Ferozepur News: ਫਿਰੋਜ਼ਪੁਰ `ਚ ਦੋਹਰਾ ਕਤਲ- ਮੋਬਾਈਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਹੋਈ ਫਾਇਰਿੰਗ, ਦੋ ਭਰਾਵਾਂ ਦੀ ਮੌਤ
Ferozepur Double murder News: ਮ੍ਰਿਤਕਾਂ ਦੀ ਪਛਾਣ ਜਗਦੀਸ਼ ਸਿੰਘ (34) ਅਤੇ ਕੁਲਦੀਪ ਸਿੰਘ (36) ਪੁੱਤਰ ਸੋਹਣ ਸਿੰਘ ਵਜੋਂ ਹੋਈ ਹੈ। ਘਟਨਾ ਸ਼ਾਮ ਕਰੀਬ ਸੱਤ ਵਜੇ ਦੀ ਦੱਸੀ ਜਾ ਰਹੀ ਹੈ। ਬਹਿਸ ਮੋਬਾਈਲ ਬਾਰੇ ਸੀ। ਜਿਸ ਤੋਂ ਬਾਅਦ ਦੋਸ਼ੀਆਂ ਨੇ ਗੋਲੀਆਂ ਚਲਾ ਦਿੱਤੀਆਂ।
Ferozepur Double murder News: ਪੰਜਾਬ ਵਿੱਚ ਕਤਲ ਅਤੇ ਅਪਰਾਧ ਨਾਲ ਜੁੜੀਆਂ ਵਾਰਦਾਤਾਂ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਫ਼ਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਦਰਅਸਲ ਪੰਜਾਬ ਦੇ ਫ਼ਿਰੋਜ਼ਪੁਰ ਦੇ ਪਿੰਡ ਭਾਵਦਾ 'ਚ ਮਾਮੂਲੀ ਤਕਰਾਰ ਤੋਂ ਬਾਅਦ ਹੋਈ ਗੋਲੀਬਾਰੀ 'ਚ ਦੋ ਭਰਾਵਾਂ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਕਿ ਬਹਿਸ ਮੋਬਾਈਲ ਨੂੰ ਲੈ ਕੇ ਹੋਈ ਸੀ ਜਿਸ ਤੋਂ ਬਾਅਦ ਦੋਸ਼ੀਆਂ ਨੇ ਗੋਲੀਆਂ ਚਲਾ ਦਿੱਤੀਆਂ। ਫਰੀਦਕੋਟ ਦੇ ਪਿੰਡ ਅਰਾਈਆਂ ਵਾਲਾ ਦੇ ਦੋ ਸਕੇ ਭਰਾ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ।
ਜ਼ਖਮੀ ਹਾਲਤ 'ਚ ਦੋਵਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਗਦੀਸ਼ ਸਿੰਘ (34) ਅਤੇ ਕੁਲਦੀਪ ਸਿੰਘ (36) ਪੁੱਤਰ ਸੋਹਣ ਸਿੰਘ ਵਜੋਂ ਹੋਈ ਹੈ। ਘਟਨਾ ਸ਼ਾਮ ਕਰੀਬ ਸੱਤ ਵਜੇ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: Bharat Bhushan Ashu News: ਈਡੀ ਨੇ ਭਾਰਤ ਭੂਸ਼ਣ ਆਸ਼ੂ ਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਮਾਰਿਆ ਛਾਪਾ, 5 ਕਰੋੜ ਦੀ ਨਕਦੀ ਬਰਾਮਦ
ਇਸ ਮੌਕੇ ਡੀਐਸਪੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮੋਬਾਇਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਪਿੰਡ ਭਾਵੜੇ ਦੇ ਕੁੱਝ ਲੋਕਾਂ ਵੱਲੋਂ ਰਾਹ ਵਿੱਚ ਘੇਰ ਕੇ ਦੋਹਾ ਭਰਾਵਾਂ ਉੱਤੇ ਗੋਲੀ ਚਲਾ ਦਿੱਤੀ ਜਿਸਦੇ ਚੱਲਦੇ ਦੋਹਾ ਭਰਾਵਾਂ ਦੀ ਮੌਤ ਹੋ ਗਈ ਜਿਸਨੂੰ ਲੈ ਕੇ ਚਾਰ ਲੋਕਾਂ ਖਿਲਾਫ਼ ਬਾਇਨੇਮ ਅਤੇ ਇੱਕ ਅਗਿਆਤ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਫਿਲਹਾਲ ਸਾਰੇ ਆਰੋਪੀ ਫ਼ਰਾਰ ਹਨ ਜਿਨ੍ਹਾਂ ਨੂੰ ਗਿਰਫ਼ਤਾਰ ਕਰਨ ਲਈ ਵੱਖ- ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਜਿਹਨਾਂ ਨੂੰ ਜਲਦ ਕਾਬੂ ਕਰ ਲਿਆ ਜਵੇਗਾ। ਫਿਲਹਾਲ ਪੁਲਿਸ ਵੱਲੋਂ ਕੁਝ ਲੋਕਾਂ ਖਿਲਾਫ਼ ਬਾਇਨੇਮ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਭਰਾਵਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।