Punjab Farmers Toll Plaza Free : ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਯਾਨਿ ਅੱਜ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕੀਤੇ ਜਾਣਗੇ। ਜਦੋਂ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਠੋਸ ਮੋਰਚੇ ਲਗਾਏ ਜਾਣਗੇ। ਮੁੱਖ ਤੌਰ ’ਤੇ ਭਾਜਪਾ ਆਗੂਆਂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਜਾਵੇਗਾ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ਼ ਰੋਸ ਹੈ।


COMMERCIAL BREAK
SCROLL TO CONTINUE READING

ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਮੰਗਾਂ
ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਇਹ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਦੋਵੇਂ ਤਰ੍ਹਾਂ ਦੇ ਮਾਰਚ ਦਿਨ-ਰਾਤ ਜਾਰੀ ਰਹਿਣਗੇ। ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਕਈ ਮੰਗਾਂ ਹਨ। ਇਨ੍ਹਾਂ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਨਾ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਮੰਗਾਂ ਇਸ ਵਿੱਚ ਸ਼ਾਮਲ ਹਨ। ਜਿਸ 'ਤੇ ਕੇਂਦਰ ਦੀ ਭਾਜਪਾ ਅਤੇ ਸੂਬੇ ਦੀ 'ਆਪ' ਸਰਕਾਰ ਗੰਭੀਰਤਾ ਨਹੀਂ ਦਿਖਾ ਰਹੀ ਹੈ।


ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੋ ਰਹੀ ਮੱਠੀ ਖ਼ਰੀਦ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੱਡਾ ਐਲਾਨ ਕੀਤਾ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ 17 ਅਕਤੂਬਰ ਤੋਂ ਪੂਰੇ ਪੰਜਾਬ ਟੋਲ ਪਲਾਜ਼ਿਆਂ ਨੂੰ ਮੁਫ਼ਤ ਕੀਤਾ ਜਾਵੇਗਾ ਤੇ 18 ਅਕਤੂਬਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦੇ ਘਰਾਂ ਬਾਹਰ ਪੱਕਾ ਮੋਰਚਾ ਲਾਇਆ ਜਾਵੇਗਾ।


ਇਹ ਵੀ ਪੜ੍ਹੋ: Panchayat Elections 2024: ਪਟਿਆਲਾ ਜ਼ਿਲ੍ਹੇ ਦੇ ਤਿੰਨ ਪਿੰਡਾਂ ’ਚ ਪੈ ਰਹੀਆਂ ਹਨ ਵੋਟਾਂ,  ਜਾਣੋ ਕਿੱਥੇ-ਕਿੱਥੇ ਪੈ ਰਹੀਆਂ ਹਨ ਦੁਬਾਰਾ ਵੋਟਾਂ
 


ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ’ਤੇ ਕਿਸਾਨਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਇਆ ਹੈ ਜੋ ਕਾਰਪੋਰੇਟ ਪੱਖੀ ਡਬਲਯੂ.ਟੀ.ਓ. ਦੀ ਖੁੱਲੀ ਮੰਡੀ ਨੀਤੀ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਸਮੂਹ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਇਸ ਮਾਰੂ ਹਮਲੇ ਨੂੰ ਹਰਾਉਣ ਲਈ ਦਿਨ-ਰਾਤ ਇੱਕ ਕਰਨ ਦੀ ਅਪੀਲ ਕੀਤੀ ਹੈ। ਇਸੇ ਤਾਕਤ ਨਾਲ ਇਨ੍ਹਾਂ ਮੋਰਚਿਆਂ ਤੱਕ ਪਹੁੰਚੇ।