Punjab News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਤੋਂ 7 ਮੋਬਾਇਲ, 3 ਚਾਰਜਰ ਅਤੇ 23 ਜਰਦੇ ਦੀਆਂ ਪੁੜੀਆਂ ਬਰਾਮਦ
Faridkot Central Modern Jail News: ਜੇਲ ਪ੍ਰਸ਼ਾਸਨ ਦੀ ਸ਼ਿਕਾਇਤ `ਤੇ 2 ਬੰਦੀਆਂ ਸਮੇਤ ਅਣਪਛਾਤੇ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Punjab's Faridkot Central Modern Jail News: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰੀ ਮਾਡਰਨ ਜੇਲ 'ਚੋਂ 7 ਮੋਬਾਇਲ, 3 ਚਾਰਜਰ ਅਤੇ 23 ਜਰਦੇ ਦੀਆਂ ਪੁੜੀਆਂ ਬਰਾਮਦ ਦੀਆਂ ਹਨ। ਇਸ ਦੌਰਾਨ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ 2 ਬੰਦੀਆਂ ਸਮੇਤ ਅਣਪਛਾਤੇ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਦੇ ਮੁਤਾਬਕ ਜੇਲ ਪ੍ਰਸ਼ਾਸਨ ਵੱਲੋਂ ਤਲਾਸ਼ੀ ਦੇ ਦੌਰਾਨ 2 ਲਾਕਅੱਪਾਂ 'ਚੋਂ 1-1 ਮੋਬਾਇਲ ਫੋਨ ਬਰਾਮਦ ਕੀਤੇ ਗਏ ਜਦਕਿ ਜੇਲ ਦੀ ਕੰਧ ਨੇੜੇ ਲਾਵਾਰਿਸ ਹਾਲਤ 'ਚ 5 ਮੋਬਾਇਲ, ਚਾਰਜਰ ਅਤੇ ਜ਼ਰਦਾ ਬਰਾਮਦ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਸਾਮਾਨ ਬਾਹਰੋਂ ਅੰਦਰ ਸੁੱਟਿਆ ਗਿਆ ਸੀ।
ਫਿਲਹਾਲ ਇਸ ਮਾਮਲੇ 'ਚ ਪੁਲਿਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਪੰਜਾਬ ਵਿੱਚ ਲਗਾਤਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਖੜੇ ਕੀਤੇ ਜਾਂਦੇ ਹੈ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਦੇ ਲਈ ਲਗਾਤਾਰ ਕਈ ਆਪ੍ਰੇਸ਼ਨ ਕੀਤੇ ਜਾ ਰਹੇ ਹਨ।
ਪੰਜਾਬ ਵਿੱਚ ਸਮੇਂ ਸਮੇਂ 'ਤੇ ਆਪ੍ਰੇਸ਼ਨ CASO ਜਾਂ ਆਪ੍ਰੇਸ਼ਨ SEAL ਵਰਗੇ ਉਪਰਾਲੇ ਦੇ ਤਹਿਤ ਸੂਬੇ ਵਿੱਚ ਸ਼ਰਾਰਤੀ ਅਨਸਰਾਂ ਦੇ ਖਿਲਾਫ ਐਕਸ਼ਨ ਲਿਆ ਜਾਂਦਾ ਹੈ।
ਹਾਲ ਹੀ ਵਿੱਚ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਕੈਦੀਆਂ ਦੇ ਦੋ ਗੁੱਟਾਂ ਵਿੱਚ ਝੜਪ ਹੋਣ ਦੀ ਖ਼ਬਰ ਸਾਹਮਣੇ ਆਈ ਸੀ ਜਿਸ ਵਿੱਚ ਤਿੰਨ ਕੈਦੀਆਂ ਨੂੰ ਕਈ ਸੱਟਾਂ ਲੱਗੀਆਂ ਸਨ।
ਇਸ ਸਬੰਧ ਵਿੱਚ ਕਾਰਵਾਈ ਲਈ ਜੇਲ੍ਹ ਪ੍ਰਸ਼ਾਸਨ ਵੱਲੋਂ ਥਾਣਾ ਸਿਟੀ ਨੂੰ ਪੱਤਰ ਵੀ ਲਿਖਿਆ ਗਿਆ ਸੀ। ਜੇਲ੍ਹ ਦੇ ਸੁਪਰਡੈਂਟ ਰਾਜੀਵ ਅਰੋੜਾ ਦੇ ਮੁਤਾਬਕ ਇਹ ਝੜਪ ਮਾਮੂਲੀ ਗੱਲ ਨੂੰ ਲੈ ਕੇ ਹੋਈ ਸੀ ਜਿਸ ਵਿੱਚ ਪਹਿਲਾਂ ਬਹਿਸ ਹੁਈ ਅਤੇ ਫਿਰ ਹੱਥੋਪਾਈ ਸ਼ੁਰੂ ਹੋ ਗਈ ਸੀ।
ਇਹ ਵੀ ਪੜ੍ਹੋ: Punjab News: ਪੰਜਾਬ ਪੁਲਿਸ ਵੱਲੋਂ ਸਮਾਰਟ ਬੈਰੀਕੇਡ ਦਾ ਟ੍ਰਾਇਲ ਸਫਲ! ਹੁਣ ਬਲੈਕ ਲਿਸਟ ਵਾਹਨਾਂ ਦੇ ਲੰਘਣ 'ਤੇ...
ਇਹ ਵੀ ਪੜ੍ਹੋ: Chandrayaan 3 Rover First Image: ਚੰਦ ਦੇ ਦੱਖਣੀ ਧਰੁਵ ਨੇੜੇ ਲੈਂਡਰ ਤੋਂ ਬਾਹਰ ਆਏ ਰੋਵਰ ਪ੍ਰਗਿਆਨ ਦੀ ਪਹਿਲੀ ਤਸਵੀਰ
(For more news apart from Punjab's Faridkot Central Modern Jail News, stay tuned to Zee PHH)