Punjab News: ਕੱਚੇ ਅਧਿਆਪਕਾਂ ਦੀ ਲੰਬੀ ਉਡੀਕ ਖ਼ਤਮ; ਮਾਨ ਸਰਕਾਰ ਦਾ ਵੱਡਾ ਫੈਸਲਾ!
Punjab News: ਇਸ ਫੈਸਲੇ ਦੇ ਤਹਿਤ CM ਮਾਨ 28 ਜੁਲਾਈ ਨੂੰ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਸਬੰਧੀ ਆਰਡਰ ਜਾਰੀ ਕਰਨਗੇ।
Punjab News: ਪੰਜਾਬ ਦੇ ETT, NTT & B.ed ਕੱਚੇ ਅਧਿਆਪਕਾਂ ਲਈ ਵੱਡੀ ਖ਼ਬਰ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant mann) ਵੱਲੋਂ ਕੱਚੇ ਅਧਿਆਪਕਾਂ ਲਈ ਅਹਿਮ ਫੈਸਲਾ ਲਿਆ ਗਿਆ ਹੈ। ਇਸ ਫੈਸਲੇ ਦੇ ਤਹਿਤ ਮਾਨ ਸਰਕਾਰ 28 ਜੁਲਾਈ ਨੂੰ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਸਬੰਧੀ ਆਰਡਰ ਜਾਰੀ ਕਰਨਗੇ। ਇਸ ਬਾਰੇ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ ਅਤੇ ਜਾਣਕਾਰੀ ਸਾਂਝੀ ਕੀਤੀ ਹੈ।
ਹਰਜੋਤ ਸਿੰਘ ਬੈਂਸ ਦਾ ਟਵੀਟ
ਹਰਜੋਤ ਸਿੰਘ ਬੈਂਸ ਨੇ ਟਵੀਟ ਵਿੱਚ ਉਹਨਾਂ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (CM Bhagwant mann) ਜੀ, ਸਿੱਖਿਆ ਵਿਭਾਗ ਦੇ 12500 ਦੇ ਕਰੀਬ Education Provider, Special Inclusive teacher (ETT, NTT & B.ed) ਅਤੇ IE Volunteer ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਆਰਡਰ 28 ਜੁਲਾਈ 2023 ਨੂੰ ਆਪਣੇ ਕਰ ਕਮਲਾਂ ਰਾਹੀਂ ਦੇਣਗੇ। ਮੈਨੂੰ ਬਹੁਤ ਖੁਸ਼ੀ ਹੈ ਕਿ ਇਨ੍ਹਾਂ ਅਧਿਆਪਕਾਂ ਦੀ ਲੰਬੀ ਉਡੀਕ ਖਤਮ ਹੋਣ ਜਾ ਰਹੀ ਹੈ। ਸਾਰਿਆਂ ਨੂੰ ਬਹੁਤ ਬਹੁਤ ਵਧਾਈ ਹੋਵੇ।
ਇਹ ਵੀ ਪੜ੍ਹੋ: Punjab News: 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਨੇ ASI ਨੂੰ ਕੀਤਾ ਗ੍ਰਿਫ਼ਤਾਰ