ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਦਿੱਲੀ ਪੁਲਿਸ ਅਲਰਟ ਮੋਡ 'ਤੇ ਹੈ ਅਤੇ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਵੱਡੀ ਗਿਣਤੀ ਵਿੱਚ ਆਰਏਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।
Trending Photos
Punjab Farmers Protest March in Delhi News Today: ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਯਾਨੀ 12 ਮਾਰਚ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਧਰਨਾ ਦਿੱਤਾ ਜਾਵੇਗਾ। ਇਸ ਦੇ ਲਈ ਕਿਸਾਨਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ ਅਤੇ ਸਾਰੀਆਂ ਕਿਸਾਨ ਜਥੇਬੰਦੀਆਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ (Gurudwara Sri Bangla Sahib) ਵਿੱਚ ਇਕੱਠੀਆਂ ਹੋਈਆਂ।
ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਦਿੱਲੀ ਪੁਲਿਸ ਅਲਰਟ ਮੋਡ 'ਤੇ ਹੈ ਅਤੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ (Gurudwara Sri Bangla Sahib) 'ਚ ਵੱਡੀ ਗਿਣਤੀ 'ਚ ਆਰਏਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।
ਬੀਕੇਯੂ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸਭ ਤੋਂ ਪਹਿਲਾਂ ਕਿਸਾਨ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਇਕੱਠੇ ਹੋਏ ਅਤੇ ਇਸ ਤੋਂ ਬਾਅਦ ਸੰਸਦ ਵੱਲ ਮਾਰਚ ਸ਼ੁਰੂ ਕੀਤੀ। ਮਿਲੀ ਜਾਣਕਾਰੀ ਮੁਤਾਬਕ ਇਸ ਤੋਂ ਬਾਅਦ ਉਹ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਨਗੇ।
ਦੱਸ ਦਈਏ ਕਿ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ਦੇ ਘੱਟੋ-ਘੱਟ ਐਮ.ਐਸ.ਪੀ. ਦੀ ਕਾਨੂੰਨੀ ਗਾਰੰਟੀ ਦੇਣ, ਕਿਸਾਨਾਂ ਖ਼ਿਲਾਫ਼ ਦਰਜ ਸਾਰੇ ਮਾਮਲਿਆਂ ਦਾ ਨਿਪਟਾਰਾ ਕਰਨ, ਸਾਰੇ ਮਾਮਲੇ ਵਾਪਸ ਲੈਣ, ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਮਜ਼ਦੂਰਾਂ ਖ਼ਿਲਾਫ਼ ਦਰਜ ਸਾਰੇ ਮਾਮਲੇ ਵਾਪਸ ਲੈਣ, ਫਲਾਂ ਅਤੇ ਸਬਜ਼ੀਆਂ ਦੇ ਨਾਲ-ਨਾਲ ਸਾਰੀਆਂ ਫ਼ਸਲਾਂ ਦੇ ਲਈ ਯਕੀਨੀ ਮੰਡੀ, ਅਤੇ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ਼ੀ ਸਣੇ ਕਈ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Oscars 2023 full winners list in Punjabi: ਬੈਸਟ ਫ਼ਿਲਮ ਤੋਂ ਲੈ ਕੇ ਗਾਣਿਆਂ ਤੱਕ, ਜਾਣੋ ਆਸਕਰ ਜੇਤੂਆਂ ਦੀ ਪੂਰੀ ਲਿਸਟ
ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਇਸ ਪ੍ਰਦਰਸ਼ਨ ਵਿੱਚ 2 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ: Oscars 2023 : 'RRR' ਦੇ ਗੀਤ 'ਨਾਟੂ-ਨਾਟੂ' ਨੇ ਰਚਿਆ ਇਤਿਹਾਸ, ਜਿੱਤਿਆ ਆਸਕਰ