Punjab's Fatehgarh Sahib News: ਪੰਜਾਬ ਦੇ ਫ਼ਤਹਿਗੜ੍ਹ ਸਾਹਿਬ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ 14 ਸਾਲ ਦੀ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ 'ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਕਰੀਬ 14 ਸਾਲ ਦੀ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। 


COMMERCIAL BREAK
SCROLL TO CONTINUE READING

ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਇੱਕ ਮਜ਼ਦੂਰ ਪਰਿਵਾਰ ਦੀ 14 ਸਾਲ ਦੀ ਲੜਕੀ ਵਲੋਂ ਬੱਚੇ ਨੂੰ ਜਨਮ ਦਿੱਤਾ ਗਿਆ ਅਤੇ ਇਸ 'ਤੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਨਾਬਾਲਗ ਲੜਕੀ ਕੁਝ ਸਮਾਂ ਪਹਿਲਾਂ ਇੱਕ ਲੜਕੇ ਨਾਲ ਘਰੋਂ ਚਲੀ ਗਈ ਸੀ। 


ਲੰਮੇ ਸਮੇਂ ਤੱਕ ਲੜਕੀ ਉਸ ਦੇ ਨਾਲ ਰਹਿਣ ਤੋਂ ਬਾਅਦ ਜਦੋਂ ਘਰ ਵਾਪਸ ਆਈ ਤਾਂ ਉਸ ਦੀ ਮਾਤਾ ਆਪਣੀ ਬੇਟੀ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਈ, ਜਿੱਥੇ ਉਸਨੇ ਇੱਕ ਲੜਕੇ ਨੂੰ ਜਨਮ ਦਿੱਤਾ।


ਇਹ ਵੀ ਪੜ੍ਹੋ:  'ਚੰਗੇ ਆਚਰਨ ਦੇ ਚਲਦਿਆਂ ਰਾਮ ਰਹੀਮ ਨੂੰ ਮਿਲੀ ਪੈਰੋਲ', ਹਰਿਆਣਾ ਸਰਕਾਰ ਨੇ ਦਾਖਲ ਕੀਤਾ ਹਾਈਕੋਰਟ 'ਚ ਜਵਾਬ


ਇਸ ਦੇ ਨਾਲ ਹੀ ਹਰਭਜਨ ਸਿੰਘ ਮਹਿਮੀ ਨੇ ਦੱਸਿਆ ਕਿ ਪੀੜਤ ਲੜਕੀ ਵੱਲੋਂ ਉਸਦੀ ਉਮਰ 14 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਸੰਬੰਧੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗੇ ਦੀ ਕਾਰਵਾਈ ਲਈ ਪੁਲਿਸ ਤੇ ਚਾਈਲਡ ਭਲਾਈ ਕਮੇਟੀ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। 


ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਤੇ ਉਸ ਦਾ ਪਰਿਵਾਰ ਉਨ੍ਹਾਂ ਦੇ ਸੰਪਰਕ ਵਿੱਚ ਹੈ ਅਤੇ ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚੇ ਦੀ ਹਾਲਤ ਹਲੇ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਸੰਬੰਧੀ ਲੜਕੀ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਅਤੇ ਆਉਣ ਵਾਲੇ ਦਿਨਾਂ 'ਚ ਪੀੜਤ ਲੜਕੀ ਦੀ ਕਾਊਂਸਿਲੰਗ ਵੀ ਕੀਤੀ ਜਾਵੇਗੀ ਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।


ਇਹ ਵੀ ਪੜ੍ਹੋ: Mohali RPG Attack news: ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਕਰੀਬੀ ਸਾਥੀ ਨੂੰ ਕੀਤਾ ਗ੍ਰਿਫਤਾਰ!


(For more news apart from Punjab's Fatehgarh Sahib, stay tuned to Zee PHH)