Ludhiana Crime News: ਲੁਧਿਆਣਾ ਵਿਖੇ ਕੈਨੇਡਾ ਤੋਂ ਆਏ 41 ਸਾਲਾ NRI ਦਾ ਕਤਲ
NRI Killed in Ludhiana: ਲੁਧਿਆਣਾ `ਚ ਹੋਏ ਇਸ ਕਤਲ ਨੇ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ ਅਤੇ ਇਸ ਦੌਰਾਨ ਪੁਲਿਸ ਵੱਲੋਂ ਇਸਦੀ ਜਾਂਚ ਕੀਤੀ ਜਾ ਰਹੀ ਹੈ।
Punjab's Ludhiana Crime News: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਲਲਤੋਂ ਤੋਂ ਇੱਕ ਐਨ ਆਰ ਆਈ ਦੇ ਕਤਲ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 41 ਸਾਲਾ ਵਿਅਕਤੀ ਪਿਛਲੇ ਤਿੰਨ ਮਹੀਨੇ ਪਹਿਲਾਂ ਹੀ ਕਨੇਡਾ ਤੋਂ ਲੁਧਿਆਣਾ ਆਇਆ ਸੀ ਅਤੇ ਉਸਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਦੌਰਾਨ ਪੁਲਿਸ ਅਧਿਕਾਰੀਆ ਵੱਲੋਂ ਕਿਹਾ ਗਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਘਟਨਾ ਨੂੰ ਬਾਈਕ ਸਵਾਰਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ। ਮੌਕੇ 'ਤੇ ਪਹੁੰਚੇ ਏਡੀਸੀਪੀ ਸੁਹੇਲ ਮੀਰ ਨੇ ਕਿਹਾ ਕਿ ਉਹ ਮੌਕੇ 'ਤੇ ਪਹੁੰਚੇ ਅਤੇ ਫੋਰੇਂਸਿਕ ਟੀਮਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਹੈ।
ਇਸ ਮਾਮਲੇ ਸੰਬੰਧੀ ਜਾਂਚ ਜਾਰੀ ਹੈ ਅਤੇ ਕਿਹਾ ਗਿਆ ਹੈ ਕਿ ਸੀਸੀਟੀਵੀ ਕੈਮਰਿਆ ਦੀ ਵੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋ ਬਾਈਕ ਸਵਾਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਮ੍ਰਿਤਕ 'ਤੇ ਪ੍ਰਾਪਰਟੀ ਦੇ ਮਾਮਲੇ ਵੀ ਚੱਲ ਰਹੇ ਸਨ ਅਤੇ ਫਿਲਹਾਲ ਵੱਖ-ਵੱਖ ਪਹਿਲੂਆਂ ਤੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab Flood 2023: ਹੜ੍ਹਾਂ ਕਰਕੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ!
ਲੁਧਿਆਣਾ 'ਚ ਹੋਏ ਇਸ ਕਤਲ ਨੇ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ ਅਤੇ ਇਸ ਦੌਰਾਨ ਪੁਲਿਸ ਵੱਲੋਂ ਇਸਦੀ ਜਾਂਚ ਕੀਤੀ ਜਾ ਰਹੀ ਹੈ।
ਲੁਧਿਆਣਾ ਦੇ ਨੌਜਵਾਨ ਕੈਨੇਡਾ 'ਚ ਹੋਈ ਸੀ ਮੌਤ
ਲੁਧਿਆਣਾ ਤੋਂ ਹੀ ਇੱਕ ਹੋਰ ਖ਼ਬਰ ਸਾਹਮਣੇ ਆਈ ਸੀ ਕਿ ਪਿੰਡ ਡਾਂਗੋਂ ਦੇ 21 ਸਾਲ ਦੇ ਇੱਕ ਨੌਜਵਾਨ ਦੀ ਕੈਨੇਡਾ ਵਿਖੇ ਮੌਤ ਹੋ ਗਈ ਸੀ ਅਤੇ ਇੱਕ ਸਾਲ ਪਹਿਲਾਂ ਹੀ ਉਹ ਪੜ੍ਹਾਈ ਕਰਨ ਲਈ ਬਾਹਰ ਗਿਆ ਸੀ। ਇਸ ਦੌਰਾਨ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਉਸਦੇ ਘਰ ਦੋ ਸਾਲ ਪਹਿਲਾਂ ਹੀ ਚਾਚੇ ਅਤੇ ਦਾਦੀ ਦੀ ਕਰੋਨਾ ਕਰਕੇ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: Sonia Gandhi News: ਨਵੇਂ ਗਠਜੋੜ ਦੀ ਚੇਅਰਪਰਸਨ ਲਈ ਸਾਹਮਂਣੇ ਆ ਰਿਹਾ ਸੋਨੀਆ ਗਾਂਧੀ ਦਾ ਨਾਮ
(For more Punjabi news apart from Punjab Crime News, and Canada NRI Being Killed in Ludhiana, stay tuned to Zee PHH)