ਪੰਜਾਬ ਨੇ ਬਣਾਇਆ ਨਵਾਂ ਰਿਕਾਰਡ, ਮਲੇਰਕੋਟਲਾ ਅਤੇ ਫਰੀਦਕੋਟ ਜ਼ਿਲ੍ਹਿਆਂ 'ਚ ਪਹੁੰਚਾਇਆ ਸ਼ੁੱਧ ਪਾਣੀ
Advertisement
Article Detail0/zeephh/zeephh1339855

ਪੰਜਾਬ ਨੇ ਬਣਾਇਆ ਨਵਾਂ ਰਿਕਾਰਡ, ਮਲੇਰਕੋਟਲਾ ਅਤੇ ਫਰੀਦਕੋਟ ਜ਼ਿਲ੍ਹਿਆਂ 'ਚ ਪਹੁੰਚਾਇਆ ਸ਼ੁੱਧ ਪਾਣੀ

ਪਾਈਪਾਂ ਰਾਹੀਂ 100 ਫੀਸਦੀ ਪੇਂਡੂ ਆਬਾਦੀ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਦੇਸ਼ ਭਰ ਵਿਚ ਅੱਠ ਜ਼ਿਲ੍ਹੇ ਚੁਣੇ ਗਏ ਹਨ। ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅੱਠ ਜ਼ਿਲ੍ਹਿਆਂ ਦੀ ਸੂਚੀ ਵਿਚ ਮਲੇਰਕੋਟਲਾ ਅਤੇ ਫਰੀਦਕੋਟ ਜ਼ਿਲ੍ਹੇ ਨੇ ਆਪਣੀ ਥਾਂ ਬਣਾਈ ਹੈ। 

ਪੰਜਾਬ ਨੇ ਬਣਾਇਆ ਨਵਾਂ ਰਿਕਾਰਡ, ਮਲੇਰਕੋਟਲਾ ਅਤੇ ਫਰੀਦਕੋਟ ਜ਼ਿਲ੍ਹਿਆਂ 'ਚ ਪਹੁੰਚਾਇਆ ਸ਼ੁੱਧ ਪਾਣੀ

ਚੰਡੀਗੜ: ਪੰਜਾਬ ਨੇ ਨਵਾਂ ਰਿਕਾਰਡ ਬਣਾਇਆ ਹੈ। ਸੂਬੇ ਦੇ ਮਲੇਰਕੋਟਲਾ ਅਤੇ ਫਰੀਦਕੋਟ ਜ਼ਿਲ੍ਹਿਆਂ ਨੇ 'ਜਲ ਜੀਵਨ ਮਿਸ਼ਨ' ਤਹਿਤ 'ਹਰ ਘਰ ਜਲ' ਮੁਹਿੰਮ ਤਹਿਤ ਸਾਰੇ ਪੇਂਡੂ ਘਰਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਪਾਣੀ ਦੀ ਸਹੂਲਤ ਪ੍ਰਦਾਨ ਕਰਨ ਵਾਲੇ ਦੇਸ਼ ਦੇ ਚੋਟੀ ਦੇ ਰਾਜਾਂ ਦੀ ਸੂਚੀ ਵਿਚ ਆਪਣਾ ਨਾਂ ਦਰਜ ਕਰਵਾਇਆ ਹੈ। ਇਸ ਪ੍ਰਾਪਤੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ।

 

8 ਜ਼ਿਲ੍ਹਿਆਂ ਵਿਚ ਸ਼ਾਮਿਲ ਹੋਏ ਮਲੇਰਕੋਟਲਾ ਤੇ ਫਰੀਦਕੋਟ

ਪਾਈਪਾਂ ਰਾਹੀਂ 100 ਫੀਸਦੀ ਪੇਂਡੂ ਆਬਾਦੀ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਦੇਸ਼ ਭਰ ਵਿਚ ਅੱਠ ਜ਼ਿਲ੍ਹੇ ਚੁਣੇ ਗਏ ਹਨ। ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅੱਠ ਜ਼ਿਲ੍ਹਿਆਂ ਦੀ ਸੂਚੀ ਵਿਚ ਮਲੇਰਕੋਟਲਾ ਅਤੇ ਫਰੀਦਕੋਟ ਜ਼ਿਲ੍ਹੇ ਨੇ ਆਪਣੀ ਥਾਂ ਬਣਾਈ ਹੈ। ਪੰਜਾਬ ਦੇ ਸੀ. ਐਮ. ਭਗਵੰਤ ਮਾਨ ਨੇ ਇਸ ਪ੍ਰਾਪਤੀ ਲਈ ਖੁਸ਼ੀ ਦਾ ਇਜ਼ਹਾਰ ਕੀਤਾ ਹੈ। ਮਲੇਰਕੋਟਲਾ ਜ਼ਿਲ੍ਹੇ ਦੀ ਕੁੱਲ ਪੇਂਡੂ ਆਬਾਦੀ 2.58 ਲੱਖ ਹੈ। ਜ਼ਿਲ੍ਹੇ ਵਿੱਚ 49,881 ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਸ਼ੁੱਧ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਦੂਜੇ ਪਾਸੇ ਫਰੀਦਕੋਟ ਜ਼ਿਲ੍ਹੇ ਦੀ ਪੇਂਡੂ ਆਬਾਦੀ 4.09 ਲੱਖ ਹੈ। ਇੱਥੋਂ ਦੇ 78,408 ਘਰਾਂ ਨੂੰ ਸਾਫ਼ ਪਾਣੀ ਮਿਲ ਰਿਹਾ ਹੈ।

 

ਜਲ ਜੀਵਨ ਮਿਸ਼ਨ ਤਹਿਤ ਪਹੁੰਚਾਇਆ ਗਿਆ ਪਾਣੀ

ਪੰਜਾਬ ਸਰਕਾਰ ਨੇ 'ਜਲ ਜੀਵਨ ਮਿਸ਼ਨ' ਤਹਿਤ ਪੰਜਾਬ ਨੇ 34.24 ਲੱਖ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਹੈ ਅਤੇ 11933 ਪਿੰਡਾਂ ਅਤੇ 20 ਜ਼ਿਲ੍ਹਿਆਂ ਨੂੰ 100 ਫੀਸਦੀ ਜਲ ਸਪਲਾਈ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਦਸੰਬਰ 2022 ਤੱਕ ਪੰਜਾਬ ਵਿਚ 100 ਫੀਸਦੀ ਪਾਣੀ ਦੀ ਸਪਲਾਈ ਦਾ ਟੀਚਾ ਮਿੱਥਿਆ ਹੈ, ਜਦਕਿ ਰਾਸ਼ਟਰੀ ਟੀਚਾ 2024 ਹੈ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਸਾਰੀਆਂ ਜਨਤਕ ਥਾਵਾਂ ਜਿਵੇਂ ਕਿ ਆਂਗਣਵਾੜੀ ਕੇਂਦਰਾਂ, ਪੰਚਾਇਤਾਂ, ਡਿਸਪੈਂਸਰੀਆਂ, ਸਕੂਲਾਂ ਵਿਚ ਪਾਈਪਾਂ ਰਾਹੀਂ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ।

 

WATCH LIVE TV 

Trending news