Rajpura Attack News/ਦਇਆ ਸਿੰਘ: ਰਾਜਪੁਰਾ ਦੇ ਪਿੰਡ ਸ਼ਾਮਦੋ ਵਿਖੇ ਕੁਝ ਬਾਹਰੋਂ ਆਏ ਵਿਅਕਤੀਆਂ ਵੱਲੋਂ ਇੱਕ ਪਰਿਵਾਰ ਉੱਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਚਾਰ ਪਰਿਵਾਰਕ ਮੈਂਬਰਾਂ ਨੂੰ ਤੇਜ਼ ਹਥਿਆਰਾਂ ਨਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ ਜਿਸ ਕਰਕੇ ਉਹਨਾਂ ਨੂੰ ਇਲਾਜ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਪਰਿਵਾਰਕ ਮੈਂਬਰਾਂ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਰਜਿੰਦਰ ਪਟਿਆਲਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ।