Punjab Bypoll Election 2024:  ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਇਨ੍ਹਾਂ ਵਿਚ ਸਭ ਦੀਆਂ ਨਜ਼ਰਾਂ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਮਨਪ੍ਰੀਤ ਬਾਦਲ, ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਅਤੇ ਇਕ ਸੰਸਦ ਮੈਂਬਰ ਦੇ ਪੁੱਤਰ 'ਤੇ ਹੋਣਗੀਆਂ।


COMMERCIAL BREAK
SCROLL TO CONTINUE READING

ਸੀਸੀਟੀਵੀ ਕੈਮਰਿਆਂ ਰਾਹੀਂ ਗਿਣਤੀ ਕੇਂਦਰਾਂ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਦੇ ਨਾਲ ਥ੍ਰੀ ਲੇਅਰ ਸਕਿਓਰਿਟੀ ਹੋਵੇਗੀ। ਪੰਜਾਬ ਪੁਲਿਸ ਤੋਂ ਇਲਾਵਾ ਕੇਂਦਰੀ ਹਥਿਆਰਬੰਦ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਸਿਰਫ਼ ਉਹੀ ਲੋਕ ਗਿਣਤੀ ਕੇਂਦਰਾਂ ਵਿੱਚ ਜਾ ਸਕਣਗੇ ਜਿਨ੍ਹਾਂ ਦੇ ਕਾਰਡ ਚੋਣ ਕਮਿਸ਼ਨ ਨੇ ਬਣਾਏ ਹਨ।


ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਵਿੱਚ 11 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਵੋਟਾਂ ਦੀ ਗਿਣਤੀ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਹੋਵੇਗੀ। ਵੋਟਾਂ ਦੀ ਗਿਣਤੀ 18 ਗੇੜਾਂ ਵਿੱਚ ਮੁਕੰਮਲ ਹੋਵੇਗੀ। ਜਦੋਂ ਕਿ ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ 15 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ।


ਗਿੱਦੜਬਾਹਾ ਹਲਕੇ 
ਗਿੱਦੜਬਾਹਾ ਹਲਕੇ ਵਿੱਚ ਕੁੱਲ 14 ਉਮੀਦਵਾਰ ਮੈਦਾਨ ਵਿੱਚ ਹਨ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ ਵਿਖੇ 13 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ। ਜਦੋਂਕਿ ਬਰਨਾਲਾ ਹਲਕੇ ਵਿੱਚ 14 ਉਮੀਦਵਾਰ ਮੈਦਾਨ ਵਿੱਚ ਹਨ। ਐਸਡੀ ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ।


ਬਰਨਾਲਾ ਹਲਕੇ
103-ਬਰਨਾਲਾ ਹਲਕੇ ਵਿੱਚ 14 ਉਮੀਦਵਾਰਾਂ ਵਿੱਚ ਮੁਕਾਬਲਾ ਰਿਹਾ। ਇਸ ਹਲਕੇ ਵਿੱਚ 56.34 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।


ਚੱਬੇਵਾਲ 
ਵਿਧਾਨ ਸਭਾ ਹਲਕਾ 44-ਚੱਬੇਵਾਲ (ਐਸ.ਸੀ.) ਵਿੱਚ ਕੁੱਲ 6 ਉਮੀਦਵਾਰਾਂ ਵੱਲੋਂ ਚੋਣ ਲੜੀ ਗਈ ਅਤੇ ਇੱਥੋਂ ਦੀਆਂ ਵੋਟਾਂ ਦੀ ਗਿਣਤੀ ਜਿਮ ਹਾਲ, ਐਜੂਕੇਸ਼ਨ ਬਲਾਕ, ਰਿਆਤ ਐਂਡ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ। ਚੱਬੇਵਾਲ ਸੀਟ ਉੱਤੇ ਕੁੱਲ 53.43 ਫੀਸਦੀ ਵੋਟਿੰਗ ਹੋਈ ਹੈ।