Punjab News: ਪੰਜਾਬ ਵਿੱਚ ਅਪਰਾਧ, ਕਤਲ ਦਿਨੋ- ਦਿਨ ਵਧਦਾ ਜਾ ਰਿਹਾ ਹੈ। ਅੱਜ ਤਾਜਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ। ਘਟਨਾ ਬਟਾਲਾ ਨੇੜੇ ਪਿੰਡ ਚੰਦੁਮੰਝ ਤੋਂ ਸਾਹਮਣੇ ਆਈ ਜਿੱਥੇ ਪਿੰਡ ਦੇ ਹੀ ਵਿਅਕਤੀ ਵੱਲੋਂ ਪਿੰਡ ਵਿੱਚੋਂ ਨਸ਼ਾ ਖ਼ਤਮ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ। ਪੁਲਿਸ ਨੂੰ ਸ਼ਿਕਾਇਤਾਂ ਵੀ ਦਰਜ ਕਰਵਾਈਆ ਗਈਆਂ ਪਰ ਕੋਈ ਕਾਰਵਾਈ ਨਹੀਂ ਹੋਈ ਅੱਜ ਉਸੇ ਨਸ਼ੇ ਦੇ ਸੌਦਾਗਰਾਂ ਵੱਲੋਂ 30 ਤੋਂ 35 ਨੌਜਵਾਨਾਂ ਨੂੰ ਨਾਲ ਲੈ ਕੇ ਕਰਮਬੀਰ ਸਿੰਘ ਦੇ ਘਰ ਹਮਲਾ ਕਰ ਦਿੱਤਾ। 


COMMERCIAL BREAK
SCROLL TO CONTINUE READING

ਇਸ ਦੌਰਾਨ ਘਰ ਦਾ ਸਾਰਾ ਸਾਮਾਨ ਕਬਾੜ ਬਣਾ ਦਿੱਤਾ ਅਤੇ ਨਾਲ ਹੀ ਘਰ ਵਿਚ ਮੌਜੂਦ ਕਰਮਬੀਰ ਸਿੰਘ ਅਤੇ ਉਸਦੇ ਕਾਮੇ ਨੂੰ ਜ਼ਖ਼ਮੀ ਕਰ ਦਿੱਤਾ ਜਿਸਨੂੰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ। ਕਰਮਬੀਰ ਸਿੰਘ ਦੇ 14 ਸਾਲਾਂ ਬੇਟੇ ਨੇ ਆਪਣੀ ਘਰੋਂ ਭੱਜਕੇ ਜਾਣ ਬਚਾਈ ਮੌਕੇ ਉੱਤੇ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ।


ਇਹ ਵੀ ਪੜ੍ਹੋ: Punjab News: ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਹੁਣ ਤੱਕ ਸੌਂਪੇ 34,784 ਘਰ 

ਜਾਣਕਾਰੀ ਦਿੰਦੇ ਪਿੰਡ ਵਾਸੀ ਅਤੇ ਜ਼ਖ਼ਮੀ ਕਰਮਬੀਰ ਸਿੰਘ ਦੀ ਮਾਤਾ ਨੇ ਕਿਹਾ ਕਿ ਉਸਦੇ ਪੁੱਤ ਨੇ ਪਿੰਡ ਵਿਚ ਨਸ਼ੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਹੈ ਜਿਸਦੇ ਚਲਦੇ ਅੱਜ ਨਸ਼ੇ ਦੇ ਸੌਦਾਗਰਾਂ ਨੇ ਘਰ ਵਿਚ ਹਮਲਾ ਕਰਕੇ ਘਰ ਦਾ ਸਾਰਾ ਸਾਮਾਨ ਕਬਾੜ ਕਰ ਦਿਤਾ ਅਤੇ ਉਹਨਾਂ ਦੇ ਪੁੱਤ ਅਤੇ ਕਾਮੇ ਨੂੰ ਬੁਰੀ ਤਰਾਂ ਜ਼ਖ਼ਮੀ ਕਰ ਦਿੱਤਾ। ਉੱਥੇ ਹੀ ਪਿੰਡ ਵਾਸੀ ਦਾ ਕਹਿਣਾ ਸੀ ਕਿ ਪਿੰਡ ਵਿਚ ਸ਼ਰੇਆਮ ਨਸ਼ਾ ਵਿਕਦਾ ਹੈ 13-14 ਸਾਲ ਦੇ ਬੱਚੇ ਨਸ਼ਾ ਵੇਚਦੇ ਹਨ ਅਸੀਂ ਪੁਲਿਸ ਪ੍ਰਸ਼ਾਸ਼ਨ ਕੋਲੋ ਇਨਸਾਫ ਦੀ ਮੰਗ ਕਰਦੇ ਹਾਂ ਅਤੇ ਉਹਨਾਂ ਨਸ਼ੇ ਦੇ ਸੌਦਾਗਰਾਂ ਉਤੇ ਕਾਰਵਾਈ ਦੀ ਮੰਗ ਕਰਦੇ ਹਾਂ।



ਉਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਉਚ ਅਧਿਕਾਰੀ ਜਾਂਚ ਕਰ ਰਹੇ ਹਨ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਦੋਸ਼ੀ ਜਲਦ ਹੀ ਗਿਰਫ਼ਤਾਰ ਕਰ ਲਏ ਜਾਣਗੇ।


ਇਹ ਵੀ ਪੜ੍ਹੋ:  Punjabi Youth Death In Canada: 3 ਅਗਸਤ ਨੂੰ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

(ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ)