Punjab's Fazilka Drugs Seizure News: ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਇੱਕ ਨਸ਼ਾ ਤਸਕਰ ਨੂੰ 15 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।  


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਇੱਕ ਖੁਫੀਆ ਜਾਣਕਾਰੀ ਮਿਲੀ ਸੀ ਜਿਸਦੇ ਆਧਾਰ 'ਤੇ ਉਨ੍ਹਾਂ ਵੱਲੋਂ ਇਹ ਕਾਰਵਾਈ ਕੀਤੀ ਗਈ ਅਤੇ ਇੱਕ ਨਸ਼ਾ ਤਸਕਰ ਕਾਬੂ ਕੀਤਾ ਗਿਆ। ਇਹ ਸਫਲਤਾ ਉਦੋਂ ਪ੍ਰਾਪਤ ਹੋਈ ਜਦੋਂ ਤੂੜੀ ਨਾਲ ਲੱਦੀ ਟਰੈਕਟਰ-ਟਰਾਲੀ ਦੀ ਤਲਾਸ਼ੀ ਲਈ ਗਈ। 


ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਵੀ ਇਸਦੀ ਜਾਣਕਾਰੀ ਦਿੰਦਿਆਂ ਟਵੀਟ ਕੀਤਾ ਗਿਆ।  ਉਨ੍ਹਾਂ ਕਿਹਾ, "ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਮੁਹਿੰਮ ਦੌਰਾਨ, SSOC ਫਾਜ਼ਿਲਕਾ ਨੇ ਇੱਕ ਨਸ਼ਾ ਤਸਕਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ 15 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।"


ਉਨ੍ਹਾਂ ਅੱਗੇ ਕਿਹਾ ਕਿ "ਤੂੜੀ ਨਾਲ ਲੱਦੀ ਟਰੈਕਟਰ-ਟਰਾਲੀ ਦੀ ਤਲਾਸ਼ੀ ਦੌਰਾਨ ਬਰਾਮਦਗੀ ਕੀਤੀ ਗਈ। ਪਿਛਲੇ 45 ਦਿਨਾਂ ਵਿੱਚ ਐਸਐਸਓਸੀ ਫਾਜ਼ਿਲਕਾ ਨੇ 147 ਕਿਲੋ ਹੈਰੋਇਨ ਬਰਾਮਦ ਕੀਤੀ ਹੈ।"


ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ ਕਿ "ਥਾਣਾ ਸਦਰ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਹੈ ਅਤੇ ਡਰੱਗ ਸਪਲਾਈ ਚੇਨ ਨੂੰ ਭੰਗ ਕਰਨ ਦੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।" 


ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਨਿਰਦੇਸ਼ ਦੇ ਆਧਾਰ 'ਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਆਏ ਦਿਨ ਪੰਜਾਬ ਭਰ ਤੋਂ ਨਸ਼ਾ ਤਸਕਰਾਂ ਦੇ ਫੜ੍ਹੇ ਜਾਣ ਅਤੇ ਨਸ਼ਾ ਬ੍ਰਾਮਦਗੀ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ।  


ਇਹ ਵੀ ਪੜ੍ਹੋ: Punjab News: ਮੱਧ ਪ੍ਰਦੇਸ਼, ਗੁਜਰਾਤ ਤੋਂ ਪੰਜਾਬ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ


ਇਹ ਵੀ ਪੜ੍ਹੋ: Khalistan News: ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਦੇ ਇੱਕ ਹੋਰ ਹਿੰਦੂ ਮੰਦਿਰ ਨੂੰ ਬਣਾਇਆ ਨਿਸ਼ਾਨਾ!