Punjab News: ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ! 4.94 ਕਰੋੜ ਰੁਪਏ ਦੇ ਨਾਲ ਇੱਕ ਨਸ਼ਾ ਤਸਕਰ ਕਾਬੂ
Advertisement
Article Detail0/zeephh/zeephh1909610

Punjab News: ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ! 4.94 ਕਰੋੜ ਰੁਪਏ ਦੇ ਨਾਲ ਇੱਕ ਨਸ਼ਾ ਤਸਕਰ ਕਾਬੂ

Punjab Drug News Today: ਡੀਜੀਪੀ ਨੇ ਕਿਹਾ ਕਿ "ਪੰਜਾਬ ਪੁਲਿਸ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਦੇ ਮੁਤਾਬਕ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। 

Punjab News: ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ! 4.94 ਕਰੋੜ ਰੁਪਏ ਦੇ ਨਾਲ ਇੱਕ ਨਸ਼ਾ ਤਸਕਰ ਕਾਬੂ

Punjab News Today: ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੇ ਇੱਕ ਨੈਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਖੁਦ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।  

ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਵੱਲੋਂ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਮੁੱਲਾਂਪੁਰ ਦਾਖਾ ਤੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਸ ਤੋਂ 38 ਜਾਅਲੀ ਵਾਹਨ ਨੰਬਰ ਪਲੇਟਾਂ ਅਤੇ 1 ਰਿਵਾਲਵਰ ਸਮੇਤ 4.94 ਕਰੋੜ ਰੁਪਏ ਬਰਾਮਦ ਕੀਤੇ ਗਏ ਹਨ।

ਮਿਲੀ ਜਾਣਕਾਰੀ ਦੇ ਮੁਤਾਬਕ ਫੜਿਆ ਗਿਆ ਨਸ਼ਾ ਤਸਕਰ ਜੰਮੂ ਵਿੱਚ ਹਾਲ ਹੀ ਵਿੱਚ ਬਰਾਮਦ ਹੋਈ 30 ਕਿਲੋ ਹੈਰੋਇਨ ਦੇ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਹੈ। ਇਸ ਦੌਰਾਨ ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਹੈ। 

ਪੰਜਾਬ ਦੇ ਡੀਜੀਪੀ ਨੇ ਕਿਹਾ ਕਿ "ਪੰਜਾਬ ਪੁਲਿਸ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਦੇ ਮੁਤਾਬਕ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। 

ਕੀ ਹੈ ਪੂਰਾ ਮਾਮਲਾ? 

ਮੁੱਲਾਪੁਰ ਦਾਖਾ ਦੇ ਮੁਹੱਲੇ ਦਸ਼ਮੇਸ਼ ਨਗਰ ਵਿੱਚ ਜੰਮੂ-ਕਸ਼ਮੀਰ ਪੁਲਿਸ ਤੇ ਕਾਊਂਟਰ ਇੰਟੈਲੀਜਂਸ ਟੀਮ ਲੁਧਿਆਣਾ ਵੱਲੋਂ ਏਆਈਜੀ ਸਿਮਰਤ ਪਾਲ ਸਿੰਘ ਦੀ ਅਗਵਾਈ ਵਿੱਚ ਇੱਕ ਕੋਠੀ ਵਿੱਚ ਛਾਪੇਮਾਰੀ ਕੀਤੀ ਗਈ। ਇਸ ਮੌਕੇ 'ਤੇ ਕਾਊਂਟਰ ਇੰਟੈਲੀਜਸ ਦੀ ਟੀਮ ਨਾਲ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ, ਡੀਐਸਪੀ ਰਾਖਾ ਅਮਨਦੀਪ ਸਿੰਘ ਵੀ ਆਪਣੀ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਹੋਏ ਸਨ। 

ਸੂਤਰਾਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਜੰਮੂ-ਕਸ਼ਮੀਰ ਪੁਲਿਸ ਦੇ ਥਾਣਾ ਰਾਮਗਣ ਵਿੱਚ ਕੁਛ ਦਿਨ ਪਹਿਲਾਂ 30 ਕਿਲੋ ਕੋਕੀਨ ਬਰਾਮਦ ਕੀਤੀ ਗਈ ਸੀ ਅਤੇ ਉਸੇ ਲੜੀ ਦੇ ਤਹਿਤ ਜੰਮੂ-ਕਸ਼ਮੀਰ ਪੁਲਿਸ ਨੇ ਲੁਧਿਆਣਾ ਕਾਊਂਟਰ ਇੰਟੈਲੀਜੈਂਸ ਟੀਮ ਨਾਲ ਮਿਲ ਕੇ ਸਾਂਝਾ ਆਪਰੇਸ਼ਨ ਕਰਦਿਆਂ ਇਸ ਕੋਠੇ ਵਿੱਚ ਛਾਪੇਮਾਰੀ ਕਰਕੇ ਮੰਜੀਤ ਸਿੰਘ ਨਾਮੀ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਕਰੋੜਾਂ ਦੀ ਨਗਦੀ ਵੀ ਬਰਾਮਦ ਕੀਤੀ। 

ਇਸ ਤੋਂ ਇਲਾਵਾ ਉਸ ਤੋਂ ਵੱਖ ਵੱਖ ਤਰ੍ਹਾਂ ਦੇ ਆਈਡੀ ਕਾਰਡ ਅਤੇ ਪੈਸੇ ਗਿਣਨ ਵਾਲੀ ਮਸ਼ੀਨ ਮਿਲਣ ਦੀ ਵੀ ਸੂਚਨਾ ਮਿਲੀ ਹੈ। 

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਦਾ ਅਹਿਮ ਫੈਸਲਾ, ਪ੍ਰਾਪਰਟੀ ਰਜਿਸਟਰੇਸ਼ਨ ਦੌਰਾਨ ਲੋਕਾਂ ਨੂੰ ਮਿਲੇਗੀ ਇਹ ਸਹੂਲਤ

ਇਹ ਵੀ ਪੜ੍ਹੋ: Sukhpal Khaira News: ਸੁਖਪਾਲ ਖਹਿਰਾ ਦੇ ਖਿਲਾਫ ਜਾਂਚ ਕੀਤੀ ਜਾਵੇਗੀ ਤੇਜ਼, ਈਡੀ ਦੀ ਰਿਪੋਰਟ ਨੂੰ ਆਧਾਰ ਵਜੋਂ ਵਰਤਣ ਦੀ ਤਿਆਰੀ

 

Trending news