Ferozepur News: ਪਰਾਲੀ ਨੂੰ ਅੱਗ ਲਗਾਉਣ ਨਾਲ ਪੰਜਾਬ ਦਾ ਵਾਤਾਵਰਣ ਹੋ ਰਿਹਾ ਪਲੀਤ, ਫਿਰੋਜ਼ਪੁਰ `ਚ 100 ਮਾਮਲੇ ਦਰਜ
Ferozepur News: ਪਰਾਲੀ ਨੂੰ ਅੱਗ ਲਗਾਉਣ ਨਾਲ ਪੰਜਾਬ ਵਿੱਚ ਵਾਤਾਵਰਣ ਖਰਾਬ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਫਿਰੋਜ਼ਪੁਰ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਪੁਲਿਸ ਨੇ 100 ਦੇ ਕਰੀਬ ਮਾਮਲੇ ਦਰਜ ਕੀਤੇ ਹਨ।
Ferozepur News: ਪਰਾਲੀ ਨੂੰ ਅੱਗ ਲਗਾਉਣ ਨਾਲ ਪੰਜਾਬ ਵਿੱਚ ਵਾਤਾਵਰਣ ਖਰਾਬ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਫਿਰੋਜ਼ਪੁਰ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਪੁਲਿਸ ਨੇ 100 ਦੇ ਕਰੀਬ ਮਾਮਲੇ ਦਰਜ ਕੀਤੇ ਹਨ। ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਜੋ ਪਰਾਲੀ ਬਚਦੀ ਹੈ ਉਸ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਉਤੇ ਕੁਝ ਕਿਸਾਨ ਪ੍ਰਸ਼ਾਸਨ ਅਤੇ ਸਰਕਾਰ ਦੇ ਆਦੇਸ਼ਾਂ ਨੂੰ ਅਣਦੇਖਿਆ ਕਰਕੇ ਪਰਾਲੀ ਨੂੰ ਸਾੜ ਰਹੇ ਹਨ। ਉਥੇ ਫਿਰੋਜ਼ਪੁਰ ਵਿੱਚ ਜ਼ੀਰਾ ਰੋਡ, ਫਿਰੋਜ਼ਪੁਰ ਮੱਖੂ ਰੋਡ ਅਤੇ ਬਾਰਡਰ ਰੋਡ, ਫਿਰੋਜ਼ਪੁਰ-ਮੋਗਾ ਰੋਡ ਉਤੇ ਕਈ ਥਾਵਾਂ ਉਤੇ ਜ਼ਿਲ੍ਹੇ ਵਿੱਚ ਕਈ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ।
ਧੂੰਏਂ ਨਾ ਜਿਥੇ ਵਾਤਾਵਰਣ ਖਰਾਬ ਹੋ ਰਿਹਾ ਹੈ ਉਥੇ ਹੀ ਕਿਸਾਨ ਪਰਾਲੀ ਨੂੰ ਅੱਗ ਲਗਾ ਹੈ। ਫਿਰੋਜ਼ਪੁਰ ਪੁਲਿਸ ਨੇ ਸਖਤੀ ਕਰਦੇ ਹੋਏ 100 ਦੇ ਕਰੀਬ ਅਲੱਗ-ਅਲੱਗ ਥਾਣਿਆਂ ਵਿੱਚ ਅਣਪਛਾਤਿਆਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।
ਉਥੇ ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਅਲੱਗ-ਅਲੱਗ ਟੀਮਾਂ ਬਣਾਈਆਂ ਗਈਆਂ ਹਨ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਪਰਾਲੀ ਨਾ ਸਾੜਨ ਲਈ ਅਪੀਲ ਕੀਤੀ ਜਾ ਰਹੀ ਹੈ ਪਰ ਅਜੇ ਕਈ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ ਅਤੇ ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਵਿੱਚ ਵੱਖ-ਵੱਖ ਥਾਣਿਆਂ ਵਿੱਚ 100 ਦੇ ਕਰੀਬ ਮਾਮਲੇ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ : Punjab Mega PTM: ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਹੋਵੇਗੀ ਮੈਗਾ PTM, ਸਾਰੇ ਮੰਤਰੀ ਤੇ ਵਿਧਾਇਕ ਹੋਣਗੇ ਸ਼ਾਮਲ
ਉਥੇ ਹੀ ਦੂਜੇ ਪਾਸੇ ਫਿਰੋਜ਼ਪੁਰ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਹੀ ਇਸ ਮਸਲੇ ਦਾ ਹੱਲ ਕੱਢ ਸਕਦੀ ਹੈ। ਛੋਟੇ ਕਿਸਾਨਾਂ ਕੋਲ ਮਸ਼ੀਨਰੀ ਨਹੀਂ ਹੈ ਅਤੇ ਉਨ੍ਹਾਂ ਤੱਕ ਪਹੁੰਚ ਨਹੀਂ ਪਾਉਂਦੀ ਹੈ, ਜਿਸ ਨਾਲ ਕਿਸਾਨਾਂ ਨੂੰ ਮਜਬੂਰਨ ਅੱਗ ਲਗਾਉਣੀ ਪੈਂਦੀ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਕੇਸ ਦਿਨ-ਬ-ਦਿਨ ਵਧ ਰਹੇ ਹਨ।
ਇਹ ਵੀ ਪੜ੍ਹੋ : Punjab By Election News: ਬੀਜੇਪੀ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦੇ ਨਾਂਅ ਦਾ ਐਲਾਨੇ