Farmers Protest news: ਚੰਡੀਗੜ੍ਹ ਧਰਨੇ `ਤੇ ਜਾ ਰਹੇ ਗ੍ਰਿਫਤਾਰ ਕਿਸਾਨ ਅੱਜ ਫਿਰੋਜ਼ਪੁਰ ਕੇਂਦਰੀ ਜੇਲ੍ਹ `ਚੋਂ ਹੋਏ ਰਿਹਾਅ
Punjab Farmers news: ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਅੱਜ ਕੇਂਦਰੀ ਜੇਲ ਫਿਰੋਜ਼ਪੁਰ ਤੋਂ 5 ਕਿਸਾਨ ਆਗੂ ਰਿਹਾਅ ਕੀਤੇ ਗਏ ਹਨ।
Punjab Farmers Protest news: ਬੀਤੇ ਦਿਨੀਂ ਚੰਡੀਗੜ੍ਹ ਧਰਨੇ 'ਤੇ ਜਾ ਰਹੇ ਕਿਸਾਨ ਮਜਦੂਰ ਸਘੰਰਸ਼ ਕਮੇਟੀ ਦੇ ਕਿਸਾਨਾਂ ਨੂੰ ਪੁਲਿਸ ਵੱਲੋਂ ਫਿਰੋਜ਼ਪੁਰ ਜਿਲ੍ਹੇ ਵਿੱਚੋਂ ਵੱਖ-ਵੱਖ ਥਾਵਾਂ ਤੋਂ ਗਿਰਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਇਨ੍ਹਾਂ ਕਿਸਾਨਾਂ 'ਤੇ ਮਾਮਲਾ ਦਰਜ ਕਰਨ ਤੋਂ ਬਾਅਦ ਇਨ੍ਹਾਂ ਨੂੰ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਬੰਦ ਕਰ ਦਿੱਤਾ ਗਿਆ ਸੀ।
ਇਸ ਤੋਂ ਬਾਅਦ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਅਤੇ ਟੋਲ ਪਲਾਜਿਆ ਦਾ ਘਿਰਾਓ ਵੀ ਕੀਤਾ ਗਿਆ ਸੀ। ਇਸ ਦੌਰਾਨ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਅੱਜ ਕੇਂਦਰੀ ਜੇਲ ਫਿਰੋਜ਼ਪੁਰ ਤੋਂ 5 ਕਿਸਾਨ ਆਗੂ ਰਿਹਾਅ ਕੀਤੇ ਗਏ ਹਨ। ਇਸ ਮੌਕੇ ਕਿਸਾਨਾਂ ਨੇ ਰਿਹਾਅ ਕੀਤੇ ਕਿਸਾਨ ਆਗੂਆਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ।
ਦੱਸ ਦਈਏ ਕਿ ਬੀਤੇ ਦਿਨ ਲੌਂਗੋਵਾਲ ਵਿੱਚ ਕਿਸਾਨ ਤੇ ਪ੍ਰਸ਼ਾਸਨ ਦਰਮਿਆਨ ਮੀਟਿੰਗ ਹੋਈ ਸੀ ਜਿਸ ਵਿੱਚ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਸਨ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਦੇ ਲਈ ਦਾ 10 ਲੱਖ ਰੁਪਏ ਦਾ ਚੈੱਕ ਸੌਂਪ ਦਿੱਤਾ ਗਿਆ ਸੀ।
ਇਸ ਤੋਂ ਇਲਾਵਾ ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਗਿਆ ਸੀ ਅਤੇ ਨਾਲ ਹੀ ਉਸਦਾ ਪੂਰਾ ਕਰਜ਼ਾ ਮੁਆਫ ਕਰਨ 'ਤੇ ਵੀ ਸਹਿਮਤੀ ਬਣ ਗਈ ਸੀ।
ਇਹ ਵੀ ਪੜ੍ਹੋ: World Wrestling Championships 2023: ਅੱਜ ਪਟਿਆਲਾ ਵਿੱਚ ਹੋਣਗੇ ਵਿਸ਼ਵ ਚੈਂਪੀਅਨਸ਼ਿਪ ਲਈ ਕੁਸ਼ਤੀ ਦੇ ਟਰਾਇਲ
ਦੂਜੇ ਪਾਸੇ ਜ਼ਖਮੀ ਕਿਸਾਨਾਂ ਲਈ 2 ਲੱਖ ਰੁਪਏ ਅਤੇ ਜੋ ਘੱਟ ਜ਼ਖ਼ਮੀ ਹੋਏ ਹਨ ਉਨ੍ਹਾਂ ਕਿਸਾਨਾਂ ਲਈ 1 ਲੱਖ ਰੁਪਏ ਦੇ ਮੁਆਵਜ਼ੇ ਉਤੇ ਵੀ ਸਹਿਮਤੀ ਬਣ ਗਈ ਸੀ।
ਇਸ ਦੋਰਾਨ ਪੰਜਾਬ ਭਰ ਵਿੱਚ ਗ੍ਰਿਫਤਾਰ ਕਿਸਾਨਾਂ ਨੂੰ ਵੀ ਜਲਦ ਰਿਹਾਅ ਕਰਨ ਦੀ ਵੀ ਗੱਲ ਕਹੀ ਗਈ ਸੀ ਜਿਸ ਤੋਂ ਬਾਅਦ ਅੱਜ ਯਾਨੀ ਸ਼ੁਕਰਵਾਰ ਨੂੰ ਜੇਲ੍ਹ ਵਿੱਚ ਬੰਦ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ।
ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ 22 ਅਗਸਤ ਨੂੰ ਕਿਸਾਨਾਂ ਵੱਲੋਂ ਪ੍ਰਦਰਸ਼ਨ ਲਈ ਵੱਖ-ਵੱਖ ਥਾਵਾਂ ਤੋਂ ਕਿਸਾਨ ਕੂਚ ਕਰ ਰਹੇ ਸਨ। ਇਸ ਦੌਰਾਨ ਕਈ ਥਾਵਾਂ 'ਤੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।