Punjab DGP Gaurav Yadav on Amritpal Singh during Sri Harmandir Sahib visit: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸੋਮਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਇੱਕ ਬਿਆਨ ਦਿੱਤਾ ਅਤੇ ਕਿਹਾ ਕਿ ਉਸਨੂੰ ਜਲਦ ਹੀ ਗ੍ਰਿਫਤਾਰ ਕੀਤਾ ਜਾਵੇਗਾ। 


COMMERCIAL BREAK
SCROLL TO CONTINUE READING

ਡੀਜੀਪੀ ਵਲੋਂ ਇਹ ਵੀ ਕਿਹਾ ਗਿਆ ਕਿ ਪਾਕਿਸਤਾਨ ਦੀ ਆਈਐਸਆਈ ਦੇ ਮਨਸੂਬੇ ਪੰਜਾਬ ਵਿੱਚ ਕਾਮਯਾਬ ਨਹੀਂ ਹੋਣਗੇ ਅਤੇ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ ਅਤੇ ਸ਼ਾਂਤੀ ਚਾਹੁੰਦੇ ਹਨ।


ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ 'ਚ ਅਮਨ ਸ਼ਾਂਤੀ ਲਈ ਅਰਦਾਸ ਕੀਤੀ। ਇਸਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ 'ਚ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। 


ਦੱਸ ਦਈਏ ਕਿ ਪੰਜਾਬ ਪੁਲਿਸ ਵੱਲੋਂ 'ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ' 18 ਮਾਰਚ ਤੋਂ ਸ਼ੁਰੂ ਕੀਤਾ ਗਿਆ ਸੀ ਪਰ ਅਜੇ ਤੱਕ 'ਵਾਰਿਸ ਪੰਜਾਬ ਦੇ' ਦਾ ਮੁਖੀ ਫਰਾਰ ਹੈ ਅਤੇ ਪੁਲਿਸ ਵੱਲੋਂ ਲਗਾਤਾਰ ਉਸਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  


ਇਹ ਵੀ ਪੜ੍ਹੋ: Amritpal Singh latest news: ਪਪਲਪ੍ਰੀਤ ਸਿੰਘ ਹੈ ਅੰਮ੍ਰਿਤਪਾਲ ਦਾ ਕੰਪਿਊਟਰ! ਜਾਂਚ ਏਜੰਸੀਆਂ ਨੇ ਗ੍ਰਿਫ਼ਤਾਰ ਕਰਨ ਲਈ ਬਣਾਈ ਨਵੀਂ ਰਣਨੀਤੀ


ਹਾਲਾਂਕਿ ਅੰਮ੍ਰਿਤਪਾਲ ਸਿੰਘ ਪੁਲਿਸ ਤੋਂ 2 ਕਦਮ ਅੱਗੇ ਹੀ ਚੱਲ ਰਿਹਾ ਹੈ। 18 ਮਾਰਚ ਤੋਂ ਬਾਅਦ ਕੁਝ ਚਿਰ ਤੱਕ ਲੋਕਾਂ ਨੂੰ ਇਹੀ ਲੱਗ ਰਿਹਾ ਸੀ ਕੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਉਸਦੇ ਬਾਰੇ ਦੱਸਿਆ ਨਹੀਂ ਜਾ ਰਿਹਾ। ਹਾਲਾਂਕਿ ਪੰਜਾਬ ਪੁਲਿਸ ਵੱਲੋਂ 18 ਮਾਰਚ ਤੋਂ ਲਗਾਤਾਰ ਇੱਕੋ ਗੱਲ ਦੱਸੀ ਜਾ ਰਹੀ ਸੀ ਕਿ 'ਵਾਰਿਸ ਪੰਜਾਬ ਦੇ' ਦਾ ਮੁਖੀ ਅਜੇ ਵੀ ਫਰਾਰ ਹੈ।  


18 ਮਾਰਚ ਤੋਂ ਕੁਝ ਦਿਨਾਂ ਬਾਅਦ ਜਦੋਂ ਖ਼ਬਰਾਂ ਸਾਹਮਣੇ ਆਈਆਂ ਕਿ ਅੰਮ੍ਰਿਤਪਾਲ ਸਿੰਘ ਸਰੈਂਡਰ ਕਰਨ ਨੂੰ ਤਿਆਰ ਹੈ ਤੇ ਉਸ ਦੀਆਂ ਕੁਝ ਸ਼ਰਤਾਂ ਹਨ, ਤਾਂ ਅੰਮ੍ਰਿਤਪਾਲ ਦੀ ਇੱਕ ਵੀਡੀਓ ਸਾਹਮਣੇ ਆਈ ਅਤੇ ਉਸਨੇ ਲੋਕਾਂ ਨੂੰ ਦੱਸਿਆ ਕਿ ਉਹ ਚੜ੍ਹਦੀ ਕਲਾ 'ਚ ਹੈ। ਇਸ ਤੋਂ ਬਾਅਦ ਉਸਦੀ ਇੱਕ ਹੋਰ ਵੀਡੀਓ ਵੀ ਸਾਹਮਣੇ ਆਈ ਸੀ।  


ਇਹ ਵੀ ਪੜ੍ਹੋ: Punjab Accident News: ਨਵਾਂਸ਼ਹਿਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਚੰਡੀਗੜ੍ਹ ਮਾਂ-ਪੁੱਤ ਸਮੇਤ 4 ਦੀ ਮੌਤ


(For more news apart from Punjab DGP Gaurav Yadav on Amritpal Singh during Sri Harmandir Sahib visit, stay tuned to Zee PHH)