Punjab Farmers News: ਪੰਜਾਬ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ, ਚੰਡੀਗੜ੍ਹ `ਚ ਲਗਾਉਣਾ ਸੀ ਪੱਕਾ ਮੋਰਚਾ
ਇਨ੍ਹਾਂ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 22 ਅਗਸਤ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਸੀ।
Punjab Farmers Protest in Chandigarh News: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕੁਝ ਜ਼ਿਲ੍ਹਿਆਂ ਵਿੱਚ ਪੰਜਾਬ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦੱਸ ਦਈਏ ਕਿ ਇਨ੍ਹਾਂ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 22 ਅਗਸਤ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ ਸੀ। ਅੱਜ ਯਾਨੀ ਸੋਮਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਚੰਡੀਗੜ੍ਹ ਜਾਣ ਦੀ ਤਿਆਰੀ ਵਿੱਚ ਸਨ।
ਦੱਸਿਆ ਜਾ ਰਿਹਾ ਹੈ ਕਿ ਇਹ ਕਿਸਾਨ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਕਾਰਨ ਲਈ ਚੰਡੀਗੜ੍ਹ ਵਿੱਚ ਧਰਨਾ ਦੇਣਾ ਚਾਹੁੰਦੇ ਸਨ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਖ-ਵੱਖ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਗੈਰ-ਜਮਹੂਰੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪ੍ਰਭਾਵਿਤ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਰਾਹਤ ਦੇਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ ਅਤੇ ਕਿਸਾਨਾਂ ਦੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਚੀਮਾ ਨੇ ਕਿਹਾ ਕਿ ਜ਼ਿਆਦਾਤਰ ਥਾਵਾਂ 'ਤੇ ਕਿਸਾਨਾਂ ਦਾ ਦੋ ਵਾਰ ਨੁਕਸਾਨ ਹੋ ਚੁੱਕਿਆ ਹੈ ਪਰ ਸਰਕਾਰ ਵੱਲੋਂ ਪਹਿਲੇ ਨੁਕਸਾਨ ਦਾ ਵੀ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਅਤੇ ਖੁੱਲ੍ਹੇ ਵਿੱਚ ਬੈਠੇ ਹਨ, ਉਨ੍ਹਾਂ ਲਈ ਕੋਈ ਤੁਰੰਤ ਮਦਦ ਨਹੀਂ ਦਿੱਤੀ ਗਈ ਅਤੇ ਉਨ੍ਹਾਂ ਦੇ ਘਰ ਦਾ ਸਾਰਾ ਸਾਮਾਨ ਵੀ ਧੋਤਾ ਗਿਆ ਹੈ। ਇਸ ਦੌਰਾਨ ਪਸ਼ੂਆਂ ਲਈ ਵੀ ਕੋਈ ਮਦਦ ਮੁਹਈਆ ਨਹੀਂ ਕਾਰਵਾਈ ਜਾ ਰਹੀ ਹੈ।
ਦਲਜੀਤ ਚੀਮਾ ਨੇ ਅੱਗੇ ਕਿਹਾ ਕਿ ਇਸ ਸਭ ਦੇ ਬਾਵਜੂਦ ਜੇਕਰ ਉਹ ਆਪਣੇ ਦੁੱਖਾਂ ਨੂੰ ਉਜਾਗਰ ਕਰਨ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਇਹ ਅਣਮਨੁੱਖੀ ਹੈ ਅਤੇ ਇਨ੍ਹਾਂ ਸਾਰਿਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। (Punjab Farmers Protest in Chandigarh News)
ਇਹ ਵੀ ਪੜ੍ਹੋ: Punjab News: ਲੱਦਾਖ ‘ਚ ਸ਼ਹੀਦ ਹੋਏ ਨਾਇਬ ਸੂਬੇਦਾਰ ਦੇ ਪਰਿਵਾਰ ਨੇ ਪਤਨੀ ਲਈ ਨੌਕਰੀ ਦੀ ਕੀਤੀ ਮੰਗ