Punjab News: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਕੋਟਕਪੂਰਾ ਦੇ ਪਿੰਡ ਵਿੱਚ ਅੰਡਰਪਾਸ ਬਣਾਉਣ ਦੀ ਕੀਤੀ ਮੰਗ
Kotkapura Underpass News: ਨਿਤਿਨ ਗਡਕਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਫਰੀਦਕੋਟ ਅਤੇ ਹੋਰ ਨੇੜਲੇ ਪਿੰਡਾਂ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਇਹ ਸਥਾਨ ਹਾਦਸਿਆਂ ਦਾ ਖ਼ਤਰਾ ਹੈ।
Punjab's Kotkapura Underpass News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁੱਧਵਾਰ ਨੂੰ ਸੜਕੀ ਆਵਾਜਾਈ ਅਤੇ ਹਾਈਵੇਜ਼ ਦੇ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਦਿਆਂ ਜ਼ਿਲ੍ਹਾ ਫਰੀਦਕੋਟ ਦੇ ਕੋਟਕਪੂਰਾ ਹਲਕੇ ਦੇ ਪਿੰਡ ਟਹਿਣਾ ਵਿਖੇ ਵਾਪਰੇ ਹਾਦਸਿਆਂ ਦਾ ਮੁੱਦਾ ਉਠਾਇਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਹੋਰ ਹਾਦਸਿਆਂ ਨੂੰ ਰੋਕਣ ਲਈ ਮੌਕੇ 'ਤੇ ਅੰਡਰਪਾਸ ਬਣਾਉਣ ਦੀ ਮੰਗ ਕੀਤੀ ਗਈ।
ਕੁਲਤਾਰ ਸੰਧਵਾਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਫਰੀਦਕੋਟ ਅਤੇ ਹੋਰ ਨੇੜਲੇ ਪਿੰਡਾਂ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਇਹ ਸਥਾਨ ਹਾਦਸਿਆਂ ਦਾ ਖ਼ਤਰਾ ਹੈ।
ਸਪੀਕਰ ਨੇ ਇਹ ਵੀ ਕਿਹਾ ਕਿ ਨਿਤਿਨ ਗਡਕਰੀ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਪਿੰਡ ਟਹਿਣਾ ਨੇੜੇ ਅੰਡਰਪਾਸ ਬਣਾਉਣ ਦੇ ਆਦੇਸ਼ ਦੇ ਕੇ ਇਸ ਮੁੱਦੇ ਨੂੰ ਜਲਦੀ ਹੱਲ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਲਿਖਤੀ ਪ੍ਰਵਾਨਗੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ।
ਸੰਧਵਾਂ ਵੱਲੋਂ ਲੋਕਾਂ ਨੂੰ ਜ਼ਿੰਮੇਵਾਰੀ ਨਾਲ ਡਰਾਈਵਿੰਗ ਕਰਨ ਦੀ ਵੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ "ਇਹ ਅੰਡਰ ਬ੍ਰਿਜ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਦੇ ਨਾਲ-ਨਾਲ ਹਾਦਸਿਆਂ ਤੋਂ ਬਚਣ ਵਿੱਚ ਮਦਦ ਕਰੇਗਾ।"
ਸੰਧਵਾਂ ਵੱਲੋਂ ਆਪਣੀ ਮੀਟਿੰਗ ਵਿੱਚ ਮੰਤਰੀ ਨਿਤਿਨ ਗਡਕਰੀ ਨੂੰ ਜਾਣੂ ਕਰਵਾਇਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਭਗ ਇੱਕ ਦਰਜਨ ਸੜਕਾਂ ਨੂੰ ਟੋਲ-ਫ੍ਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਰੋਜ਼ਾਨਾ ਯਾਤਰੀਆਂ ਦੇ ਹਜ਼ਾਰਾਂ ਰੁਪਏ ਦੀ ਬੱਚਤ ਹੋਈ ਹੈ। ਇਸਦੇ ਨਾਲ ਹੀ ਸੰਧਵਾਂ ਵੱਲੋਂ ਸੂਬੇ ਦੇ ਹੋਰ ਸੜਕੀ ਪ੍ਰੋਜੈਕਟਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਇਨ੍ਹਾਂ ਦੇ ਜਲਦੀ ਮੁਕੰਮਲ ਹੋਣ ਦੀ ਆਸ ਪ੍ਰਗਟਾਈ ਗਈ।
ਇਸ ਸੰਬੰਧੀ ਪੰਜਾਬ ਸਰਕਾਰ ਦੇ ਟਵਿੱਟਰ ਅਕਾਊਂਟ ਵੱਲੋਂ ਟਵੀਟ ਕੀਤਾ ਗਿਆ, "ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ਹਲਕੇ ਦੇ ਪਿੰਡ ਟਹਿਣਾ ਵਿਖੇ ਵਾਪਰ ਰਹੇ ਹਾਦਸਿਆਂ ਦਾ ਮੁੱਦਾ ਉਠਾਇਆ ਅਤੇ ਕੀਮਤੀ ਜਾਨਾਂ ਬਚਾਉਣ ਲਈ ਅੰਡਰ ਬ੍ਰਿਜ ਬਣਾਉਣ ਦੀ ਮੰਗ ਕੀਤੀ।"
ਇਹ ਵੀ ਪੜ੍ਹੋ: Punjab buses strike news: ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਵੱਲੋਂ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਇਹ ਵੀ ਪੜ੍ਹੋ: Anantnag Encounter News: ਜੰਮੂ-ਕਸ਼ਮੀਰ 'ਚ ਹੋਇਆ '3 ਸਾਲਾਂ ਦਾ ਸਭ ਤੋਂ ਵੱਡਾ ਹਮਲਾ', ਕਰਨਲ ਸਣੇ 4 ਜਵਾਨ ਸ਼ਹੀਦ