Kangana Ranaut News: ਤਿੰਨ ਖੇਤੀ ਕਾਨੂੰਨੀ ਵਾਲੇ ਬਿਆਨ `ਤੇ ਕਿਸਾਨਾਂ ਨੇ ਕੰਗਨਾ ਰਣੌਤ ਨੂੰ ਘੇਰਿਆ
Kangana Ranaut News: ਸੰਸਦ ਮੈਂਬਰ ਕੰਗਨਾ ਰਣੌਤ ਦੇ ਬਿਆਨ ਤੋਂ ਬਾਅਦ ਪੰਜਾਬ ਵਿੱਚ ਕਿਸਾਨਾਂ ਆਗੂ ਉਸ ਦਾ ਕੜਾ ਵਿਰੋਧ ਕਰ ਰਹੇ ਹਨ।
Kangana Ranaut News: ਫਿਲਮੀ ਅਦਾਕਾਰ ਅਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਬਿਆਨ ਦਿੱਤਾ ਹੈ ਕਿ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਵਾਪਸ ਲਿਆਉਣਾ ਚਾਹੀਦਾ ਹੈ। ਕਿਸਾਨਾਂ ਆਗੂਆਂ ਵੱਲੋਂ ਕੰਗਨਾ ਰਣੌਤ ਦੇ ਇਸ ਬਿਆਨ ਦਾ ਕੜਾ ਵਿਰੋਧ ਕੀਤਾ ਜਾ ਰਿਹਾ ਹੈ।
ਸਰਵਣ ਸਿੰਘ ਪੰਧੇਰ ਨੇ ਕੰਗਨਾ ਰਣੌਤ ਨੂੰ ਆੜੇ ਹੱਥੀ ਲੈਂਦਿਆ ਕਿਹਾ ਕਿ ਭਾਜਪਾ ਜਾਣਬੁੱਝ ਕੇ ਇਨ੍ਹਾਂ ਕੋਲੋਂ ਗਿਣੇ ਮਿੱਥੇ ਬਿਆਨ ਦਵਾ ਰਹੀ ਹੈ। ਜਿਸ ਮੁੱਦੇ ਦੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਪਸ ਹਟੇ ਉੱਥੇ ਹੀ ਕੰਗਨਾ ਰਣੌਤ ਵੱਲੋਂ ਦੁਬਾਰਾ ਉਸ ਕਾਨੂੰਨ ਨੂੰ ਲਿਆਉਣ ਲਈ ਮੰਗ ਕਰੇ ਉਨ੍ਹਾਂ ਨੂੰ ਲੱਗਦਾ ਹੈ ਕਿ ਭਾਜਪਾ ਵਿਊਂਤਬੰਦੀ ਤਹਿਤ ਬਿਆਨਬਾਜ਼ੀ ਕਰਵਾ ਰਹੀ ਹੈ। ਤਿੰਨ ਕਾਲੇ ਕਾਨੂੰਨ ਲਈ ਪ੍ਰਧਾਨ ਮੰਤਰੀ ਵੱਲੋਂ ਮਾਫੀ ਮੰਗੀ ਹੈ ਉਥੇ ਹੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਾਲੇ ਕਾਨੂੰਨ ਲਈ ਮੰਗ ਕੀਤੀ ਜਾ ਰਹੀ ਹੈ।
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕੰਗਣਾ ਰਣੌਤ ਦੇ ਬਿਆਨ ਨੂੰ ਲੈ ਕੇ ਕਿਹਾ ਕਿ ਕੰਗਨਾ ਜਾਣਬੁੱਝ ਕੇ ਕਿਸਾਨਾਂ ਨੂੰ ਚਿੜ੍ਹਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸ ਤਰ੍ਹਾਂ ਵਿਵਾਦਿਤ ਬਿਆਨ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਲੰਬਾ ਸੰਘਰਸ਼ ਕਰਕੇ ਖੇਤੀ ਕਾਨੂੰਨ ਵਾਪਸ ਕਰਵਾਏ ਗਏ ਸੀ ਉੱਥੇ ਹੀ ਕੰਗਨਾ ਜਾਣ ਬੁੱਝਕੇ ਇਸ ਤਰ੍ਹਾਂ ਦੇ ਬਿਆਨ ਦੇ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੰਗਨਾ ਰਣੌਤ ਦੀ ਜ਼ੁਬਾਨ ਉਤੇ ਬੀਜੇਪੀ ਨੂੰ ਲਗਾਮ ਲਗਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਕੰਗਨਾ ਰਣੌਤ ਜਿਸ ਤਰ੍ਹਾਂ ਦੇ ਬਿਆਨ ਦੇ ਰਹੀ ਹੈ ਉਸ ਦੇ ਨਾਲ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਕੰਗਨਾ ਰਣੌਤ ਨੂੰ ਜੇਲ੍ਹ ਭੇਜਣਾ ਚਾਹੀਦਾ ਹੈ ਤੇ ਉਸ ਦੀ ਜ਼ੁਬਾਨ ਨੂੰ ਲਗਾਮ ਲਗਾਉਣੀ ਚਾਹੀਦੀ ਹੈ।
ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ ਨੇ ਕਿਹਾ ਕਿ ਕੰਗਨਾ ਰਣੌਤ ਕਦੇ ਕਿਸਾਨਾਂ ਨੂੰ ਟਾਰਗੇਟ ਕਰਦੀ ਤੇ ਕਦੇ ਸਿੱਖਾਂ ਨੂੰ ਟਾਰਗੇਟ ਕਰਦੀ ਹੈ ਪਰ ਅਜਿਹਾ ਨਹੀਂ ਹੋਣਾ ਚਾਹੀਦਾ। ਉਹ ਆਪਣਾ ਮਾਨਸਿਕ ਸੰਤੁਲਨ ਗੁਆ ਬੈਠੀ ਹੈ। ਇਸ ਕਰਕੇ ਉਨ੍ਹਾਂ ਦਾ ਇਲਾਜ ਹੋਣਾ ਚਾਹੀਦਾ। ਪਾਰਟੀ ਨੂੰ ਚਾਹੀਦਾ ਹੈ ਕਿ ਜਾਂ ਤਾਂ ਅਜਿਹੇ ਬਿਆਨਾਂ ਉਤੇ ਰੋਕ ਲਗਾਈ ਜਾਵੇ ਨਹੀਂ ਤਾਂ ਕੰਗਨਾ ਰਣੌਤ ਖਿਲਾਫ਼ ਢੁੱਕਵੀਂ ਕਾਰਵਾਈ ਕੀਤੀ ਜਾਵੇ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੀਨੀਅਰ ਮੀਤ ਪ੍ਰਧਾਨ ਉਜਾਗਰ ਸਿੰਘ ਨੇ ਕੰਗਣਾ ਦੇ ਬਿਆਨ ਨੂੰ ਕਿਸਾਨਾਂ ਦਾ ਹਿਰਦੇ ਵਲੂੰਧਰਣ ਵਾਲਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਨੇ ਕਿਸਾਨਾਂ ਨੇ ਲਗਭਗ 13 ਮਹੀਨੇ ਦਾ ਸੰਘਰਸ਼ ਲੜ ਕੇ ਕਾਨੂੰਨ ਰੱਦ ਕਰਵਾਏ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਅਤੇ ਮਜ਼ਦੂਰਾਂ ਤੋਂ ਮੁਆਫੀ ਮੰਗੀ ਸੀ। ਕੰਗਨਾ ਮੁੜ ਚਾਹੁੰਦੀ ਹੈ ਕਿ ਪੀਐਮ ਮੋਦੀ ਮੁਆਫੀ ਮੰਗਣ। ਉਨ੍ਹਾਂ ਭਾਜਪਾ ਤੋਂ ਮੰਗ ਕੀਤੀ ਕਿ ਅਜਿਹੇ ਲੀਡਰਾਂ ਨੂੰ ਨੱਥ ਪਾਈ ਜਾਵੇ।
ਮਨਜੀਤ ਘੁਮਾਣਾ ਰਾਸ਼ਟਰੀ ਪ੍ਰਧਾਨ ਕਿਸਾਨ ਮਜ਼ਦੂਰ ਯੂਨੀਅਨ ਨੇ ਕਿਹਾ ਕਿ ਕੰਗਨਾ ਰਣੌਤ ਦਾ ਦਿਮਾਗੀ ਸੰਤੁਲਨ ਵਿਗੜ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਸਾਰੇ ਵਰਗ ਇਕੱਠੇ ਰਹਿੰਦੇ ਹਨ ਤੇ ਕੰਗਨਾ ਰਣੌਤ ਪੰਜਾਬ ਨੂੰ ਮੁੜ ਅਸ਼ਾਂਤੀ ਵੱਲ ਧੱਕ ਰਹੀ ਹੈ। ਉਨ੍ਹਾਂ ਨੇ ਭਾਜਪਾ ਤੋਂ ਮੰਗ ਕੀਤੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਨੱਥ ਪਾਈ ਜਾਵੇ।