Punjab News: ਬੈਂਕ ਦੇ ਬਾਹਰ ਅਣਪਛਾਤੇ ਨੌਜਵਾਨਾਂ ਨੇ ਚਲਾਈ ਗੋਲੀ, ਕੀਤੀ ਲੁੱਟ ਦੀ ਕੋਸ਼ਿਸ਼! ਵੇਖੋ CCTV ਫੋਟੇਜ
Amritsar loot news: ਬੁੱਧਵਾਰ ਸਵੇਰੇ ਇੱਕ ਵਿਅਕਤੀ ਪੈਸੇ ਜਮ੍ਹਾ ਕਰਵਾਉਣ ਲਈ ਮਜੀਠ ਮੰਡੀ ਸਥਿਤ ਜੰਮੂ-ਕਸ਼ਮੀਰ ਬੈਂਕ ਪਹੁੰਚਿਆ। ਜਦੋਂ ਉਹ ਗੇਟ `ਤੇ ਪੁੱਜਾ ਤਾਂ ਐਕਟਿਵਾ ਸਵਾਰ ਨੌਜਵਾਨਾਂ ਨੇ ਉਸ ਕੋਲੋਂ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ।
Amritsar Loot news: ਪੰਜਾਬ ਵਿੱਚ ਲੁੱਟ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹੈ। ਇਸ ਵਿਚਾਲੇ ਇੱਕ ਅਜਿਹੀ ਹੀ ਘਟਨਾ ਸਾਹਮਣੇ ਆਈ ਹੈ ਜੋ ਕਿ ਅੰਮ੍ਰਿਤਸਰ ਦੀ ਹੈ ਜਿੱਥੇ ਅਣਪਛਾਤੇ ਨੌਜਵਾਨਾਂ ਨੇ ਪਹਿਲਾਂ ਗੋਲੀ ਚਲਾਈ ਅਤੇ ਲੁੱਟ ਦੀ ਕੋਸ਼ਿਸ਼ ਕੀਤੀ। ਅੰਮ੍ਰਿਤਸਰ 'ਚ ਲੁੱਟ ਦੀਆਂ (Amritsar Loot news) ਘਟਨਾਵਾਂ 'ਤੇ ਕੋਈ ਕਾਬੂ ਨਹੀਂ ਹੈ।
ਦਰਅਸਲ ਬੁੱਧਵਾਰ ਸਵੇਰੇ ਮਜੀਠ ਮੰਡੀ ਸਥਿਤ ਜੰਮੂ-ਕਸ਼ਮੀਰ ਬੈਂਕ ਦੇ ਗੇਟ 'ਤੇ ਇੱਕ ਵਿਅਕਤੀ ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਲਈ ਪਹੁੰਚਿਆ ਸੀ। ਇਸ ਦੌਰਾਨ ਉਸ ਦਾ ਪਿੱਛਾ ਕਰ ਰਹੇ ਐਕਟਿਵਾ ਸਵਾਰ ਨੌਜਵਾਨਾਂ ਨੇ ਬੈਂਕ ਦੇ ਦਰਵਾਜ਼ੇ ਕੋਲ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਉਸ ਕੋਲੋਂ ਨਕਦੀ ਲੁੱਟ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: Punjab Crime News: ਚਰਚ ਦਾ ਪਾਦਰੀ ਹੀ ਨਿਕਲਿਆ ਬਲਾਤਕਾਰੀ ! ਗ਼ੈਰ ਮਾਹਿਰ ਨਰਸ ਨੇ ਕੀਤਾ ਗਰਭਪਾਤ, ਜਾਣੋ ਪੂਰਾ ਮਾਮਲਾ
ਇਹ ਘਟਨਾ ਸਵੇਰੇ 10.15 ਵਜੇ ਦੇ ਕਰੀਬ ਵਾਪਰੀ। ਜਾਣਕਾਰੀ ਮੁਤਾਬਕ ਬੁੱਧਵਾਰ ਸਵੇਰੇ ਇਕ ਵਿਅਕਤੀ ਮਜੀਠ ਮੰਡੀ ਸਥਿਤ ਜੰਮੂ-ਕਸ਼ਮੀਰ ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਪਹੁੰਚਿਆ। ਜਦੋਂ ਉਹ ਗੇਟ 'ਤੇ ਪੁੱਜਾ ਤਾਂ ਐਕਟਿਵਾ ਸਵਾਰ ਨੌਜਵਾਨਾਂ ਨੇ ਉਸ ਕੋਲੋਂ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਉਸ ਨੇ ਬੈਗ ਨਾ ਛੱਡਿਆ ਤਾਂ ਮੁਲਜ਼ਮਾਂ ਨੇ ਪਹਿਲਾਂ ਉਸ ’ਤੇ ਚਾਦਰ ਨਾਲ ਹਮਲਾ ਕਰ ਦਿੱਤਾ।
ਸਪਿਲਟਰਾਂ ਨਾਲ ਜ਼ਖਮੀ ਹੋਣ ਤੋਂ ਬਾਅਦ ਵੀ ਇਸ ਵਿਅਕਤੀ ਨੇ ਪੈਸਿਆਂ ਵਾਲਾ ਬੈਗ ਨਹੀਂ ਛੱਡਿਆ ਤਾਂ ਐਕਟਿਵਾ ਸਵਾਰ ਨੌਜਵਾਨਾਂ 'ਚੋਂ ਇਕ ਨੇ ਪਿਸਤੌਲ ਕੱਢ ਕੇ ਉਸ 'ਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਲੁਟੇਰਿਆਂ ਨੇ ਉਸ ਕੋਲੋਂ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ ਹੈ।
ਇਹ ਵੀ ਪੜ੍ਹੋ: Punjab Flood News: ਕੋਟਕਪੂਰਾ 'ਚ ਭਾਰੀ ਮੀਂਹ ਦਾ ਕਹਿਰ, ਮਕਾਨ ਦੀ ਛੱਤ ਡਿੱਗਣ ਨਾਲ 3 ਦਰਦਨਾਕ ਮੌਤਾ
ਲੁੱਟ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਡੀ ਡਿਵੀਜ਼ਨ ਦੇ ਸਟੇਸ਼ਨ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਬੈਂਕ ਦੇ ਬਾਹਰ ਅਤੇ ਨੇੜਲੇ ਬਾਜ਼ਾਰ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।