Punjab's Fatehgarh Sahib News: ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਦੇ ਸਿਵਲ ਹਸਪਤਾਲ ਤੋਂ ਡਿਲਵਰੀ ਦੇ ਲਈ ਸਰਕਾਰੀ ਹਸਪਤਾਲ ਚੰਡੀਗੜ੍ਹ ਵਿਖੇ ਰੈਫਰ ਗਰਭਵਤੀ ਔਰਤ ਨੇ ਰਸਤੇ ਵਿੱਚ 108 ਐਂਬੂਲੈਂਸ ਵਿੱਚ ਮੁੰਡੇ ਨੂੰ ਜਨਮ ਦਿੱਤਾ, ਪਰ ਨਵਜੰਮੇ ਬੱਚੇ ਦੀ ਥੋੜ੍ਹੇ ਸਮੇਂ ਵਿੱਚ ਐਂਬੂਲੈਂਸ ਵਿੱਚ ਹੀ ਮੌਤ ਹੋ ਗਈ। 


COMMERCIAL BREAK
SCROLL TO CONTINUE READING

ਇਸ ਦੌਰਾਨ ਐਂਬੂਲੈਂਸ ਵਾਪਸ ਸਿਵਲ ਹਸਪਤਾਲ ਵਿੱਚ ਆਈ ਅਤੇ ਔਰਤ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਔਰਤ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। 


ਪੀੜਤ ਔਰਤ ਦਿਲਪ੍ਰੀਤ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਵਾਸੀ ਗੋਪਾਲ ਕੋਟਲਾ ਨੇ ਦੱਸਿਆ ਕਿ ਉਸ ਦੀ ਪਤਨੀ ਜੋ ਗਰਭਵਤੀ ਸੀ ਉਸ ਦੇ ਦਰਦ ਹੋਣ ਲੱਗਾ ਸੀ ਅਤੇ ਉਹ ਬਾਅਦ ਦੁਪਹਿਰ ਆਪਣੀ ਪਤਨੀ ਨੂੰ ਸਿਵਲ ਹਸਪਤਾਲ ਲੈ ਆਇਆ ਤੇ ਮੌਕੇ 'ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ। 


ਇਹ ਵੀ ਪੜ੍ਹੋ: Amritsar Blast News: ਅੱਤਵਾਦੀਆਂ ਨਾਲ ਜੁੜੇ ਅੰਮ੍ਰਿਤਸਰ ਧਮਾਕੇ ਦੇ ਤਾਰ ? NIA ਤੋਂ ਬਾਅਦ ਪਹੁੰਚੀ NSG ਟੀਮ


ਜਦੋ ਉਹ ਐਂਬੂਲੈਂਸ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਨੇੜੇ ਪਹੁੰਚੀ ਤਾਂ ਔਰਤ ਨੇ ਬੱਚੇ ਨੂੰ ਜਨਮ ਦੇ ਦਿੱਤਾ ਪਰ ਕੁਝ ਸਮੇਂ ਬਾਅਦ ਨਵਜੰਮੇ ਬੱਚੇ ਦੀ ਮੌਤ ਹੋ ਗਈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। 


ਇਸ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਿੰਦਰ ਸਿੰਘ ਨੇ ਕਿਹਾ ਕਿ ਔਰਤ ਬੱਸੀ ਹਸਪਤਾਲ ਵਿੱਚੋਂ ਰੈਫਰ ਹੋ ਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਆਈ ਸੀ ਅਤੇ ਬੱਚੇ ਦਾ ਭਾਰ ਘੱਟ ਹੋਣ ਕਰਕੇ ਉਸ ਨੂੰ ਚੰਡੀਗੜ੍ਹ ਰੈਫਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Imran Khan Arrested News: ਹਾਈ ਕੋਰਟ ਦੇ ਬਾਹਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕੀਤਾ ਗ੍ਰਿਫਤਾਰ


(For more news apart from Punjab's Fatehgarh Sahib, stay tuned to Zee PHH)