Farmers Protest News: ਪੰਜਾਬ ਵਿੱਚ 26, 27 ਅਤੇ 28 ਨਵੰਬਰ ਨੂੰ ਦੇਸ਼ ਭਰ ਦੇ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।
Trending Photos
Punjab Farmers Protest Today News: ਪੰਜਾਬ ਵਿੱਚ ਅੱਜ ਯਾਨੀ ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦੀ ਕਾਲ ਦਿੱਤੀ ਗਈ ਹੈ। ਇਸ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਤੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾਵੇਗੀ ਅਤੇ 11, 12 ਅਤੇ 13 ਸਤੰਬਰ ਨੂੰ ਭਾਜਪਾ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਮਿਲੀ ਜਾਣਕਾਰੀ ਦੇ ਮੁਤਾਬਕ ਇਹ ਧਰਨਾ ਲਗਾਤਾਰ ਤਿੰਨ ਦਿਨਾਂ ਤੱਕ ਜਾਰੀ ਰਹੇਗਾ ਅਤੇ ਕਿਸਾਨਾਂ ਵੱਲੋਂ ਕੀਤੇ ਗਏ ਐਲਾਨ ਦੇ ਮੁਤਾਬਕ ਪੰਜਾਬ ਵਿੱਚ 22 ਸਤੰਬਰ ਨੂੰ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ 26, 27 ਅਤੇ 28 ਨਵੰਬਰ ਨੂੰ ਦੇਸ਼ ਭਰ ਦੇ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।
Punjab Farmers Protest Today News: ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ?
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 22 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਕੁੱਲ 16 ਕਿਸਾਨ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਕਿਸਾਨ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਵੱਲ ਕੂਚ ਕੀਤਾ ਜਾਣਾ ਸੀ ਜਿਸ ਕਰਕੇ ਚੰਡੀਗੜ੍ਹ ਪੁਲਿਸ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਵੱਲੋਂ ਮੁਹਾਲੀ ਦੇ ਨੇੜਲੇ ਇਲਾਕਿਆਂ 'ਚ ਪੈਂਦੇ ਬਾਰਡਰਾਂ 'ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤੀ ਗਈ ਸੀ।
ਹਾਲਾਂਕਿ ਉਸ ਦਿਨ ਕਈ ਕਿਸਾਨ ਲੀਡਰਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਕੂਚ ਨਹੀਂ ਕੀਤਾ ਗਿਆ ਸੀ। ਇਸ ਲਈ ਅੱਜ 16 ਕਿਸਾਨ ਜੱਥੇਬੰਦੀਆਂ ਵੱਲੋਂ ਮੁਹਾਲੀ ਵਿਖੇ ਇੱਕ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਹੁਣ ਅਗਲੇਰੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ: Viral News: ਲਾੜੇ ਦੇ ਤੀਜੇ ਵਿਆਹ 'ਤੇ ਪੁੱਜੀ ਔਰਤ ਨੇ ਕੀਤਾ ਹੰਗਾਮਾ, ਲਾੜਾ ਫਰਾਰ, ਬਰਾਤੀਆਂ ਦੀ ਹੋਈ ਕੁੱਟਮਾਰ