Punjab Crime News: ਡਾਇਰੈਕਟਰ ਜਨਰਲ ਪੰਜਾਬ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਕਾਰਵਾਈ ਫਾਜ਼ਿਲਕਾ ਪੁਲਿਸ ਵੱਲੋਂ ਕੀਤੀ ਗਈ ਹੈ। ਸਮੱਗਲਰਾਂ ਦੇ ਇੱਕ ਵੱਡੇ ਗਿਰੋਹ ਨੂੰ ਢੇਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
Trending Photos
Punjab Crime News: ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅੰਤਰਰਾਜੀ ਅਫੀਮ ਤਸਕਰੀ ਗਰੋਹ ਨੂੰ ਭੰਨਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਦਿਨ ਪਹਿਲਾਂ ਦੋ ਸਮੱਗਲਰਾਂ ਨੂੰ ਵੀ ਗ੍ਰਿਫਤਾਰ ਕੀਤਾ ਸੀ। ਇਸ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੁਲਿਸ ਨੇ ਹੁਣ 42 ਬੈਂਕ ਖਾਤਿਆਂ ਤੱਕ ਪਹੁੰਚ ਕੀਤੀ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਅਗਲੇਰੀ ਅਤੇ ਪਿਛਲੀਆਂ ਕੜੀਆਂ ਦੀ ਜਾਂਚ ਕਰ ਰਹੀ ਹੈ।
ਡਾਇਰੈਕਟਰ ਜਨਰਲ ਪੰਜਾਬ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਕਾਰਵਾਈ ਫਾਜ਼ਿਲਕਾ ਪੁਲਿਸ ਵੱਲੋਂ ਕੀਤੀ ਗਈ ਹੈ। ਸਮੱਗਲਰਾਂ ਦੇ ਇੱਕ ਵੱਡੇ ਗਿਰੋਹ ਨੂੰ ਢੇਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫਾਜ਼ਿਲਕਾ ਪੁਲਿਸ ਨੇ ਪਹਿਲਾਂ ਸਵਿਫਟ ਕਾਰ ਨੰਬਰ ਪੀ.ਬੀ.05-ਏ.ਸੀ.-5015 'ਚ ਸਵਾਰ ਦੋ ਸਮੱਗਲਰਾਂ ਸੁਖਜਾਦ ਸਿੰਘ ਅਤੇ ਜਗਰਾਜ ਸਿੰਘ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ, ਜਦਕਿ ਉਨ੍ਹਾਂ ਦਾ ਸਾਥੀ ਤਰਸੇਮ ਸਿੰਘ ਭੱਜਣ 'ਚ ਸਫਲ ਹੋ ਗਿਆ।
ਗੌਰਵ ਯਾਦਵ ਦਾ ਟਵੀਟ
Fazilka police busts one of the biggest Interstate Opium smuggling syndicate operating from #Jharkhand with the arrest of #BigFish and effective seizure of 66 Kg Opium and meticulously followed up financial… pic.twitter.com/KFlE4UHvzv
— DGP Punjab Police (@DGPPunjabPolice) June 28, 2024
ਇਹ ਵੀ ਪੜ੍ਹੋ: Ludhiana Drug News: ਨਸ਼ੇੜੀਆਂ ਖਿਲਾਫ਼ ਚੁੱਕੀ ਗਈ ਸੀ ਆਵਾਜ਼, ਹੁਣ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਪੁਲਿਸ ਨੇ ਦੋਵਾਂ ਦੋਸ਼ੀਆਂ ਕੋਲੋਂ 66 ਕਿਲੋ ਅਫੀਮ ਅਤੇ 40 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਜਾਂਚ 'ਚ ਸਾਹਮਣੇ ਆਇਆ ਕਿ ਇਹ ਪੂਰਾ ਨੈੱਟਵਰਕ ਝਾਰਖੰਡ ਤੋਂ ਚਲਾਇਆ ਜਾ ਰਿਹਾ ਸੀ। ਇਹ ਕਾਰਵਾਈ ਸਿਰਫ਼ ਅਫੀਮ ਦੀ ਬਰਾਮਦਗੀ ਤੱਕ ਹੀ ਸੀਮਤ ਨਹੀਂ ਰਹੀ, ਪੁਲਿਸ ਨੇ ਡਰੱਗ ਮਨੀ ਜ਼ਬਤ ਕਰਨ ਵਿੱਚ ਵੀ ਸਫਲਤਾ ਹਾਸਲ ਕੀਤੀ।
ਡੀਜੀਪੀ ਪੰਜਾਬ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਵਸੂਲੀ ਦੌਰਾਨ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਹੁਣ ਪੁਲਿਸ ਜਾਂਚ ਵਿੱਚ 42 ਬੈਂਕ ਖਾਤੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਖੁਲਾਸਾ ਹੋਇਆ ਕਿ ਦੋਸ਼ੀ 42 ਖਾਤਿਆਂ 'ਚ ਪੈਸੇ ਟਰਾਂਸਫਰ ਕਰ ਰਹੇ ਸਨ।
ਜਦੋਂ ਇਨ੍ਹਾਂ 42 ਬੈਂਕ ਖਾਤਿਆਂ ਦੀ ਤਲਾਸ਼ੀ ਲਈ ਗਈ ਤਾਂ 1.86 ਕਰੋੜ ਰੁਪਏ ਦੇ ਵਿੱਤੀ ਲੈਣ-ਦੇਣ ਦਾ ਖੁਲਾਸਾ ਹੋਇਆ। ਪੁਲਿਸ ਇਨ੍ਹਾਂ ਖਾਤਿਆਂ ਦੀ ਹੋਰ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਜਲਦ ਹੀ ਪੁਲਿਸ ਇਸ ਪੂਰੇ ਮਾਮਲੇ 'ਚ ਅੱਗੇ-ਪਿੱਛੇ ਸਬੰਧਾਂ ਦਾ ਪਤਾ ਲਗਾਵੇਗੀ ਅਤੇ ਕੁਝ ਹੋਰ ਗ੍ਰਿਫਤਾਰੀਆਂ ਵੀ ਕਰੇਗੀ।
ਇਹ ਵੀ ਪੜ੍ਹੋ: Lehragaga News: ਲਹਿਰਾਗਾਗਾ 'ਚ ਭਾਰੀ ਮੀਂਹ ਨਾਲ ਗਰੀਬ ਕਿਸਾਨ ਦਾ ਹੋਇਆ ਵੱਡਾ ਨੁਕਸਾਨ! ਪੋਲਟਰੀ ਫਾਰਮ ਦੀ ਡਿੱਗੀ ਛੱਤ