Punjab COVID-19 Cases updates: ਪੰਜਾਬ 'ਚ ਹੁਣ ਕੋਰੋਨਾ ਖਤਰਨਾਕ ਹੁੰਦਾ ਨਜ਼ਰ ਜਾ ਰਿਹਾ (Corona Punjab Update News) ਹੈ। ਇਸ ਦੌਰਾਨ ਲੁਧਿਆਣਾ ਅਤੇ ਹੁਸ਼ਿਆਰਪੁਰ ਦੇ ਦੋ ਵਿਅਕਤੀਆਂ ਦੀ ਕੋਰੋਨਾ ਕਰਕੇ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 187 ਨਵੇਂ ਪਾਜ਼ੀਟਿਵ ਮਾਮਲੇ ਦਰਜ ਕੀਤੇ ਗਏ ਹਨ (Coronavirus Punjab Update)। ਇਨ੍ਹਾਂ ਕੇਸਾਂ ਨਾਲ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਵੀ ਵਧ ਕੇ 786 ਹੋ ਗਈ ਹੈ।


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਮੁਤਾਬਕ ਪੰਜਾਬ (Punjab COVID-19 Cases updates) 'ਚ 15 ਮਰੀਜ਼ ਲੈਵਲ-2 ਆਕਸੀਜਨ ਸਪੋਰਟ 'ਤੇ ਹਨ ਅਤੇ 5 ਮਰੀਜ਼ ਲੈਵਲ-3 ਵੈਂਟੀਲੇਟਰ 'ਤੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਟੈਸਟਿੰਗ ਵੀ ਵਧਾ ਦਿੱਤੀ ਗਈ ਹੈ। ਸਿਹਤ ਵਿਭਾਗ ਨੇ 4232 ਸੈਂਪਲ ਜਾਂਚ ਲਈ ਭੇਜੇ ਸਨ, ਜਿਨ੍ਹਾਂ ਵਿੱਚੋਂ 3336 ਦੀ ਜਾਂਚ ਕੀਤੀ ਗਈ।


ਪੰਜਾਬ ਵਿੱਚ ਸੱਭ ਤੋਂ ਵੱਧ ਮਾਮਲੇ ਮੁਹਾਲੀ ਤੋਂ ਦਰਜ (Corona Punjab Update News) ਕੀਤੇ ਗਏ ਹਨ। ਦੱਸ ਦਈਏ ਕਿ ਮੁਹਾਲੀ ਵਿੱਚ 199 ਸੈਂਪਲ ਜਾਂਚ ਲਈ ਭੇਜੇ ਗਏ ਸਨ ਜਿਨ੍ਹਾਂ ਵਿੱਚੋਂ 49 ਨਮੂਨਿਆਂ ਦਾ ਨਤੀਜਾ ਪਾਜ਼ੇਟਿਵ ਪਾਇਆ ਗਿਆ। ਉਥੇ ਹੀ ਜਲੰਧਰ 'ਚ ਟੈਸਟਿੰਗ ਵਧਣ ਦੇ ਨਾਲ ਕੋਰੋਨਾ ਦੇ ਮਾਮਲੇ ਵੀ ਵਧਣੇ ਸ਼ੁਰੂ ਹੋ ਗਏ ਹਨ। ਜਲੰਧਰ 'ਚ 401 ਸੈਂਪਲ ਜਾਂਚ ਲਈ ਭੇਜੇ ਗਏ ਸਨ, ਜਿਨ੍ਹਾਂ 'ਚੋਂ 22 ਦਾ ਨਤੀਜਾ ਪਾਜ਼ੇਟਿਵ ਆਇਆ ਹੈ।


ਦੱਸ ਦੇਈਏ ਕਿ ਲੈਵਲ-2 ਦੇ ਕੋਰੋਨਾ ਮਰੀਜ਼ ਜੋ ਇੰਟੈਂਸਿਵ ਕੇਅਰ ਯੂਨਿਟ ਵਿੱਚ ਵੈਂਟੀਲੇਟਰ 'ਤੇ ਹਨ, ਉਹ ਜਲੰਧਰ ਦੇ ਹੀ ਵੱਖ-ਵੱਖ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਹਨ। ਜਲੰਧਰ 'ਚ ਕੋਰੋਨਾ ਨੇ ਖਤਰਨਾਕ ਰੂਪ ਧਾਰਨ ਕਰਨਾ ਸ਼ੁਰੂ ਕਰ ਦਿੱਤਾ ਹੈ। ਜਲੰਧਰ 'ਚ ਪਿਛਲੇ ਦਿਨਾਂ ਦੌਰਾਨ 2 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।


Coronavirus Punjab Update: ਇਨ੍ਹਾਂ 6 ਜ਼ਿਲ੍ਹਿਆਂ ਵਿੱਚ ਕੋਈ ਮਾਮਲਾ ਸਾਹਮਣੇ ਨਹੀਂ ਆਇਆ


ਪੰਜਾਬ ਵਿੱਚ ਕੋਰੋਨਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ ਅਤੇ ਵਿਭਾਗ ਵੱਲੋਂ ਟੈਸਟਿੰਗ ਵੀ ਵਧਾ ਦਿੱਤੀ ਗਈ ਹੈ ਪਰ ਫਿਰ ਵੀ ਸੂਬੇ ਦੇ ਕੁਝ ਜ਼ਿਲ੍ਹੇ ਅਜਿਹੇ ਹਨ ਜਿੱਥੇ ਟੈਸਟਿੰਗ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਹੈ। ਫਾਜ਼ਿਲਕਾ ਤੋਂ ਸਿਰਫ 2 ਅਤੇ ਮਲੇਰਕੋਟਲਾ ਤੋਂ ਸਿਰਫ 7 ਸੈਂਪਲ ਜਾਂਚ ਲਈ ਭੇਜੇ ਗਏ ਹਨ ਹਾਲਾਂਕਿ ਦੋਵਾਂ ਜ਼ਿਲ੍ਹਿਆਂ ਤੋਂ ਭੇਜੇ ਗਏ ਕਿਸੇ ਵੀ ਸੈਂਪਲ ਦਾ ਨਤੀਜਾ ਸਕਾਰਾਤਮਕ ਨਹੀਂ ਆਇਆ।


ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ‘ਤੇ ਨਾਰਾਜ਼ ਇੰਦਰਜੀਤ ਨਿੱਕੂ ਨੇ ਕਿਹਾ 'ਹੁਣ ਮਜਬੂਰੀ ਚ’ ਆਪਣਾਂ ਵਤਨ ਛੱਡਣਾਂ ਪੈਣਾ'


ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਤੋਂ 83, ਕਪੂਰਥਲਾ ਤੋਂ 38, ਮਾਨਸਾ ਤੋਂ 266, ਰੋਪੜ ਤੋਂ 23, ਤਰਨਤਾਰਨ ਤੋਂ 282 ਸੈਂਪਲ ਜਾਂਚ ਲਈ ਭੇਜੇ ਗਏ ਹਨ ਜਿਨ੍ਹਾਂ ਵਿੱਚੋਂ ਕਿਸੇ ਦਾ ਵੀ ਨਤੀਜਾ ਪਾਜ਼ੇਟਿਵ ਨਹੀਂ ਆਇਆ ਹੈ।


ਇਹ ਵੀ ਪੜ੍ਹੋ: Bathinda Military Station Firing News: ਬਠਿੰਡਾ ਦੇ ਕੈਂਟ ਇਲਾਕੇ 'ਚ ਹੋਈ ਫਾਇਰਿੰਗ, 4 ਫੌਜ਼ੀਆਂ ਦੀ ਮੌਤ