Punjab Farmers Protest News: ਰੇਲ ਰੋਕੋ ਅੰਦੋਲਨ ਦੇ ਚੱਲਦੇ ਕਿਸਾਨਾਂ ਨੇ ਪਟਰੀਆਂ `ਤੇ ਚੜਾਏ ਟ੍ਰੈਕਟਰ, ਜਾਣੋ ਕੀ ਹਨ ਮੰਗਾਂ
Punjab Farmers Protest News: ਪੰਜਾਬ ਦੇ ਬਟਾਲਾ ਦੇ ਰੇਲਵੇ ਸਟੇਸ਼ਨ `ਤੇ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਨੇ ਖਾਣ ਲਈ ਲੰਗਰ ਬਣਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ ਇਸ ਸਮੇਂ 150 ਦੇ ਕਰੀਬ ਕਿਸਾਨ ਰੇਲਵੇ ਸਟੇਸ਼ਨ `ਤੇ ਇਕੱਠੇ ਹੋਏ ਹਨ।
Punjab Farmers Protest News: ਪੰਜਾਬ ਦੇ ਬਟਾਲਾ 'ਚ ਰੇਲਵੇ ਟਰੈਕ 'ਤੇ ਕਿਸਾਨਾਂ (Punjab Farmers Protest) ਦਾ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਲਗਾਤਾਰ ਅੱਜ ਦੂਜੇ ਦਿਨ ਵੀ ਜਾਰੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਜੁੜੇ ਕਿਸਾਨਾਂ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਰੇਲਵੇ ਟਰੈਕ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਇਸ ਵਿਚਾਲੇ ਅੱਜ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬਟਾਲਾ ਰੇਲ ਰੋਕੋ ਅੰਦੋਲਨ ਦੇ ਚੱਲਦੇ ਕਿਸਾਨਾਂ ਨੇ ਅੱਜ ਟ੍ਰੈਕਟਰ ਰੇਲ ਪਟਰੀਆਂ ਉੱਤੇ ਚੜਾ ਦਿੱਤੇ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾਕਟਰ ਹਿਮਾਂਸ਼ੂ ਅਗਰਵਾਲ ਬਟਾਲਾ ਪਹੁੰਚੇ ਹਨ ਅਤੇ ਕਿਸਾਨ ਆਗੂਆਂ ਨਾਲ ਬੰਦ ਕਮਰਾ ਮੀਟਿੰਗ ਵੀ ਚੱਲ ਰਹੀ ਹੈ।
ਦੱਸ ਦੇਈਏ ਕਿ ਕਿਹਾ ਜਾ ਰਿਹਾ ਕਿ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ 12 ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਰਾਵੀ ਐਕਸਪ੍ਰੈਸ ਸਮੇਤ ਸੱਤ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ, ਜਦਕਿ ਤਿੰਨ ਐਕਸਪ੍ਰੈਸ ਟਰੇਨਾਂ ਨੂੰ ਮੁਕੇਰੀਆਂ (ਹੁਸ਼ਿਆਰਪੁਰ) ਤੋਂ ਦਿੱਲੀ ਰੂਟ ਵੱਲ ਮੋੜ ਦਿੱਤਾ ਗਿਆ। ਸੋਮਵਾਰ ਨੂੰ ਵੀ ਪੰਜ ਯਾਤਰੀ ਟਰੇਨਾਂ ਨੂੰ ਰੱਦ ਕਰਨ ਦੀ ਗੱਲ ਕਹੀ ਗਈ ਹੈ। ਇਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਹ ਵੀ ਪੜ੍ਹੋ: Punjab News: ਨੌਜਵਾਨ ਨੇ 10 ਲੱਖ 'ਚ ਵੇਚੀ ਕਿਡਨੀ! ਮਿਲੇ ਲੱਖਾਂ ਰੁਪਏ, ਫਿਰ ਹੋਇਆ ਅਜਿਹਾ... ਸੋਚ ਵੀ ਸਕਦੇ
ਰੇਲਵੇ ਟਰੈਕ ’ਤੇ ਬੈਠੇ ਕਿਸਾਨਾਂ ਨੇ ਕੱਪੜੇ ਉਤਾਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੀ ਅਗਵਾਈ ਸੂਬਾ ਪੱਧਰੀ ਕਿਸਾਨ ਆਗੂ ਸਵਿੰਦਰ ਸਿੰਘ ਚੁਤਾਲਾ, ਲਖਵਿੰਦਰ ਸਿੰਘ ਵਰਿਆਮ ਨੰਗਲ ਅਤੇ ਹਰਵਿੰਦਰ ਸਿੰਘ ਮਸਾਣੀਆ ਨੇ ਕੀਤੀ। ਜਥੇਬੰਦੀ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਹਰਦੀਪ ਸਿੰਘ ਫ਼ੌਜੀ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਗੜੇਮਾਰੀ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਸਰਕਾਰ ਦੇ ਮੁਆਵਜ਼ੇ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ।
ਜਾਣੋ ਕੀ ਹਨ ਕਿਸਾਨਾਂ ਦੀ ਮੰਗਾਂ Punjab Farmers Protest News
ਕਿਸਾਨਾਂ ਦੀ ਮੰਗ ਹੈ ਕਿ 100 ਫੀਸਦੀ ਖਰਾਬ ਹੋਈ ਫਸਲ ਦਾ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਸਰਕਾਰੀ ਖਰੀਦ ਸਮੇਂ ਖਰਾਬ ਹੋਈ ਕਣਕ ਅਤੇ ਨਮੀ ਦੀ ਸ਼ਰਤ ਵਿੱਚ ਢਿੱਲ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਦਿੱਲੀ-ਕਟੜਾ ਐਕਸਪ੍ਰੈਸ ਵੇਅ ਲਈ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਬਰਾਬਰ ਦਿੱਤਾ ਜਾਵੇ। ਕਿਸਾਨਾਂ ਨੇ ਸਰਕਾਰੀ ਅਤੇ ਗੈਰ-ਸਰਕਾਰੀ ਖੰਡ ਮਿੱਲਾਂ ਦੇ ਬਕਾਏ ਜਾਰੀ ਕਰਨ ਅਤੇ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ।