Punjab Coronavirus Update News: ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਸਰਕਾਰ ਅਲਰਟ ਹੈ ਅਤੇ ਇਸ ਦੌਰਾਨ ਕੇਂਦਰ ਵੱਲੋਂ ਸੂਬਿਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jouramajra) ਦੇ ਸਟਾਫ਼ ਵੱਲੋਂ ਦੱਸਿਆ ਗਿਆ ਕਿ ਸੂਬੇ ਵਿੱਚ ਹਰ ਤਰ੍ਹਾਂ ਦੀਆਂ ਸਾਵਧਾਨੀਆਂ ਦੇ ਮੱਦੇਨਜ਼ਰ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 


ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਜਾਂਚ, ਨਿਗਰਾਨੀ, ਇਲਾਜ, ਟੀਕਾਕਰਨ ਸਣੇ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।


ਦੱਸ ਦਈਏ ਕਿ ਪੰਜਾਬ ਦੇ ਹਸਪਤਾਲਾਂ ਦੇ ਸੀਐਮਓ ਸਣੇ ਮੈਡੀਕਲ ਸਟਾਫ਼ ਅਤੇ ਹੋਰਨਾਂ ਨੂੰ ਕੋਰੋਨਾ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਕੋਰੋਨਾ ਸੰਕਰਮਿਤ ਲੋਕਾਂ ਦੇ ਨਮੂਨਿਆਂ ਦੀ ਜੀਨੋਮ ਸੀਕਵੈਂਸਿੰਗ ਨੂੰ ਵਧਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 


ਇਹ ਹਦਾਇਤਾਂ ਉਦੋਂ ਜਾਰੀ ਕੀਤੀਆਂ ਗਈਆਂ ਜਦੋਂ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੀ ਨਿਗਰਾਨੀ ਕਰਨ ਲਈ ਸੰਕਰਮਿਤ ਲੋਕਾਂ ਦੇ ਨਮੂਨਿਆਂ ਦੀ ਜੀਨੋਮ ਸੀਕਵੈਂਸਿੰਗ ਵਧਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਸਬੰਧੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੱਤਰ ਵੀ ਲਿਖਿਆ ਗਿਆ।


ਹੋਰ ਪੜ੍ਹੋ: ਪੰਜਾਬ 'ਚ ਛਾਈ ਸੰਘਣੀ ਧੁੰਦ ਕਰਕੇ ਕੰਮਕਾਜ ਹੋਇਆ ਪ੍ਰਭਾਵਿਤ, ਇਨ੍ਹਾਂ ਜ਼ਿਲ੍ਹਿਆਂ ਰੈੱਡ ਅਲਰਟ ਜਾਰੀ


ਦੱਸ ਦਈਏ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਲੋਕਾਂ ਦੇ ਕੋਰੋਨਾ ਸੰਕਰਮਿਤ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਪੰਜਾਬ ਕੋਰੋਨਾ ਮੁਕਤ ਨਹੀਂ ਹੈ। 


ਇਸ ਸਮੇਂ ਕੋਰੋਨਾ ਦਾ ਨਵਾਂ ਰੂਪ ਦੇਸ਼ ਅਤੇ ਸੂਬਾ ਸਰਕਾਰਾਂ ਲਈ ਚੁਣੌਤੀ ਬਣ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਤੇਜ਼ ਰਫ਼ਤਾਰ ਨਾਲ ਸ਼ੁਰੂ ਕਰ ਦਿੱਤੀ ਗਈ ਹੈ।


ਹੋਰ ਪੜ੍ਹੋ: ਸੰਮਨ ਜਾਰੀ ਹੋਣ ਤੋਂ ਬਾਅਦ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸਾਬਕਾ CM ਚਰਨਜੀਤ ਚੰਨੀ


(For more news related to Punjab's coronavirus update, stay tuned to Zee PHH for more updates)