ਕਿਸਾਨ ਆਗੂ ਆਮ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ: ਹਰਜੀਤ ਸਿੰਘ ਗਰੇਵਾਲ
ਇਸ ਤੋਂ ਪਹਿਲਾਂ ਕਿਸਾਨਾਂ ਨੂੰ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਰਕੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ।
Punjab Farmers news: ਕਿਸਾਨਾਂ ਵੱਲੋਂ ਅੱਜ ਯਾਨੀ ਯਾਨੀ ਮੰਗਲਵਾਰ ਨੂੰ ਪੰਜਾਬ ਵਿੱਚ ਰੇਲਾਂ ਰੋਕ ਕੇ ਪ੍ਹਦਰਸ਼ਨ (Punjab farmers' Rail Roko Andolan) ਕਰਨ 'ਤੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ (Harjit Singh Grewal news) ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕੀ ਕਿਸਾਨ ਆਗੂ ਆਮ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ।
ਇੰਨ੍ਹਾ ਹੀ ਨਹੀਂ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ (Harjit Singh Grewal news) ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਨਾਲ ਕਿਸਾਨਾਂ ਦਾ ਕੋਈ ਨੁਕਸਾਨ ਨਹੀਂ ਹੈ। ਕਿਸਾਨਾਂ ਵੱਲੋਂ ਅੱਜ 4 ਵਜੇ ਤੱਕ ਰੇਲ ਗੱਡੀਆਂ ਰੋਕਣ ਦੀ ਕਾਲ ਦਿੱਤੀ ਗਈ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਪੰਜਾਬ ਭਰ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਰੇਲ ਪਟੜੀਆਂ 'ਤੇ (Punjab farmers' Rail Roko Andolan) ਧਰਨਾ ਦੇ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤੀ ਗਈ ਕਟੌਤੀ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਹੈ ਅਤੇ ਮੰਗਲਵਾਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਪ੍ਰਭਾਵਿਤ ਰਹੀ। ਪੰਜਾਬ 'ਚ ਲਗਭਗ 18 ਥਾਵਾਂ 'ਤੇ ਰੇਲਾਂ ਰੋਕੀਆਂ ਜਾਣਗੀਆਂ।
ਕਿਸਾਨ ਜਥੇਬੰਦੀਆਂ ਵੱਲੋਂ ਖ਼ੁਦ ਲੋਕਾਂ ਨੂੰ ਰੇਲ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਗਈ ਸੀ ਹਾਲਾਂਕਿ ਲੋਕਾਂ ਨੂੰ ਰੇਲ ਰੋਕੋ ਅੰਦੋਲਨ ਕਰਕੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਪੰਜਾਬ ਭਰ ਵਿੱਚ ਅੰਮ੍ਰਿਤਸਰ, ਫਿਲੌਰ, ਸਮਰਾਲਾ ਅਤੇ ਮਾਲਵਾ ਖੇਤਰ ਬਠਿੰਡਾ, ਪਟਿਆਲਾ, ਫਿਰੋਜ਼ਪੁਰ ਵਿੱਚ 18 ਥਾਵਾਂ ’ਤੇ ਕਿਸਾਨਾਂ ਵੱਲੋਂ ਰੇਲ ਪਟੜੀ ’ਤੇ ਧਰਨਾ ਦਿੱਤਾ ਗਿਆ। ਕਿਨੇ ਕਿਹਾ ਕਿ ਉਨ੍ਹਾਂ ਨੂੰ ਦੋਹਰੀ ਮਾਰ ਪੈ ਰਹੀ ਹੈ।
ਇਹ ਵੀ ਪੜ੍ਹੋ: Punjab Rail Roko: ਅੱਜ ਮੁੜ ਤੋਂ ਕਿਸਾਨ ਰੋਕਣਗੇ ਰੇਲ; ਕੇਂਦਰ ਸਰਕਾਰ ਖਿਲਾਫ਼ ਖੋਲ੍ਹਣਗੇ ਮੋਰਚਾ
ਇਸ ਤੋਂ ਪਹਿਲਾਂ ਕਿਸਾਨਾਂ ਨੂੰ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਰਕੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਹੁਣ ਸਰਕਾਰਾਂ, ਭਾਵੇਂ ਸੂਬਾ ਸਰਕਾਰ ਹੋਵੇ ਜਾਂ ਕੇਂਦਰ ਸਰਕਾਰ, ਉਨ੍ਹਾਂ ਨੇ ਫਸਲਾਂ ਦੇ ਮੁੱਲ ਵਿੱਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਕਰਕੇ ਕਿਸਾਨਾਂ ਦੀ ਅਪੀਲ ਹੈ ਕਿ ਕੇਂਦਰ ਸਰਕਾਰ ਬੇਮੌਸਮੀ ਬਰਸਾਤ ਨੂੰ ਕੁਦਰਤੀ ਆਫ਼ਤ ਕਰਾਰ ਕੀਤਾ ਜਾਵੇ ਤੇ ਕਿਸਾਨਾਂ ਦੀ ਸਾਰੀ ਫ਼ਸਲ ਬਿਨਾਂ ਕਿਸੇ ਕੱਟ ਦੇ ਵਢਾਈ ਜਾਵੇ।
ਇਹ ਵੀ ਪੜ੍ਹੋ: Liquor Rate: ਪੰਜਾਬ ਸਰਕਾਰ ਦੀ ਅਗਵਾਈ ’ਚ ਐਕਸਾਈਜ਼ ਵਿਭਾਗ ਨੇ ਲਿਆ ਵੱਡਾ ਫ਼ੈਸਲਾ; ਸ਼ਰਾਬ ਦੇ ਰੇਟ ਕੀਤੇ ਫਿਕਸ
(For more news apart from Punjab Farmers news, stay tuned to Zee PHH)