Farmers Protest: ਸੰਯੁਕਤ ਕਿਸਾਨ ਮੋਰਚਾ ਦੀਆਂ 32 ਜਥੇਬੰਦੀਆਂ ਦੇ ਕਿਸਾਨ ਨੇਤਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ 200 ਮੀਟਰ ਦੂਰ ਪਹੁੰਚ ਗਏ ਹਨ। ਚੰਡੀਗੜ੍ਹ ਪੁਲਿਸ, ਪੰਜਾਬ ਪੁਲਿਸ ਅਤੇ ਸੀਐਮ ਸੁਰੱਖਿਆ ਬਲ ਵੱਲੋਂ ਸੀਐਮ ਦੀ ਰਿਹਾਇਸ਼ ਨੂੰ ਜਾਣ ਵਾਲੇ ਰਸਤੇ ਉਤੇ ਬੈਰੀਕੇਡਿੰਗ ਕੀਤੀ ਗਈ ਤਾਂ ਕੋਈ ਅੱਗੇ ਨਾ ਜਾ ਸਕੇ।


COMMERCIAL BREAK
SCROLL TO CONTINUE READING

ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ, ਹਰਿੰਦਰ ਸਿੰਘ ਲੱਖੋਵਾਲ, ਬਲਬੀਰ ਸਿੰਘ ਰਾਜੇਵਾਲ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਫਸਲਾਂ ਮੰਡੀ ਵਿੱਚ ਬਰਬਾਦ ਹੋ ਰਹੀਆਂ ਹਨ। ਸਰਕਾਰ ਕੋਈ ਕੰਮ ਨਹੀਂ ਕਰ ਰਹੀ ਹੈ। ਮੀਟਿੰਗਾਂ ਦਾ ਬਹਾਨਾ ਬਣਾਇਆ ਜਾ ਰਿਹਾ ਹੈ ਪਰ ਇਕ ਹਫਤੇ ਬਾਅਦ ਕਿਸੇ ਵੀ ਪ੍ਰਕਾਰ ਦੀ ਕੋਈ ਫਸਲ ਸਰਕਾਰੀ ਖਰੀਦ ਉਤੇ ਨਹੀਂ ਜਾ ਰਹੀ ਹੈ।


ਇਹ ਵੀ ਪੜ੍ਹੋ : Punjab Breaking Live Updates: ਖਰੀਦ ਦੇ ਮੁੱਦੇ 'ਤੇ CM ਭਗਵੰਤ ਮਾਨ ਨੇ ਬੁਲਾਈ ਮੀਟਿੰਗ, 'ਆਪ' ਸੰਸਦ ਮੈਂਬਰ ਦੇ ਘਰ 'ਤੇ ਈਡੀ ਨੇ ਛਾਪਾ ਮਾਰਿਆ


ਇਸ ਲਈ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪੁੱਜੇ ਹਨ। ਮੁੱਖ ਮੰਤਰੀ ਨੇ ਕਿਹਾ ਸੀ ਕਿ ਕਿਸਾਨ ਸੜਕਾਂ ਉਤੇ ਨਾ ਬੈਠਣ। ਜੇਕਰ ਕੋਈ ਪਰੇਸ਼ਾਨੀ ਉਹ ਸਿੱਧੇ ਉਨ੍ਹਾਂ ਦੇ ਘਰ ਉਤੇ ਆ ਜਾਣ ਤੇ ਕਿਸਾਨਾਂ ਲਈ ਹਮੇਸ਼ਾ ਦਰਵਾਜ਼ੇ ਖੁੱਲ੍ਹੇ ਹਨ।


ਇਹ ਵੀ ਪੜ੍ਹੋ : Punjab Vidhan Sabha: ਪੰਜਾਬ ਵਿਧਾਨ ਸਭਾ 'ਚ CM, ਵਿਧਾਇਕਾਂ ਦੀ ਸਰੁੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ, ਹੈਲੀਕਾਪਟਰ ਦੇ ਜ਼ਰੀਏ ਉਤਰੇ ਜਵਾਨ