Punjab's Fatehgarh Sahib Encounter news today: ਪੰਜਾਬ ਦੇ ਫਤਿਹਗੜ੍ਹ ਸਾਹਿਬ 'ਚ ਬੁੱਧਵਾਰ ਸ਼ਾਮ ਨੂੰ ਗੈਂਗਸਟਰਾਂ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਵਿਚਾਲੇ ਮੁੱਠਭੇੜ ਹੋਈ ਅਤੇ ਇਸ ਵਿੱਚ 3 ਗੈਂਗਸਟਰਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ।  


COMMERCIAL BREAK
SCROLL TO CONTINUE READING

ਇਸ ਦੌਰਾਨ ਇੱਕ ਗੈਂਗਸਟਰ ਗੰਭੀਰ ਰੂਪ 'ਚ ਜ਼ਖਮੀ ਸੀ ਪਰ ਬਾਅਦ 'ਚ ਉਸਦੀ ਵੀ ਮੌਤ ਹੋ ਗਈ ਸੀ। ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਥਾਰ ਅਤੇ ਸਕਾਰਪੀਓ ਵਿੱਚ ਸਵਾਰ ਸਨ ਅਤੇ ਮੁੱਠਭੇੜ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ। 


ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਫਿਲੌਰ ਵਿੱਚ ਪੁਲਿਸ ਮੁਲਾਜ਼ਮ ਕਮਲ ਬਾਜਵਾ ਦੇ ਕਤਲ ਵਿੱਚ ਸ਼ਾਮਲ ਸਨ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਕਤਲ ਤੋਂ ਤੁਰੰਤ ਬਾਅਦ ਤਿੰਨ ਗੈਂਗਸਟਰਾਂ ਨੂੰ ਐਨਕਾਊਂਟਰ ਵਿੱਚ ਫੜਿਆ ਗਿਆ ਸੀ। ਉੱਥੇ ਇੱਕ ਗੈਂਗਸਟਰ ਮਾਰਿਆ ਗਿਆ ਸੀ। ਹੁਣ ਇਸ ਮਾਮਲੇ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਇਹ ਦੂਜੀ ਮੁੱਠਭੇੜ ਹੈ। ਦੱਸ ਦਈਏ ਕਿ AGTF ਦੇ ਮੁਖੀ ਪ੍ਰਮੋਦ ਬਾਨ ਨੇ ਖੁਦ ਅਹੁਦਾ ਸੰਭਾਲਿਆ ਹੋਇਆ ਹੈ। 


ਏਜੀਟੀਐਫ ਦੇ ਮੁਖੀ ਪ੍ਰਮੋਦ ਬਾਨ ਨੇ ਦੱਸਿਆ ਕਿ 8 ਜਨਵਰੀ ਨੂੰ ਕੁਝ ਗੈਂਗਸਟਰਾਂ ਵੱਲੋਂ ਫਗਵਾੜਾ ਤੋਂ ਇੱਕ ਗੱਡੀ ਖੋਹ ਲਈ ਗਈ ਸੀ ਅਤੇ ਪੁਲਿਸ ਉਸ ਦਾ ਪਿੱਛਾ ਕਰ ਰਹੀ ਸੀ। ਫਿਲੌਰ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁੱਠਭੇੜ ਹੋਈ ਅਤੇ ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਗਰੁੱਪ ਦਾ ਮੁਖੀ ਤੇਜਾ ਸਿੰਘ ਦੱਸਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਉਸਦੇ ਖ਼ਿਲਾਫ਼ 29 ਤੋਂ ਵੱਧ ਮਾਮਲੇ ਦਰਜ ਹਨ।


ਇਹ ਵੀ ਪੜ੍ਹੋ: ਫਗਵਾੜਾ ਤੋਂ ਰੂਪਨਗਰ ਤੱਕ 4-ਲੇਨ ਪ੍ਰੋਜੈਕਟ ਨੂੰ ਮਿਲੀ ਮੰਜ਼ੂਰੀ, ਹੁਣ ਅੱਧੇ ਸਮੇਂ 'ਚ ਤੈਅ ਹੋਵੇਗਾ ਜਲੰਧਰ ਤੋਂ ਚੰਡੀਗੜ੍ਹ ਤੱਕ ਦਾ ਸਫ਼ਰ


22 ਫਰਵਰੀ ਯਾਨੀ ਬੁੱਧਵਾਰ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਉਨ੍ਹਾਂ ਦੇ ਵਾਹਨਾਂ ਦਾ ਪਿੱਛਾ ਕਰ ਰਹੀ ਸੀ। ਜਦੋਂ ਪੁਲਿਸ ਵੱਲੋਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਪੁਲਿਸ 'ਤੇ ਵੀ ਫਾਇਰਿੰਗ ਕੀਤੀ ਗਈ ਅਤੇ ਗੋਲੀਬਾਰੀ 'ਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਜਵਾਬੀ ਕਾਰਵਾਈ ਵਿੱਚ ਗੱਡੀ 'ਚ ਸਵਾਰ 3 ਗੈਂਗਸਟਰ ਮਾਰੇ ਗਏ। ਪੁਲਿਸ ਵੱਲੋਂ ਦੱਸਿਆ ਗਿਆ ਕਿ ਇਹ ਆਪ੍ਰੇਸ਼ਨ ਕਰੀਬ ਚਾਰ ਮਿੰਟ ਤੱਕ ਚੱਲਿਆ।


ਇਹ ਵੀ ਪੜ੍ਹੋ: Delhi Mayor election result 2023: ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਬਣੀ ਦਿੱਲੀ ਦੀ ਮੇਅਰ


(For more news apat from Punjab's Fatehgarh Sahib Encounter today, stay tuned to Zee PHH)