Punjab DC Office Strike: ਅੱਜ ਤੋਂ DC ਦਫ਼ਤਰਾਂ ‘ਚ ਨਹੀਂ ਹੋਵੇਗਾ ਕੰਮ, ਮੁਲਾਜ਼ਮ ਕਲਮ ਛੋੜ ਹੜਤਾਲ ‘ਤੇ ਰਹਿਣਗੇ
Punjab DC Office Strike: ਦੱਸ ਦਈਏ ਕਿ 8 ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਕਰਮਛੋੜ ਹੜਤਾਲ ਰਹੇਗੀ।
Punjab DC Office Strike: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਅੱਜ ਤੋਂ ਕਲਮ ਛੋੜ ਹੜਤਾਲ ਉੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਵੀ ਇਸ ਦਾ ਸਮਰਥਨ ਕੀਤਾ ਗਿਆ ਹੈ। ਅੱਜ DC ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਇਨ੍ਹਾਂ ਦਫ਼ਤਰਾਂ ਦੇ ਸਮੂਹ ਕਰਮਚਾਰੀਆਂ ਵਿੱਚ ਅੱਜ ਤੋਂ 8 ਨਵੰਬਰ ਤੋਂ 13 ਨਵੰਬਰ ਤੱਕ ਕਲਮ ਛੋੜ ਹੜਤਾਲ ’ਤੇ ਹਨ। ਮੁਲਾਜ਼ਮਾਂ ਨੇ ਬੀਤੇ ਦਿਨੀ ਕਲਮ ਛੋੜ ਹੜਤਾਲ ਦਾ ਐਲਾਨ ਕੀਤਾ ਸੀ।
ਇਸ ਦੌਰਾਨ ਪੁਰਾਣੀ ਪੈਨਸ਼ਨ ਸਕੀਮ,12 ਫੀਸਦੀ ਡੀਏ, ਨਵੀਂ ਭਰਤੀ ਸਮੇਤ ਵੱਖ- ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ। ਦੱਸ ਦਈਏ ਕਿ DC ਦਫ਼ਤਰਾਂ ਵਿੱਚ ਮੁਲਜ਼ਮ 8 ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਕਰਮਛੋੜ ਹੜਤਾਲ ਉੱਤ ਰਹਿਣਗੇ। ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਕੰਮ ਕਰਵਾਉਣ ਨੂੰ ਲੈ ਕੇ ਆ ਦਿੱਕਤ ਪ੍ਰੇਸ਼ਾਨੀਆਂ ਆ ਸਕਦੀਆਂ ਹਨ।
ਇਹ ਵੀ ਪੜ੍ਹੋ: Ferozepur News: ਫਿਰੋਜ਼ਪੁਰ ਡਿਪਟੀ ਕਮਿਸ਼ਨਰ ਦਫਤਰ 'ਚ ਸ਼ਾਰਟ ਸਰਕਟ ਨਾਲ ਲੱਗੀ ਅੱਗ, ਕੰਪਿਊਟਰ ਸੜੇ
ਯੂਨੀਅਨ ਆਗੂਆਂ ਨੇ ਕਿਹਾ ਕਿ ਸੂਬੇ ਭਰ ਦੇ ਡੀਸੀ ਦਫ਼ਤਰਾਂ ਅਤੇ ਹੋਰ ਦਫ਼ਤਰਾਂ ਵਿੱਚ ਤਾਇਨਾਤ ਮਨਿਸਟਰੀਅਲ ਸਟਾਫ਼ ਹੜਤਾਲ ’ਤੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ।