Punjab News: ਅਮਰੀਕਾ `ਚ ਵਾਪਰੇ ਸੜਕ ਹਾਦਸੇ `ਚ ਇੱਕ ਨੌਜਵਾਨ ਦੀ ਮੌਤ, ਪਿੰਡ ਵਿੱਚ ਸੋਗ ਦੀ ਲਹਿਰ
Punjab News: ਮ੍ਰਿਤਕ ਦੀ ਪਛਾਣ ਪਰਮਪ੍ਰੀਤ ਸਿੰਘ ਦਿਓਲ (26) ਵਜੋਂ ਹਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੈਕਸਾਸ ਵਿਖੇ ਟਰਾਲੇ ਦੇ ਵਾਪਰੇ ਭਿਆਨਕ ਹਾਦਸੇ ਦੌਰਾਨ ਪਰਮਪ੍ਰੀਤ ਸਿੰਘ ਦੀ ਦਰਦਨਾਕ ਮੌਤ ਹੋ ਗਈ
Punjab News: ਕੈਨੇਡਾ, ਅਮਰੀਕਾ 'ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਦੱਸ ਦਈਏ ਕਿ ਕੈਨੇਡਾ ਵਿੱਚ ਰਹਿੰਦੇ ਇੱਕ ਨੌਜਵਾਨ ਦੀ ਅਮਰੀਕਾ ਦੇ ਟੈਕਸਾਸ ਵਿਖੇ ਵਾਪਰੇ ਹਾਦਸੇ ਦੌਰਾਨ ਬਹੁਤ ਹੀ ਦਰਦਨਾਕ ਮੌਤ ਹੋਈ ਹੈ। ਇਹ ਨੌਜਵਾਨ ਪੰਜਾਬ ਦੇ ਕੋਟਕਪੂਰਾ ਦੇ ਪਿੰਡ ਢੀਮਾਂ ਵਾਲੀ ਦਾ ਰਹਿਣ ਹੈ।
ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਪਰਮਪ੍ਰੀਤ ਸਿੰਘ ਦਿਓਲ (26) ਵਜੋਂ ਹਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟੈਕਸਾਸ ਵਿਖੇ ਟਰਾਲੇ ਦੇ ਵਾਪਰੇ ਭਿਆਨਕ ਹਾਦਸੇ ਦੌਰਾਨ ਪਰਮਪ੍ਰੀਤ ਸਿੰਘ ਦੀ ਦਰਦਨਾਕ ਮੌਤ ਹੋ ਗਈ ਅਤੇ ਉਸਦਾ ਇੱਕ ਦੋਸਤ ਸੁਖਮਨ ਸਿੰਘ ਸਿੱਧੂ ਵਾਸੀ ਮੂਸੇਵਾਲਾ (ਮਾਨਸਾ) ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਪਰਮਪ੍ਰੀਤ ਸਿੰਘ ਤਕਰੀਬਨ 6 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਅਜੇ ਅਣਵਿਆਹਿਆ ਸੀ।
ਇਹ ਵੀ ਪੜ੍ਹੋ: Punjabi Youth Death In Canada: ਬਰਨਾਲਾ ਦੇ 34 ਸਾਲਾ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਪਿੰਡ ਠੀਕਰੀਵਾਲਾ ਦੇ ਹੋਣਹਾਰ ਭਤੀਜੇ ਅਤੇ ਅਮਨਿੰਦਰ ਸਿੰਘ ਰਿੰਕੂ ਦੇ ਹੋਣਹਾਰ ਸਮਾਜ ਸੇਵੀ ਗੁਰਸ਼ਰਨ ਸਿੰਘ ਟੱਲੇਵਾਲੀਆ ਦਾ ਕੈਨੇਡਾ ਦੇ ਸ਼ਹਿਰ ਕੈਲਗਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਮ੍ਰਿਤਕ ਅਮਨਿੰਦਰ ਸਿੰਘ ਦੇ ਪਿਤਾ ਸਾਬਕਾ ਫੌਜੀ ਸਤਿੰਦਰ ਸਿੰਘ, ਮਾਮਾ ਗੁਰਸ਼ਰਨ ਸਿੰਘ ਅਤੇ ਮਾਸੀ ਮਹਿੰਦਰ ਕੌਰ ਨੇ ਦੱਸਿਆ ਕਿ ਉਹ 2018 ਵਿੱਚ ਵਿਆਹ ਕਰਵਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੀ.ਆਰ ਰਾਹੀਂ ਕੈਨੇਡਾ ਗਿਆ ਸੀ ਪਰ ਉਸ ਦੀ ਅਚਾਨਕ ਮੌਤ ਦੀ ਖਬਰ ਸੁਣ ਕੇ ਉਨ੍ਹਾਂ ਦੇ ਸਿਰ ’ਤੇ ਪਹਾੜ ਟੁੱਟ ਗਿਆ। ਪਰਿਵਾਰ ’ਤੇ ਸੋਗ ਦੀ ਲਹਿਰ ਦੌੜ ਗਈ। ਹਾਲ ਹੀ ਵਿੱਚ ਉਨ੍ਹਾਂ ਨੂੰ ਫੋਨ ’ਤੇ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।ਅਮਨਿੰਦਰ ਸਿੰਘ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ।
(ਖੇਮ ਚੰਦ ਦੀ ਰਿਪੋਰਟ)
ਇਹ ਵੀ ਪੜ੍ਹੋ: Happy Children Day 2023: ਹਰ ਸਾਲ ਕਿਉਂ ਮਨਾਇਆ ਜਾਂਦਾ ਹੈ ਬਾਲ ਦਿਵਸ, ਜਾਣੋ ਇਸ ਦਿਨ ਦਾ ਇਤਿਹਾਸ ਅਤੇ ਮਹੱਤਵ