Ludhiana Triple Murder News : ਲੁਧਿਆਣਾ ਦੇ ਸਲੇਮ ਟਾਬਰੀ 'ਚ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਘਰ ਵਿੱਚ ਲਾਸ਼ ਬਰਾਮਦ ਹੋਈ ਹੈ। ਤਿੰਨਾਂ ਬਜ਼ੁਰਗਾਂ ਨੂੰ ਬਹੁਤ ਬੇਰਹਿਮੀ ਨਾਲ ਮਾਰਿਆ ਗਿਆ ਸੀ। ਮੌਕੇ 'ਤੇ ਪੁਲਿਸ ਵੀ ਪਹੁੰਚੀ ਅਤੇ ਜਾਂਚ ਜਾਰੀ ਹੈ।
Trending Photos
Ludhiana Triple Murder News: ਪੰਜਾਬ ਵਿੱਚ ਕਤਲ ਅਤੇ ਚੋਰੀ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ। ਅਜਿਹਾ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਸ ਵਿੱਚ ਸਲੇਮ ਟਾਬਰੀ 'ਚ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਘਰ ਵਿੱਚ ਲਾਸ਼ ਬਰਾਮਦ ਹੋਈ ਹੈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਦੁੱਧ ਵਾਲਾ ਉਨ੍ਹਾਂ ਦੇ ਘਰ ਆਇਆ। ਇਸ ਦੌਰਾਨ ਦੁੱਧ ਲੈਣ ਲਈ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤੇ ਸ਼ੱਕ ਪੈਣ 'ਤੇ ਉਸ ਨੇ ਗੁਆਂਢੀਆਂ ਨੂੰ ਇਸ ਦੀ ਸੂਚਨਾ ਦਿੱਤੀ ਜਿਸ ਤੋਂ ਬਾਅਦ ਦਰਵਾਜ਼ਾ ਤੋੜਿਆ ਗਿਆ ਤਾਂ ਅੰਦਰ ਤਿੰਨ ਲਾਸ਼ਾਂ ਪਈਆਂ ਮਿਲੀਆਂ ਸਨ ਜਿਸ 'ਚ 2 ਬੈੱਡ 'ਤੇ ਅਤੇ ਇੱਕ ਕਮਰੇ 'ਚ ਹੇਠਾਂ ਫਰਸ਼ 'ਤੇ ਪਈ ਹੋਈ ਸੀ।
ਮ੍ਰਿਤਕਾਂ ਦੀ ਪਛਾਣ ਚਮਨ ਲਾਲ ਉਮਰ 72 ਸਾਲ ਜਦੋਂ ਕਿ ਉਸਦੀ ਪਤਨੀ ਦਾ ਨਾਮ ਸੁਰਿੰਦਰ ਕੌਰ ਉਮਰ 70 ਸਾਲ ਦੇ ਕਰੀਬ, ਜਦੋਂ ਕਿ ਉਨ੍ਹਾਂ ਦੀ ਮਾਤਾ ਬਚਨ ਕੌਰ ਉਮਰ 90 ਸਾਲ ਤੋਂ ਵਧੇਰੇ ਦੱਸੀ ਜਾ ਰਹੀ ਹੈ, ਤਿੰਨੇ ਹੀ ਮ੍ਰਿਤਕ ਹਾਲਤ ਵਿੱਚ ਘਰ 'ਚੋਂ ਬਰਾਮਦ ਹੋਏ। ਉਹਨਾਂ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਗੁਆਂਢੀਆਂ ਦਾ ਕਹਿਣਾ ਹੈ ਕਿ ਕੱਲ੍ਹ ਪੂਰਾ ਦਿਨ ਪਰਿਵਾਰ ਦੇ ਤਿੰਨੇ ਮੈਂਬਰ ਘਰੋਂ ਬਾਹਰ ਨਹੀਂ ਆਏ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਇਹ ਕਤਲ 5 ਜੁਲਾਈ ਦੀ ਸ਼ਾਮ ਨੂੰ ਹੋਇਆ ਹੈ।
ਇਹ ਵੀ ਪੜ੍ਹੋ: Amarnath Yatra: ਖਰਾਬ ਮੌਸਮ ਦੇ ਚਲਦਿਆਂ ਰੋਕੀ ਗਈ ਅਮਰਨਾਥ ਯਾਤਰਾ, ਦੇਖੋ ਤਸਵੀਰਾਂ
ਸ਼ੱਕ ਹੈ ਕਿ ਕਤਲ ਗਲਾ ਘੁੱਟ ਕੇ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੀਆਂ ਲਾਸ਼ਾਂ 'ਤੇ ਚਾਕੂ ਦੇ ਨਿਸ਼ਾਨ ਵੀ ਮਿਲੇ ਹਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਕਤਲ ਵਿੱਚ ਕਿਸੇ ਜਾਣਕਾਰ ਦਾ ਹੱਥ ਹੋ ਸਕਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਘਰ ਦੇ ਅੰਦਰਲੇ ਸਾਰੇ ਤਾਲੇ ਬੰਦ ਸਨ। ਬਾਹਰ ਜਾਣ ਦਾ ਕੋਈ ਰਸਤਾ ਨਹੀਂ ਹੈ, ਇਸ ਲਈ ਇਹ ਸਮਝ ਨਹੀਂ ਆ ਰਿਹਾ ਕਿ ਕਾਤਲ ਅੰਦਰ ਕਿਵੇਂ ਗਿਆ? ਇਸ ਤੋਂ ਇਲਾਵਾ ਘਰ ਦੇ ਅੰਦਰ ਪਿਆ ਗੈਸ ਸਿਲੰਡਰ ਵੀ ਖੁੱਲ੍ਹਾ ਪਿਆ ਸੀ।
ਇਹ ਵੀ ਪੜ੍ਹੋ: Punjab News: ਬਠਿੰਡਾ 'ਚ ਰਾਤ ਸਮੇਂ ਨਹਿਰ 'ਚ ਡੁੱਬੇ 5 ਨੌਜਵਾਨ, 2 ਦੀ ਹੋਈ ਮੌਤ
ਥਾਣਾ ਸਲੇਮਟਾਬਰੀ ਦੇ ਐਸਐਚਓ ਨੇ ਦੱਸਿਆ ਕਿ ਪੁਲਿਸ ਮੌਕੇ ਦੀ ਜਾਂਚ ਕਰ ਰਹੀ ਹੈ। ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਕਤਲ ਦਾ ਕਾਰਨ ਕੀ ਹੈ, ਇਸ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਮੌਕੇ ਉੱਤੇ ਪਹੁੰਚੀ ਜੁਆਇੰਟ ਕਮਿਸ਼ਨਰ ਪੁਲਿਸ ਸੋਮੇਆ ਮਿਸ਼ਰਾ ਨੇ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ। ਤਿੰਨੇ ਹੀ ਸੀਨੀਅਰ ਸਿਟੀਜ਼ਨ ਸਨ। ਉਨ੍ਹਾਂ ਕਿਹਾ ਕਿ ਅਸੀਂ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਵਾਂਗੇ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਂਸਿਕ ਟੀਮਾਂ ਵੀ ਮੌਕੇ ਤੇ ਮੰਗਾਈਆਂ ਗਈਆਂ ਹਨ।