Bharat Bhushan Ashu News: ਪੰਜਾਬ ਕਾਂਗਰਸ ਦੇ ਨੇਤਾ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੇ ਘਰ ਬੀਤੇ ਦਿਨੀ ਈਡੀ ਨੇ ਛਾਪਾ ਮਾਰਿਆ। ਈਡੀ ਦੀ ਟੀਮ ਸਵੇਰੇ ਲੁਧਿਆਣਾ ਦੀ ਕੋਚਰ ਮਾਰਕੀਟ ਨੇੜੇ ਆਸ਼ੂ ਦੇ ਘਰ ਪਹੁੰਚੀ। ਇਸ ਤੋਂ ਇਲਾਵਾ ਖੁਰਾਕ ਤੇ ਸਪਲਾਈ ਵਿਭਾਗ ਦੇ ਕਈ ਅਧਿਕਾਰੀਆਂ ਦੇ ਘਰਾਂ ਦੀ ਵੀ ਜਾਂਚ ਚੱਲ ਰਹੀ ਹੈ। ਇਸ ਦੌਰਾਨ ਈਡੀ ਨੇ ਛਾਪੇਮਾਰੀ ਦੌਰਾਨ ਕਰੀਬ 5 ਕਰੋੜ ਦੀ ਨਕਦੀ ਬਰਾਮਦ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਫਿਲਹਾਲ ਇਸ ਮਾਮਲੇ ਦੇ ਸਬੰਧ ਵਿੱਚ ਈਡੀ ਦੀ ਟੀਮ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਸੀ ਜਦਕਿ ਸਾਬਕਾ ਮੰਤਰੀ ਆਸ਼ੂ (Bharat Bhushan Ashu) ਦੇ ਘਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਭੂਸ਼ਣ ਅਸ਼ੋਕ ਕਾਂਗਰਸ ਸਰਕਾਰ ਵਿੱਚ ਖੁਰਾਕ ਅਤੇ ਸਪਲਾਈ ਮੰਤਰੀ ਸਨ। ਉਸ ਦੌਰਾਨ ਆਸ਼ੂ 'ਤੇ ਅਨਾਜ ਦੀ ਢੋਆ-ਢੁਆਈ ਸਮੇਤ ਕਈ ਹੋਰ ਘਪਲੇ ਕਰਨ ਦੇ ਦੋਸ਼ ਲੱਗੇ ਸਨ।


ਇਹ ਵੀ ਪੜ੍ਹੋ: National Space Day: PM ਨਰਿੰਦਰ ਮੋਦੀ ਦਾ ਐਲਾਨ- ਹੁਣ ਹਰ ਸਾਲ 23 ਅਗਸਤ ਨੂੰ ਮਨਾਇਆ ਜਾਵੇਗਾ 'ਰਾਸ਼ਟਰੀ ਪੁਲਾੜ ਦਿਵਸ'


ਪੰਜਾਬ ਸਰਕਾਰ ਨੇ ਆਸ਼ੂ (Bharat Bhushan Ashu) ਖ਼ਿਲਾਫ਼ ਲੁਧਿਆਣਾ ਸਮੇਤ ਹੋਰ ਥਾਵਾਂ ’ਤੇ ਕੇਸ ਦਰਜ ਕੀਤੇ ਹਨ। ਇਸ ਕਾਰਨ ਆਸ਼ੂ ਨੂੰ ਕਈ ਮਹੀਨੇ ਜੇਲ੍ਹ ਕੱਟਣੀ ਪਈ ਅਤੇ ਹੁਣ ਉਹ ਜ਼ਮਾਨਤ 'ਤੇ ਬਾਹਰ ਹੈ। ਈਡੀ ਨੇ ਵਿਜੀਲੈਂਸ ਤੋਂ ਅਨਾਜ ਘੁਟਾਲੇ ਦੇ ਕਾਗਜ਼ ਲਏ ਸਨ। ਇਸ ਤੋਂ ਬਾਅਦ ਜਾਂਚ ਪ੍ਰਕਿਰਿਆ ਦੇ ਹਿੱਸੇ ਵਜੋਂ ਅੱਜ ਛਾਪੇਮਾਰੀ ਕੀਤੀ ਗਈ ਹੈ। ਫਿਲਹਾਲ ਈਡੀ ਦੀ ਟੀਮ ਜਾਂਚ ਵਿੱਚ ਲੱਗੀ ਹੋਈ ਹੈ।


ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਮੁਹਾਲੀ ਦੇ ਪਿੰਡ ਮੁੱਲਾਂਪੁਰ ਵਿੱਚ ਵੀ ਛਾਪਾ ਮਾਰਿਆ ਹੈ।  ਮੁਲਜ਼ਮ ਆਸ਼ੂ ਦੇ ਲੁਧਿਆਣਾ ਸਥਿਤ ਘਰ ਅਤੇ ਮੁਲਜ਼ਮਾਂ ਦੇ ਛੁਪਣਗਾਹ ਮੁੱਲਾਂਪੁਰ ਵਿੱਚ ਵੀ ਦਸਤਾਵੇਜ਼ਾਂ ਦੀ ਤਲਾਸ਼ੀ ਲਈ ਜਾ ਰਹੀ ਹੈ।