Punjab's Fazilka Drugs news: ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਫਾਜ਼ਿਲਕਾ ਪੁਲਿਸ ਲਗਾਤਾਰ ਨਸ਼ੇ ਦੇ ਕਾਰੋਬਾਰ ਕਾਰਨ ਬਣੀ ਜਾਇਦਾਦ ਨੂੰ ਜ਼ਬਤ ਕਰ ਰਹੀ ਹੈ। ਇਸਦੇ ਤਹਿਤ ਪਿੰਡ ਖੂਈਖੇੜਾ ਵਿਖੇ ਪੁਲਿਸ ਦੀ ਟੀਮ ਸਮੇਤ ਪਿੰਡ ਆਜ਼ਮਵਾਲਾ ਪਹੁੰਚੇ ਫਾਜ਼ਿਲਕਾ ਦੇ ਨਾਰਕੋਟਿਕਸ ਡੀ.ਐਸ.ਪੀ.ਅਤੁਲ ਸੋਨੀ ਨੇ ਇੱਕ ਮਹਿਲਾ ਨਸ਼ਾ ਤਸਕਰ ਦੀ ਕਰੀਬ 33 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ। 


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਦੇ ਮੁਤਾਬਕ ਮਹਿਲਾ ਨਸ਼ਾ ਤਸਕਰ ਦੀ ਪਛਾਣ ਸ਼ਿਮਲਾ ਰਾਣੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਸ਼ਿਮਲਾ ਰਾਣੀ ਦੇ ਘਰ, ਜ਼ਮੀਨ, ਟਰੈਕਟਰ, ਮੋਟਰਸਾਈਕਲ ਅਤੇ ਹੋਰਾਂ ਦੇ ਘਰ ਦੇ ਬਾਹਰ ਪੋਸਟਰ ਵੀ ਚਿਪਕਾਏ ਗਏ ਹਨ। 


ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਇਸ ਦੌਰਾਨ ਨਸ਼ੇ ਤਸਕਰਾਂ ਦੇ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।  ਹਾਲ ਹੀ ਵਿੱਚ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ ਸੁਖਚੈਨ ਸਿੰਘ ਗਿੱਲ ਵੱਲੋਂ ਦੱਸਿਆ ਗਿਆ ਸੀ ਕਿ ਪੰਜਾਬ ਪੁਲਿਸ ਵੱਲੋਂ ਪਿਛਲੇ 14 ਮਹੀਨਿਆਂ ਵਿੱਚ 19,093 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


ਉਨ੍ਹਾਂ ਕਿਹਾ ਕਿ ਇਸ ਦੌਰਾਨ ਕੁੱਲ 14,179 ਐਫਆਈਆਰ, ਜਿਨ੍ਹਾਂ ਵਿੱਚੋਂ 1,717 ਵਪਾਰਕ ਮਾਤਰਾ ਨਾਲ ਸਬੰਧਤ ਹਨ, ਦਰਜ ਕੀਤੀਆਂ ਗਈਆਂ ਹਨ। ਸੁਖਚੈਨ ਸਿੰਘ ਗਿੱਲ ਨੇ ਅੱਗੇ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 1400 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।


ਇਸਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੇ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ, ਜਿਸਦੇ ਨਾਲ ਸਿਰਫ 14 ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 1,548.27 ਕਿਲੋਗ੍ਰਾਮ ਹੋ ਗਈ।


ਆਈਜੀਪੀ ਨੇ ਅੱਗੇ ਦੱਸਿਆ ਕਿ ਵੱਡੀ ਮਾਤਰਾ ਵਿੱਚ ਹੈਰੋਇਨ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਵੱਲੋਂ ਸੂਬੇ ਭਰ ਵਿੱਚੋਂ 871.82 ਕਿਲੋ ਅਫੀਮ, 446.30 ਕੁਇੰਟਲ ਭੁੱਕੀ ਅਤੇ 90.59 ਲੱਖ ਗੋਲੀਆਂ, ਕੈਪਸੂਲ, ਟੀਕੇ ਅਤੇ ਫਾਰਮਾ ਅਫੀਮ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਇਸਦੇ ਨਾਲ ਹੀ ਪੁਲਿਸ ਵੱਲੋਂ 13.96 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।


- ਫਾਜ਼ਿਲਕਾ ਤੋਂ ਸੁਨੀਲ ਨਾਗਪਾਲ ਦੀ ਰਿਪੋਰਟ 


ਇਹ ਵੀ ਪੜ੍ਹੋ: Punjab News: ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਲਈ ਪਿੰਡ ਦਾ ਵੱਡਾ ਉਪਰਾਲਾ; ਹਰ ਕੋਈ ਕਰ ਰਿਹਾ ਹੈ ਤਾਰੀਫ਼