Punjab Corruption News, PSPCL JE held: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਕਿ ਉਕਤ ਅਧਿਕਾਰੀ ਨੂੰ ਰਣਜੀਤ ਸਿੰਘ ਵਾਸੀ ਖੇੜੀ, ਸਬ ਡਵੀਜ਼ਨ ਧੂਰੀ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। 


ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਉਸ ਦੇ ਖੇਤੀਬਾੜੀ ਫਾਰਮ ਵਿੱਚ ਪੁਰਾਣਾ ਟਰਾਂਸਫਾਰਮਰ ਬਦਲਣ ਲਈ 5,000 ਰੁਪਏ ਰਿਸ਼ਵਤ ਮੰਗ ਰਿਹਾ ਹੈ।


ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੀ.ਐਸ.ਪੀ.ਸੀ.ਐਲ. ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ।


ਇਸ ਸੰਬੰਧੀ ਮੁਲਜ਼ਮ ਕਰਮਚਾਰੀ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ਼ ਲੰਮੇ ਸਮੇਂ ਤੋਂ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਵਿਜੀਲੈਂਸ ਬਿਊਰੋ ਵੱਲੋਂ ਵੀ ਸੂਬੇ ਭਰ ਵਿੱਚ ਸਖਤ ਕਾਰਵਾਈ ਕੀਤੀ ਜਾ ਰਹੀ ਹੈ।  


ਜ਼ਿਕਰਯੋਗ ਹੈ ਕਿ 2 ਅਗਸਤ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੁੱਧਵਾਰ ਨੂੰ ਮਹਿਲਾ ਸੈੱਲ, ਫਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਜਿੰਦਰ ਕੌਰ ਨੂੰ 75,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।


ਇਹ ਵੀ ਪੜ੍ਹੋ: Punjab News: ਜ਼ੀਰਕਪੁਰ ਦੇ ਮੈਟਰੋ ਪਲਾਜ਼ਾ ਵਿੱਚ ਗੋਲੀ ਚਲਾਉਣ ਵਾਲੇ 3 ਗੈਂਗਸਟਰ ਨੇਪਾਲ ਤੋਂ ਗ੍ਰਿਫ਼ਤਾਰ


(For more news apart from Punjab Corruption News, PSPCL JE held, stay tuned to Zee PHH)