Punjab Farmers Protest: ਮੁਹਾਲੀ `ਚ 5 ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵੱਡੀ ਰੈਲੀ ਸ਼ੁਰੂ
Mohali Farmers Protest News: ਇਹ ਰੈਲੀ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਹੜ੍ਹਾਂ ਦਾ ਢੁੱਕਵਾਂ ਮੁਆਵਜ਼ਾ, ਵਾਤਾਵਰਨ ਵਿੱਚ ਪ੍ਰਦੂਸ਼ਣ ਰੋਕਣ ਅਤੇ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ।
Mohali Farmers Protest News: ਪੰਜਾਬ ਦੇ ਮੁਹਾਲੀ 'ਚ ਪੰਜਾਬ ਦੀਆਂ 5 ਕਿਸਾਨ ਯੂਨੀਅਨਾਂ (Farmers Protest) ਵੱਲੋਂ ਵੱਡੀ ਰੈਲੀ ਸ਼ੁਰੂ ਹੋ ਗਈ ਹੈ। ਇਸ ਰੈਲੀ ਦੀ ਅਗਵਾਈ ਬਲਵੀਰ ਸਿੰਘ ਰਾਜੇਵਾਲ ਕਰ ਰਹੇ ਹਨ। ਇਹ ਰੈਲੀ ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਹੜ੍ਹਾਂ ਦਾ ਢੁੱਕਵਾਂ ਮੁਆਵਜ਼ਾ, ਵਾਤਾਵਰਨ ਵਿੱਚ ਪ੍ਰਦੂਸ਼ਣ ਰੋਕਣ ਅਤੇ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੈ।
ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਰੈਲੀ ਤੋਂ ਬਾਅਦ ਪੰਜਾਬ ਦੀਆਂ 5 ਕਿਸਾਨ ਯੂਨੀਅਨਾਂ (Farmers Protest) ਵੱਲੋਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾ ਸਕਦਾ ਹੈ। ਪੰਜ ਕਿਸਾਨ ਜਥੇਬੰਦੀਆਂ ਵਲੋਂ ਪਾਣੀਆਂ, ਕਰਜ਼ਾ ਮਾਫ,ਹੜ ਪੀੜਤਾਂ ਨੂੰ ਮੁਆਵਜ਼ਾ ਦੇਣ, ਚੰਡੀਗੜ੍ਹ ਪੰਜਾਬ ਦਾ ਹੈ ਅਤੇ ਕਈ ਹੋਰ ਮੁਦਿਆਂ ਨੂੰ ਲੈ ਕੇ ਗੁਰਦੁਆਰਾ ਅੰਬ ਸਾਹਿਬ ਜੀ ਮੋਹਾਲੀ ਵਿਖੇ ਹੋ ਰਹੀ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਦੀ ਅਗਵਾਈ ਹੇਠ ਕੋਈ ਇੱਕ ਦਰਜਨ ਬੱਸਾਂ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਦਾ ਕਾਫ਼ਲਾ ਰੈਲੀ ਲਈ ਰਵਾਨਾ ਹੋਇਆ ਹੈ।
ਇਹ ਵੀ ਪੜ੍ਹੋ: Jammu Kashmir News: ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਨਾਲ ਮੁੱਠਭੇੜ 'ਚ 3 ਜਵਾਨ ਸ਼ਹੀਦ, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਨੇ ਆਖਿਆ ਕਿ ਪਾਣੀਆਂ, ਕਿਸਾਨਾਂ, ਮਜ਼ਦੂਰਾਂ ਦਾ ਕਰਜ਼ਾ ਮਾਫ ਅਤੇ ਹੋਰ ਮੁਦਿਆਂ ਨੂੰ ਲੈ ਕੇ ਹੋ ਰਹੀ ਮੋਹਾਲੀ ਵਿਖੇ ਪੰਜ ਕਿਸਾਨ ਜਥੇਬੰਦੀਆਂ ਦੀ ਹੋ ਰਹੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਹ ਜੱਥਾ ਮੋਹਾਲੀ ਵਿਖੇ ਸ਼ਮੂਲੀਅਤ ਕਰਨ ਜਾ ਰਿਹਾ ਹੈ।
ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ (Farmers Protest), ਮਜ਼ਦੂਰਾਂ ਦਾ ਕਾਫ਼ਲਾ ਰੈਲੀ ਲਈ ਰਵਾਨਾ ਹੋਇਆ। ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ: Ludhiana News: ਜੁੱਤੀ ਪਾ ਕੇ ਗੁਰਦੁਆਰੇ 'ਚ ਦਾਖ਼ਲ ਹੋਇਆ ਨਸ਼ੇੜੀ, ਗੋਲਕ ਤੋੜ ਕੇ ਪੈਸੇ ਕੀਤੇ ਚੋਰੀ, CCTV 'ਚ ਕੈਦ
( ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ)