Barnala News: ਬਰਨਾਲਾ ਦੀ ਪਾਸ਼ ਕਲੋਨੀ `ਚੋਂ ਤਿੰਨ ਲਾਸ਼ਾਂ ਮਿਲਣ ਨਾਲ ਫੈਲੀ ਸਨਸਨੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ
Barnala News: ਬਰਨਾਲਾ ਦੀ ਪਾਸ਼ ਕਲੋਨੀ `ਚੋਂ ਤਿੰਨ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
Barnala News/ਦਵਿੰਦਰ ਸ਼ਰਮਾ: ਬਰਨਾਲਾ ਸੰਘੇੜਾ ਰੋਡ ਠੀਕਰੀ ਵਾਲਾ ਚੌਕ ਨੇੜੇ ਰਾਮ ਰਾਜ ਕਲੋਨੀ ਦੀ ਕੋਠੀ ਨੰਬਰ 353 ਵਿੱਚੋਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਅਤੇ ਇੱਕ ਕੁੱਤੇ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ। ਇਸ ਘਟਨਾ ਕਾਰਨ ਪੂਰੀ ਕਲੋਨੀ ਵਿੱਚ ਸੋਗ ਦਾ ਮਾਹੌਲ ਹੈ। ਮੌਕੇ 'ਤੇ ਮੌਜੂਦ ਡੀ.ਐਸ.ਪੀ ਸਤਵੀਰ ਸਿੰਘ ਨੇ ਦੱਸਿਆ ਕਿ ਕੁਲਬੀਰ ਸਿੰਘ ਨਾਮ ਦੇ ਵਿਅਕਤੀ ਨੇ ਪਹਿਲਾਂ ਉਸਦੀ ਧੀ ਨੂੰ, ਫਿਰ ਉਸਦੀ ਮਾਂ ਨੂੰ, ਫਿਰ ਉਸਦੇ ਕੁੱਤੇ ਨੂੰ ਗੋਲੀ ਮਾਰੀ ਅਤੇ ਫਿਰ ਉਸਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜਾਨ ਲੈ ਲਈ ਅਤੇ ਉਸਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਮ੍ਰਿਤਕ ਕੁਲਬੀਰ ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਦਾ ਵਰਕਰ ਸੀ।
ਮੌਜੂਦਾ ਜਾਣਕਾਰੀ ਅਨੁਸਾਰ ਬਰਨਾਲਾ 'ਚ ਅਕਾਲੀ ਆਗੂ ਨੇ ਆਪਣੀ ਮਾਂ, ਧੀ ਅਤੇ ਘਰ 'ਚ ਰੱਖੇ ਪਾਲਤੂ ਕੁੱਤੇ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਬਾਅਦ 'ਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਕਿਹਾ ਜਾ ਰਿਹਾ ਹੈ ਕਿ ਆਪਣੇ ਲਾਇਸੰਸੀ ਹਥਿਆਰ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਫਿਲਹਾਲ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Patiala News: ਦੋ ਸਕੀਆਂ ਭੈਣਾਂ ਸਮੇਤ ਭਾਖੜਾ ਨਹਿਰ ਵਿੱਚ 3 ਲੜਕੀਆਂ ਦੀਆਂ ਲਾਸ਼ਾਂ ਬਰਾਮਦ
ਲਾਸ਼ਾਂ ਵਿੱਚ ਇੱਕ ਆਦਮੀ, ਉਸਦੀ ਮਾਂ ਅਤੇ ਉਸਦੀ ਧੀ ਦੀ ਹੈ ਜਦਕਿ ਚੌਥੀ ਲਾਸ਼ ਇੱਕ ਕੁੱਤੇ ਦੀ ਹੈ। ਜਾਣਕਾਰੀ ਅਨੁਸਾਰ ਲੜਕੀ ਕੈਨੇਡਾ ਰਹਿੰਦੀ ਸੀ ਅਤੇ ਛੁੱਟੀਆਂ ਦੌਰਾਨ ਆਪਣੇ ਘਰ ਪੰਜਾਬ ਆਈ ਹੋਈ ਸੀ। ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ, ਲੜਕੀ ਨਿਮਰਤ ਕੌਰ ਅਤੇ ਕੁਲਬੀਰ ਸਿੰਘ ਦੀ ਮਾਤਾ ਬਲਵੰਤ ਕੌਰ ਵਜੋਂ ਹੋਈ ਹੈ। ਮੌਕੇ 'ਤੇ ਮੌਜੂਦ ਹਥਿਆਰ ਬਰਾਮਦ ਕਰ ਲਏ ਗਏ ਹਨ। ਉਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸਿਟੀ 1 ਦੇ ਮੁਖੀ ਬਲਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਫੋਰੈਂਸਿਕ ਟੀਮਾਂ ਸਮੇਤ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Punjab Girl Dead Case: ਪੰਜਾਬ 'ਚ ਧੀਆਂ ਦੀਆਂ ਮੌਤਾਂ ਦਾ ਜ਼ਿੰਮੇਵਾਰ ਕੌਣ? ਪਟਿਆਲਾ 'ਚ 3 ਲੜਕੀਆਂ ਦੀ ਲਾਸ਼ਾਂ ਬਰਾਮਦ
ਕੁਲਬੀਰ ਸਿੰਘ ਦੀ ਪਤਨੀ ਰਮਨਦੀਪ ਕੌਰ ਘਰੋਂ ਦੁੱਧ ਲੈਣ ਗਈ ਹੋਈ ਸੀ। ਜਦੋਂ ਉਹ ਦੁੱਧ ਲੈ ਕੇ ਘਰ ਪਰਤੀ ਤਾਂ ਘਰ ਦਾ ਗੇਟ ਅੰਦਰੋਂ ਬੰਦ ਸੀ। ਉਸ ਨੇ ਕਲੋਨੀ ਦੇ ਚੌਕੀਦਾਰ ਨੂੰ ਬੁਲਾ ਕੇ ਅੰਦਰ ਜਾ ਕੇ ਗੇਟ ਖੋਲ੍ਹਿਆ ਤਾਂ ਇਕ ਕਮਰੇ ਵਿਚ ਕੁਲਬੀਰ ਸਿੰਘ ਅਤੇ ਉਸ ਦੀ ਲੜਕੀ ਨਿਮਰਤ ਕੌਰ ਦੀਆਂ ਲਾਸ਼ਾਂ ਪਈਆਂ ਸਨ ਅਤੇ ਦੂਜੇ ਕਮਰੇ ਵਿਚ ਉਸ ਦੀ ਮਾਂ ਅਤੇ ਪਾਲਤੂ ਕੁੱਤੇ ਦੀਆਂ ਲਾਸ਼ਾਂ ਪਈਆਂ ਸਨ।
ਘਟਨਾ ਸਥਾਨ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ। ਉਹ ਕੁਲਬੀਰ ਸਿੰਘ ਦਾ ਲਾਈਸੈਂਸ ਸੀ, ਜਿਸ ਤੋਂ ਬਾਅਦ ਉਸ ਨੇ ਆਪਣੀ 85 ਸਾਲਾ ਮਾਂ ਨੂੰ ਗੋਲੀ ਮਾਰ ਦਿੱਤੀ ਅਤੇ ਉਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਲਬੀਰ ਸਿੰਘ ਕਾਫੀ ਸਮੇਂ ਤੋਂ ਡਿਪਰੈਸ਼ਨ ਦਾ ਮਰੀਜ਼ ਸੀ ਅਤੇ ਹੋਰ ਫੋਰੈਂਸਿਕ ਟੀਮਾਂ ਨਾਲ ਜਾਂਚ ਕੀਤੀ ਜਾ ਰਹੀ ਸੀ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਸ ਦੀ ਲਾਸ਼ ਪੋਸਟਮਾਰਟਮ ਦੌਰਾਨ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ, ਪਰਿਵਾਰ ਵਿੱਚ ਸਿਰਫ਼ ਚਾਰ ਮੈਂਬਰ ਸਨ।