Punjab Crime news: ਪੋਤਰਾ ਬਣਿਆ ਹੈਵਾਨ! ਪੋਤਰੇ ਨੇ ਕੀਤਾ ਦਾਦੀ ਦਾ ਬੇਰਹਿਮੀ ਨਾਲ ਕਤਲ, ਜਾਣੋ ਪੂਰਾ ਮਾਮਲਾ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਇਸ ਕੋਲੋ ਹੋਰ ਜਾਣਕਾਰੀ ਹਾਸਿਲ ਹੋ ਸਕੇ।
Punjab Crime news today in Punjabi: ਪੰਜਾਬ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਕਿ ਇੱਕ ਪੋਤਰੇ ਨੇ ਆਪਣੀ ਦਾਦੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ਚ ਰਿਸ਼ਤਿਆਂ ਨੂੰ ਤਾਰ ਤਾਰ ਕਰ ਦੇਣ ਵਾਲੇ ਇਸ ਮਾਮਲੇ ਨੇ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੀ।
ਇੱਕ ਪੋਤਰੇ ਨੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦਿਆਂ ਆਪਣੀ ਬਜ਼ੁਰਗ ਦਾਦੀ ਜੋਗਿੰਦਰ ਕੌਰ ਦਾ ਕਤਲ ਕਰ ਦਿੱਤਾ, ਜਿਸ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।
ਇਸ ਸਬੰਧੀ ਅੱਜ ਯਾਨੀ ਸ਼ੁਕਰਵਾਰ ਨੂੰ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਬੱਗਾ ਕਲਾਂ ਦੇ ਰਹਿਣ ਵਾਲੇ ਬਲਦੇਵ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ ਉਹ ਆਪਣੇ ਸਹੁਰੇ ਗਿਆ ਹੋਇਆ ਸੀ ਤੇ ਉਸ ਦਾ ਇੱਕ ਪੁੱਤਰ ਘਰ ਮੌਜੂਦ ਸੀ।
ਇਹ ਵੀ ਪੜ੍ਹੋ: Sandeep Nangal Ambian Murder Case: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ 'ਚ ਕਬੱਡੀ ਪ੍ਰਮੋਟਰ ਗ੍ਰਿਫ਼ਤਾਰ
ਉਸਦੇ ਪੁੱਤਰ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਦਾਦੀ ਮਾਤਾ ਨਾਲ ਘਟਨਾ ਵਾਪਰ ਗਈ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਥਾਣਾ ਰਾਜਾਸਾਂਸੀ ਵਿਖੇ ਮੁਕੱਦਮਾ ਦਰਜ ਕਰਨ ਉਪਰੰਤ ਜਦੋਂ ਪੋਤਰੇ ਮਨਤੇਜ ਸਿੰਘ ਕੋਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਪੋਤਰੇ ਮਨਤੇਜ ਸਿੰਘ ਨੇ ਕਬੂਲ ਕੀਤਾ ਕਿ "ਮੈਨੂੰ ਮੇਰੇ ਦੋਸਤ ਨੇ ਕਿਹਾ ਕਿ ਤੇਰੀ ਦਾਦੀ ਵਿਦੇਸ਼ ਜਾਣ ਲਈ ਰਾਜ਼ੀ ਨਹੀਂ ਹੈ ਤੇ ਮੈਂ ਨਸ਼ੇ ਦੀ ਹਾਲਤ 'ਚ ਦਾਦੀ ਦਾ ਸ੍ਰੀ ਸਾਹਿਬ ਨਾਲ ਕਤਲ ਕਰ ਦਿੱਤਾ।"
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਇਸ ਕੋਲੋ ਹੋਰ ਜਾਣਕਾਰੀ ਹਾਸਿਲ ਹੋ ਸਕੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਮਾਤਾ ਜੋਗਿੰਦਰ ਕੌਰ ਦੀ ਉਮਰ 85 ਸਾਲ ਦੇ ਕਰੀਬ ਸੀ।
ਇਹ ਵੀ ਪੜ੍ਹੋ: Amritpal Singh News: ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਮਿਲਣ ਪੁੱਜੀ ਪਤਨੀ ਕਿਰਨਦੀਪ ਕੌਰ
(For more news apart from Punjab Crime news today in Punjabi, stay tuned to Zee PHH)