Punjab Farmers Protest Today News: ਪੰਜਾਬ ਵਿੱਚ ਅੱਜ ਯਾਨੀ ਸੋਮਵਾਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕਰਨ ਦੀ ਕਾਲ ਦਿੱਤੀ ਗਈ ਹੈ। ਇਸ ਦੌਰਾਨ ਕੇਂਦਰ ਅਤੇ ਸੂਬਾ ਸਰਕਾਰ ਤੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾਵੇਗੀ ਅਤੇ 11, 12 ਅਤੇ 13 ਸਤੰਬਰ ਨੂੰ ਭਾਜਪਾ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਘਰਾਂ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਦੇ ਮੁਤਾਬਕ ਇਹ ਧਰਨਾ ਲਗਾਤਾਰ ਤਿੰਨ ਦਿਨਾਂ ਤੱਕ ਜਾਰੀ ਰਹੇਗਾ ਅਤੇ ਕਿਸਾਨਾਂ ਵੱਲੋਂ ਕੀਤੇ ਗਏ ਐਲਾਨ ਦੇ ਮੁਤਾਬਕ ਪੰਜਾਬ ਵਿੱਚ 22 ਸਤੰਬਰ ਨੂੰ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ 26, 27 ਅਤੇ 28 ਨਵੰਬਰ ਨੂੰ ਦੇਸ਼ ਭਰ ਦੇ ਰਾਜਪਾਲਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।


Punjab Farmers Protest Today News: ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ? 


  • ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਝੋਨੇ ਦੀ ਫ਼ਸਲ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

  • ਜਿਨ੍ਹਾਂ ਖੇਤਾਂ ਵਿੱਚ ਦੋਵੇਂ ਫ਼ਸਲਾਂ ਨਹੀਂ ਬੀਜੀਆਂ ਗਈਆਂ, ਉਨ੍ਹਾਂ ਨੂੰ 70 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

  • ਰੇਤ ਜਾਂ ਚਿੱਕੜ ਨਾਲ ਢੱਕੇ ਖੇਤੀਬਾੜੀ ਖੇਤਾਂ ਲਈ ਰੇਤ ਕੱਢਣ ਲਈ ਵੱਖਰਾ ਪੈਕੇਜ ਅਤੇ ਮਾਈਨਰ।

  • ਹੜ੍ਹ ਨਾਲ ਨੁਕਸਾਨੇ ਗਏ ਪਸ਼ੂਆਂ ਨੂੰ ਇੱਕ ਲੱਖ ਦਾ ਮੁਆਵਜ਼ਾ ਦਿੱਤਾ ਜਾਵੇ।

  • ਕਿਸੇ ਵਿਅਕਤੀ ਦੀ ਹੜ੍ਹ ਕਾਰਨ ਮੌਤ ਹੋਣ 'ਤੇ 10 ਲੱਖ ਰੁਪਏ ਦਾ ਮੁਆਵਜ਼ਾ

  • ਹੜ੍ਹ ਨਾਲ ਨੁਕਸਾਨੇ ਗਏ ਘਰ ਲਈ ਘੱਟੋ-ਘੱਟ 5 ਲੱਖ ਰੁਪਏ ਦਿੱਤੇ ਜਾਣ

  • ਕਿਸੇ ਵੀ ਖੇਤਰ ਵਿੱਚ ਜਿੱਥੇ ਗੰਨੇ ਦੀ ਫਸਲ ਹੜ੍ਹਾਂ ਨਾਲ ਪ੍ਰਭਾਵਿਤ ਹੋਈ ਹੈ, ਉਸ ਨੂੰ 70 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇ।


ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 22 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਕੁੱਲ 16 ਕਿਸਾਨ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਕਿਸਾਨ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ ਵੱਲ ਕੂਚ ਕੀਤਾ ਜਾਣਾ ਸੀ ਜਿਸ ਕਰਕੇ ਚੰਡੀਗੜ੍ਹ ਪੁਲਿਸ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਵੱਲੋਂ ਮੁਹਾਲੀ ਦੇ ਨੇੜਲੇ ਇਲਾਕਿਆਂ 'ਚ ਪੈਂਦੇ ਬਾਰਡਰਾਂ 'ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤੀ ਗਈ ਸੀ। 


ਹਾਲਾਂਕਿ ਉਸ ਦਿਨ ਕਈ ਕਿਸਾਨ ਲੀਡਰਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਕੂਚ ਨਹੀਂ ਕੀਤਾ ਗਿਆ ਸੀ। ਇਸ ਲਈ ਅੱਜ 16 ਕਿਸਾਨ ਜੱਥੇਬੰਦੀਆਂ ਵੱਲੋਂ ਮੁਹਾਲੀ ਵਿਖੇ ਇੱਕ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਹੁਣ ਅਗਲੇਰੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ।  


ਇਹ ਵੀ ਪੜ੍ਹੋ: Viral News: ਲਾੜੇ ਦੇ ਤੀਜੇ ਵਿਆਹ 'ਤੇ ਪੁੱਜੀ ਔਰਤ ਨੇ ਕੀਤਾ ਹੰਗਾਮਾ, ਲਾੜਾ ਫਰਾਰ, ਬਰਾਤੀਆਂ ਦੀ ਹੋਈ ਕੁੱਟਮਾਰ