ ਸ਼ੁਰੂ ਕਰ ਦਿੱਤਾ ਹੈ ਲਿਹਾਜ਼ਾ ਸੋਮਵਾਰ ਨੂੰ ਸੂਬੇ 'ਚ ਇਸਦੇ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਦੇ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ 343 ਸੈਂਪਲਾਂ ਦੀ ਜਾਂਚ ਦੌਰਾਨ 7 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। 


COMMERCIAL BREAK
SCROLL TO CONTINUE READING

ਦੂਜੇ ਪਾਸੇ ਪੰਜਾਬ ਦੇ ਮੁਹਾਲੀ ਜਿਲ੍ਹੇ ਵਿੱਚ 143 ਸੈਂਪਲਾਂ ਦੀ ਜਾਂਚ ਦੌਰਾਨ 5 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ। ਪੰਜਾਬ 'ਚ ਫਿਰ ਤੋਂ ਫੈਲੀ ਕੋਰੋਨਾ ਮਹਾਮਾਰੀ ਕਾਰਨ ਹੁਸ਼ਿਆਰਪੁਰ ਅਤੇ ਜਲੰਧਰ 'ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। 


ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 38 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਇਸ ਨਾਲ ਹੀ ਸੂਬੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 369 ਹੋ ਗਈ ਹੈ। ਇਸ ਸਮੇਂ ਸੂਬੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਛੇ ਮਰੀਜ਼ ਆਕਸੀਜਨ ਸਪੋਰਟ 'ਤੇ ਹਨ ਅਤੇ ਤਿੰਨ ਮਰੀਜ਼ ਗੰਭੀਰ ਦੇਖਭਾਲ ਪੱਧਰ-3 ਦੀ ਸਹੂਲਤ 'ਤੇ ਹਨ। 


1 ਅਪ੍ਰੈਲ 2022 ਤੋਂ ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 217 ਹੋ ਗਈ ਹੈ, ਜਦਕਿ ਕੋਵਿਡ-19 ਦੀ ਪਹਿਲੀ ਲਹਿਰ 'ਚ 20,520 ਲੋਕਾਂ ਨੇ ਆਪਣੀ ਜਾਨ ਗਵਾਈ ਸੀ।


ਬਠਿੰਡਾ, ਪਟਿਆਲਾ, ਜਲੰਧਰ ਅਤੇ ਰੋਪੜ ਵਿੱਚ 4-4 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਜਦਕਿ ਕਪੂਰਥਲਾ ਵਿੱਚ 3, ਅੰਮ੍ਰਿਤਸਰ, ਫ਼ਿਰੋਜ਼ਪੁਰ ਅਤੇ ਹੁਸ਼ਿਆਰਪੁਰ ਵਿੱਚ 2-2 ਅਤੇ ਸੰਗਰੂਰ ਵਿੱਚ 1 ਮਰੀਜ਼ ਦੀ ਪੁਸ਼ਟੀ ਹੋਈ ਹੈ।


ਇਹ ਵੀ ਪੜ੍ਹੋ: Amritpal Singh viral video: ਜਾਣੋ ਅੰਮ੍ਰਿਤਪਾਲ ਸਿੰਘ ਦੀ ਵਾਇਰਲ ਵੀਡੀਓ ਦਾ ਪੂਰਾ ਸੱਚ!


ਜੇਕਰ ਗੁਆਂਢੀ ਸੂਬਿਆਂ ਦੀ ਗੱਲ ਕਰੀਏ ਤਾਂ ਹਰਿਆਣਾ ਸਰਕਾਰ ਵੱਲੋਂ ਨਵੇਂ ਦਿਸ਼ਾਂ-ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸਦੇ ਮੁਤਾਬਕ “ਜਿੱਥੇ ਵੀ 100 ਤੋਂ ਵੱਧ ਲੋਕਾਂ ਦੀ ਭੀੜ ਹੋਵੇਗੀ, ਉੱਥੇ ਮਾਸਕ ਪਾਉਣਾ ਲਾਜ਼ਮੀ ਹੋਵੇਗਾ।" 


ਇਸੇ ਤਰ੍ਹਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਮਾਸਕ ਪਾਉਣ ਲਈ ਅਪੀਲ ਕੀਤੀ ਗਈ ਹੈ।  


ਇਹ ਵੀ ਪੜ੍ਹੋ: Navjot Singh Sidhu News: ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ


(For more news apart from Coronavirus Punjab Latest Death and Cases News Update, stay tuned to Zee PHH)