Jalandhar Firing News:​ ਪੰਜਾਬ ਵਿੱਚ ਕਤਲ ਅਤੇ ਅਪਰਾਧ ਦੀਆਂ ਘਟਨਾਵਾਂ ਵੱਧ ਗਈਆਂ ਹਨ। ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਸ਼ਨੀਵਾਰ ਸਵੇਰੇ ਦੋ ਲੋਕਾਂ ਨੇ ਇੱਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਉਹ ਵਾਲ-ਵਾਲ ਬਚ ਗਿਆ। ਇਹ ਵਿਅਕਤੀ ਆਪਣੇ ਬੇਟੇ ਨੂੰ ਛੱਡ ਕੇ ਘਰ ਪਰਤ ਰਿਹਾ ਸੀ। ਇਹ ਘਟਨਾ ਪਿੰਡ ਸੁੰਨਤ ਕਲਾਂ ਦੇ ਨੂਰਮਹਿਲ ਨੇੜੇ ਵਾਪਰੀ।


COMMERCIAL BREAK
SCROLL TO CONTINUE READING

 


ਘਟਨਾ ਦੀ ਸੂਚਨਾ ਮਿਲਦੇ ਹੀ ਸੀ.ਆਈ.ਏ. ਦੀਆਂ ਟੀਮਾਂ ਜਲੰਧਰ ਦੇਹਾਤ ਅਤੇ ਥਾਣਾ ਨੂਰਮਹਿਲ ਦੀ ਪੁਲਿਸ ਜਾਂਚ ਲਈ ਉਥੇ ਪਹੁੰਚ ਗਈ। ਪੁਲਿਸ ਨੇ ਮੌਕੇ ਤੋਂ ਖੋਲ ਬਰਾਮਦ ਕਰ ਲਿਆ ਹੈ। ਵਿਅਕਤੀ ਨੇ ਦੱਸਿਆ ਕਿ ਗੋਲੀ ਚਲਾਉਣ ਵਾਲਾ ਬਲਰਾਜ ਸਿੰਘ ਪਿੰਡ ਵੱਡੀ ਪੱਤੀ ਬਿਲਗਾ ਦਾ ਰਹਿਣ ਵਾਲਾ ਹੈ।


(ਸੁਨੀਲ ਮਹਿੰਦਰੂ ਦੀ ਰਿਪੋਰਟ)


ਇਹ ਵੀ ਪੜ੍ਹੋ: Covid in Punjab: ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਪੰਜਾਬ ਅਲਰਟ! ਮਾਸਕ ਪਾਉਣਾ ਕੀਤਾ ਲਾਜ਼ਮੀ